ਅੱਜ ਤੋਂ ਸ਼ੁਰੂ ਹੋਵੇਗੀ MPC ਦੀ ਮੀਟਿੰਗ, 10 ਫਰਵਰੀ ਨੂੰ ਆਉਣਗੇ ਨਤੀਜੇ

Tuesday, Feb 08, 2022 - 02:29 PM (IST)

ਅੱਜ ਤੋਂ ਸ਼ੁਰੂ ਹੋਵੇਗੀ MPC ਦੀ ਮੀਟਿੰਗ, 10 ਫਰਵਰੀ ਨੂੰ ਆਉਣਗੇ ਨਤੀਜੇ

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸਾਲ 2022 ਦੀ ਇਹ ਪਹਿਲੀ ਮੀਟਿੰਗ ਹੈ, ਜੋ ਸੋਮਵਾਰ 7 ਫਰਵਰੀ ਨੂੰ ਸ਼ੁਰੂ ਹੋਣੀ ਸੀ ਪਰ ਸਵਰ ਕੋਕਿਲਾ ਲਤਾ ਮੰਗੇਸ਼ਕਰ ਦੇ ਦਿਹਾਂਤ ਹੋ ਜਾਣ ਕਾਰਨ ਮਹਾਰਾਸ਼ਟਰ ਵਿੱਚ ਜਨਤਕ ਛੁੱਟੀ ਐਲਾਨੇ ਜਾਣ ਤੋਂ ਬਾਅਦ ਅੱਜ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ 'ਚ ਰਿਵਰਸ ਰੈਪੋ ਰੇਟ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

MPC ਦੀ ਮੀਟਿੰਗ ਦੇ ਨਤੀਜੇ 10 ਫਰਵਰੀ ਨੂੰ ਐਲਾਨੇ ਜਾਣਗੇ। ਆਖਰੀ ਵਾਰ MPC ਦੀ ਨੌਵੀਂ ਮੀਟਿੰਗ ਦਸੰਬਰ, 2021 ਵਿੱਚ ਹੋਈ ਸੀ। ਉਸ ਮੀਟਿੰਗ ਵਿੱਚ, ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਪ੍ਰਤੀਸ਼ਤ 'ਤੇ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਰਿਪੋਰਟ ਮੁਤਾਬਕ ਇਸ ਵਾਰ ਭਾਰਤੀ ਰਿਜ਼ਰਵ ਬੈਂਕ ਰਿਵਰਸ ਰੈਪੋ ਰੇਟ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦਾ ਹੈ। SBI ਦੀ Ecowrap ਰਿਪੋਰਟ 'ਚ ਸੰਭਾਵਨਾ ਜਤਾਈ ਗਈ ਹੈ ਕਿ RBI ਇਸ 'ਚ 20 ਬੇਸਿਸ ਪੁਆਇੰਟਸ ਦਾ ਵਾਧਾ ਕਰ ਸਕਦਾ ਹੈ। ਧਿਆਨ ਯੋਗ ਹੈ ਕਿ ਇਸ ਸਮੇਂ ਰੇਪੋ ਦਰ 4 ਫੀਸਦੀ ਅਤੇ ਰਿਵਰਸ ਰੇਪੋ ਦਰ 3.35 ਫੀਸਦੀ ਹੈ।

ਇਹ ਵੀ ਪੜ੍ਹੋ : ‘ਨਵੇਂ ਲੇਬਰ ਕੋਡ ਵਿਚ ਬਦਲਾਅ ਦੀ ਤਿਆਰੀ 'ਚ ਸਰਕਾਰ, ਘੱਟ ਜਾਵੇਗੀ ਕਰਮਚਾਰੀਆਂ ਦੀ ਟੇਕ ਹੋਮ ਸੈਲਰੀ’

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News