RBI MPC Meeting: ਰੈਪੋ ਰੇਟ 'ਤੇ MPC ਦਾ ਫ਼ੈਸਲਾ ਅੱਜ, ਰਿਜ਼ਰਵ ਬੈਂਕ ਦੇ ਗਵਰਨਰ ਕਰਨਗੇ ਐਲਾਨ
Friday, Apr 05, 2024 - 10:02 AM (IST)
ਬਿਜ਼ਨੈੱਸ ਡੈਸਕ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਅੱਜ ਮੁੱਖ ਵਿਆਜ ਦਰਾਂ 'ਤੇ ਮੁਦਰਾ ਨੀਤੀ ਕਮੇਟੀ (MPC) ਦੇ ਫ਼ੈਸਲੇ ਦਾ ਐਲਾਨ ਕਰਨਗੇ। ਵਿੱਤੀ ਸਾਲ 2024-25 (FY25) ਵਿੱਚ ਇਹ RBI MPC ਦੀ ਪਹਿਲੀ ਘੋਸ਼ਣਾ ਹੈ। ਕੇਂਦਰੀ ਬੈਂਕ ਨੇ ਪਿਛਲੀਆਂ ਲਗਾਤਾਰ ਛੇ ਐਮਪੀਸੀ ਮੀਟਿੰਗਾਂ ਵਿੱਚ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਫਿਲਹਾਲ ਰੈਪੋ ਰੇਟ 6.5 ਫ਼ੀਸਦੀ ਹੈ। RBI MPC ਦੀ ਤਿੰਨ ਦਿਨਾਂ ਬੈਠਕ 3 ਅਪ੍ਰੈਲ ਨੂੰ ਸ਼ੁਰੂ ਹੋਈ ਸੀ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8