ਅਮੀਰਾਂ ਦੀ ਸੂਚੀ ''ਚ 11ਵੇਂ ਸਥਾਨ ''ਤੇ ਪੁੱਜੇ ਮੁਕੇਸ਼ ਅੰਬਾਨੀ, ਅਡਾਨੀ ਵੀ ਪੁੱਜੇ 100 ਅਰਬ ਡਾਲਰ ਦੇ ਕਰੀਬ

Tuesday, Jan 30, 2024 - 12:20 PM (IST)

ਬਿਜ਼ਨੈੱਸ ਡੈਸਕ : ਦੇਸ਼ ਦੀ ਸਭ ਤੋਂ ਕੀਮਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਵਿਚ ਸੋਮਵਾਰ ਨੂੰ ਛੇ ਫ਼ੀਸਦੀ ਤੋਂ ਵੱਧ ਦੀ ਤੇਜ਼ੀ ਆਈ। ਇਸ ਨਾਲ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਜਾਇਦਾਦ ਵਿੱਚ 6.86 ਅਰਬ ਡਾਲਰ ਦਾ ਵਾਧਾ ਹੋਇਆ ਹੈ ਅਤੇ ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ 11ਵੇਂ ਸਥਾਨ 'ਤੇ ਪਹੁੰਚ ਗਏ ਹਨ। ਅੰਬਾਨੀ ਸੋਮਵਾਰ ਨੂੰ ਸਭ ਤੋਂ ਵੱਧ ਕਮਾਈ ਕਰਨ ਵਾਲੇ ਅਰਬਪਤੀ ਰਹੇ। 

ਇਹ ਵੀ ਪੜ੍ਹੋ - ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ ਤੋਂ ਪਹਿਲਾਂ ਦਿੱਤਾ ਬਿਆਨ, ਇਨ੍ਹਾਂ 4 ਵਰਗਾਂ 'ਤੇ ਰਹੇਗਾ ਖਾਸ ਫੌਕਸ

ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ
ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 108 ਅਰਬ ਡਾਲਰ ਤੱਕ ਪਹੁੰਚ ਗਈ ਹੈ। ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਅੰਬਾਨੀ ਦੀ ਜਾਇਦਾਦ ਇਸ ਸਾਲ 11.3 ਅਰਬ ਡਾਲਰ ਵਧੀ ਹੈ। ਇਸ ਦੌਰਾਨ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਵੀ 100 ਅਰਬ ਡਾਲਰ ਦੇ ਕਲੱਬ ਦੀ ਦਹਿਲੀਜ਼ 'ਤੇ ਪਹੁੰਚ ਗਏ ਹਨ। ਸੋਮਵਾਰ ਨੂੰ ਉਹਨਾਂ ਦੀ ਕੁੱਲ ਜਾਇਦਾਦ ਵਿਚ 4.28 ਅਰਬ ਡਾਲਰ ਦੀ ਤੇਜ਼ੀ ਆਈ ਹੈ। 

ਇਹ ਵੀ ਪੜ੍ਹੋ - Flipkart ਦੀ ਵੱਡੀ ਕਾਰਵਾਈ, ਖ਼ਰਾਬ ਪ੍ਰਦਰਸ਼ਨ ਕਾਰਨ ਕਰੀਬ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇਗਾ ਬਾਹਰ

ਗੌਤਮ ਅਡਾਨੀ ਦੀ ਕੁਲ ਸੰਪਤੀ
ਸੋਮਵਾਰ ਨੂੰ ਗੌਤਮ ਅਡਾਨੀ ਦੀ ਕੁਲ ਸੰਪਤੀ ਵਿਚ 4.28 ਅਰਬ ਡਾਲਰ ਦਾ ਵਾਧਾ ਹੋਇਆ, ਜਿਸ ਨਾਲ ਉਸਦੀ ਕੁੱਲ ਜਾਇਦਾਦ 95.9 ਅਰਬ ਡਾਲਰ ਤੱਕ ਪਹੁੰਚ ਗਈ। ਇਸ ਸਾਲ ਉਸ ਦੀ ਸੰਪਤੀ 11.6 ਅਰਬ ਡਾਲਰ ਵਧੀ ਹੈ। ਅਡਾਨੀ ਇਸ ਸਾਲ ਸਭ ਤੋਂ ਵੱਧ ਕਮਾਈ ਕਰਨ ਦੇ ਮਾਮਲੇ 'ਚ ਜ਼ੁਕਰਬਰਗ ਤੋਂ ਬਾਅਦ ਦੂਜੇ ਨੰਬਰ 'ਤੇ ਹੈ। ਪਿਛਲੇ ਸਾਲ ਅਮਰੀਕੀ ਸ਼ਾਰਟ ਸੇਲਿੰਗ ਕੰਪਨੀ ਹਿੰਡੇਨਬਰਗ ਰਿਸਰਚ ਦੀ ਰਿਪੋਰਟ ਦੇ ਕਾਰਨ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਆਈ ਸੀ ਅਤੇ ਗਰੁੱਪ ਦਾ ਮਾਰਕੀਟ ਕੈਪ ਅੱਧੇ ਤੋਂ ਵੀ ਘੱਟ ਹੋ ਗਿਆ ਸੀ ਪਰ ਹੁਣ ਗਰੁੱਪ ਨੇ ਇਸ ਦੀ ਭਰਪਾਈ ਕਰ ਦਿੱਤੀ ਹੈ।  

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਬਾਕੀ ਅਮੀਰ ਵਿਅਕਤੀਆਂ ਦੀ ਜਾਇਦਾਦ
ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਦੀ ਜਾਇਦਾਦ ਸੋਮਵਾਰ ਨੂੰ 5.49 ਅਰਬ ਡਾਲਰ ਵਧ ਕੇ 204 ਅਰਬ ਡਾਲਰ 'ਤੇ ਪਹੁੰਚ ਗਈ। ਹਾਲਾਂਕਿ, ਇਸ ਸਾਲ ਉਸਦੀ ਕੁੱਲ ਜਾਇਦਾਦ ਵਿੱਚ 25 ਬਿਲੀਅਨ ਡਾਲਰ ਦੀ ਗਿਰਾਵਟ ਆਈ ਹੈ ਜਦੋਂ ਕਿ ਪਿਛਲੇ ਸਾਲ ਉਸਨੇ 92 ਬਿਲੀਅਨ ਡਾਲਰ ਦੀ ਕਮਾਈ ਕੀਤੀ ਸੀ। ਜੇਫ ਬੇਜੋਸ 186 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਦੂਜੇ ਨੰਬਰ 'ਤੇ ਹੈ।

ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News