ਮੁਕੇਸ਼ ਅੰਬਾਨੀ ਬਣੇ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ, ਜਾਣੋ ਕਿੰਨੀ ਵਧੀ ਜਾਇਦਾਦ
Monday, Aug 14, 2023 - 02:38 PM (IST)
ਨਵੀਂ ਦਿੱਲੀ - ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ 11ਵੇਂ ਸਭ ਤੋਂ ਵੱਡੇ ਉਦਯੋਗਪਤੀ ਬਣ ਗਏ ਹਨ। ਉਸ ਦੀ ਕੁੱਲ ਜਾਇਦਾਦ 96.4 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਉਹ 13ਵੇਂ ਸਥਾਨ 'ਤੇ ਸੀ। 11 ਅਗਸਤ ਨੂੰ ਸਾਹਮਣੇ ਆਈ ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਦੀ ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ ਹੁਣ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ ਦੀ ਸੰਪਤੀ 'ਚ ਇਕ ਦਿਨ 'ਚ 223 ਮਿਲਿਅਨ ਡਾਲਰ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਡਿਜੀਟਲ ਨਿੱਜੀ ਡਾਟਾ ਸੁਰੱਖਿਆ ਬਿੱਲ ਬਣਿਆ ਐਕਟ, ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ
ਇਸ ਤੋਂ ਪਹਿਲਾਂ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਜਨਵਰੀ ਦੇ ਮਹੀਨੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਸਨ। ਪਰ ਜਿਸ ਤਰ੍ਹਾਂ ਹਿੰਡਨਬਰਗ ਦੀ ਰਿਪੋਰਟ ਸਾਹਮਣੇ ਆਈ, ਉਸ ਤੋਂ ਬਾਅਦ ਅਡਾਨੀ ਨੂੰ ਵੱਡਾ ਝਟਕਾ ਲੱਗਾ ਅਤੇ ਉਸ ਦੀ ਦੌਲਤ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : ਕਰਜ਼ਾ ਲੈਣ ਵਾਲਿਆਂ ਲਈ ਝਟਕਾ, ਜਨਤਕ ਖੇਤਰ ਦੇ ਕਈ ਬੈਂਕਾਂ ਨੇ ਵਧਾਈਆਂ ਵਿਆਜ ਦਰਾਂ
ਭਾਰਤੀ ਸ਼ੇਅਰ ਬਾਜ਼ਾਰ ਜਿਸ ਤਰ੍ਹਾਂ ਨਾਲ ਜ਼ਬਰਦਸਤ ਪ੍ਰਦਰਸ਼ਨ ਕਰ ਰਿਹਾ ਹੈ, ਉਸ ਦਾ ਮੁਕੇਸ਼ ਅੰਬਾਨੀ ਨੂੰ ਕਾਫੀ ਫਾਇਦਾ ਹੋਇਆ ਹੈ। ਇਸ ਸਾਲ ਹੁਣ ਤੱਕ ਸੈਂਸੈਕਸ ਲਗਭਗ 7.3 ਫੀਸਦੀ ਵਧਿਆ ਹੈ। ਦੂਜੇ ਪਾਸੇ ਜੇਕਰ ਦੇਸ਼ ਦੇ ਚੋਟੀ ਦੇ 15 ਅਰਬਪਤੀਆਂ ਦੀ ਗੱਲ ਕਰੀਏ ਤਾਂ ਸਿਰਫ ਅਡਾਨੀ ਅਤੇ ਰਾਧਾਕ੍ਰਿਸ਼ਨਨ ਦਮਾਨੀ ਦੀ ਹੀ ਦੌਲਤ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।
1 ਜਨਵਰੀ ਤੋਂ ਹੁਣ ਤੱਕ ਅੰਬਾਨੀ ਦੀ ਦੌਲਤ 'ਚ ਕਰੀਬ 10 ਫੀਸਦੀ ਦਾ ਵਾਧਾ ਹੋਇਆ ਹੈ। ਜਿਓ ਫਾਈਨਾਂਸ਼ੀਅਲ ਸਰਵਿਸਿਜ਼ ਦੇ ਡਿਮਰਜਰ ਹੋਣ ਤੋਂ ਬਾਅਦ ਰਿਲਾਇੰਸ ਇੰਡਸਟਰੀਜ਼ ਦੀ ਦੌਲਤ ਹੋਰ ਵਧ ਸਕਦੀ ਹੈ। ਹਿੰਡਨਬਰਗ ਦੀ ਰਿਪੋਰਟ ਸਾਹਮਣੇ ਆਉਣ ਤੋਂ ਪਹਿਲਾਂ ਗੌਤਮ ਅਡਾਨੀ ਨੇ ਜੈਫ ਬੇਜੋਸ ਨੂੰ ਪਛਾੜ ਦਿੱਤਾ ਸੀ। ਪਰ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਅਡਾਨੀ ਦੀ ਜਾਇਦਾਦ 57 ਬਿਲੀਅਨ ਡਾਲਰ ਘਟ ਗਈ ਸੀ।
ਇਹ ਵੀ ਪੜ੍ਹੋ : ਨੇਪਾਲ ਤੋਂ ਟਮਾਟਰ ਅਤੇ ਅਫਰੀਕਾ ਤੋਂ ਦਾਲ , ਮਹਿੰਗਾਈ ’ਤੇ ਇੰਝ ਕਾਬੂ ਪਾਏਗੀ ਸਰਕਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8