ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ
Tuesday, Oct 31, 2023 - 01:10 PM (IST)
ਬਿਜ਼ਨੈੱਸ ਡੈਸਕ : ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁਕੇਸ਼ ਅੰਬਾਨੀ ਨੂੰ ਦੋ ਵਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਪਹਿਲੀ ਵਾਰ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਦੂਜੀ ਵਾਰ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਵਾਰ ਉਸ ਨੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ
ਸੂਤਰਾਂ ਅਨੁਸਾਰ ਸੋਮਵਾਰ ਨੂੰ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ ਕਿ ਜੇਕਰ ਪੁਲਸ ਮੈਨੂੰ ਲੱਭ ਨਹੀਂ ਸਕੀ ਤਾਂ ਉਹ ਮੈਨੂੰ ਗ੍ਰਿਫ਼ਤਾਰ ਵੀ ਨਹੀਂ ਕਰ ਸਕਦੀ। ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਨੂੰ ਦਿੱਤੀ ਗਈ ਤੀਜੀ ਧਮਕੀ ਦਾ ਪੱਤਰ ਵੀ ਉਸੇ ਪਤੇ ਤੋਂ ਆਇਆ ਸੀ ਜਿਸ ਤੋਂ ਪਿਛਲੀਆਂ ਦੋ ਧਮਕੀ ਈਮੇਲਾਂ ਆਈਆਂ ਸਨ। ਤੀਸਰੀ ਮੇਲ ਵਿੱਚ ਰਕਮ ਦੁੱਗਣੀ ਕਰਕੇ 400 ਕਰੋੜ ਰੁਪਏ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ - 1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ, ਦੀਵਾਲੀ ਤੋਂ ਪਹਿਲਾ ਜੇਬ 'ਤੇ ਪਵੇਗਾ ਸਿੱਧਾ ਅਸਰ
ਇਸ ਦੌਰਾਨ ਮੁੰਬਈ ਪੁਲਸ ਦੋਵਾਂ ਮੇਲ ਦੀ ਜਾਂਚ ਕਰਨ ਅਤੇ ਭੇਜਣ ਵਾਲੇ ਦੀ ਲੋਕੇਸ਼ਨ ਦਾ ਪਤਾ ਲਗਾਉਣ 'ਚ ਰੁੱਝੀ ਹੋਈ ਹੈ। ਪੁਲਸ ਨੇ ਬੈਲਜੀਅਮ ਦੀ ਇੱਕ ਵਰਚੁਅਲ ਪ੍ਰਾਈਵੇਟ ਨੈੱਟਵਰਕ ਕੰਪਨੀ (ਵੀਪੀਐਨ) ਤੋਂ ਭੇਜੀ ਧਮਕੀ ਭਰੇ ਮੇਲ ਬਾਰੇ ਜਾਣਕਾਰੀ ਹਾਸਲ ਕਰਨ ਲਈ ਇੰਟਰਪੋਲ ਰਾਹੀਂ ਮਦਦ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਆਈਪੀ ਐਡਰੈੱਸ ਬੈਲਜੀਅਮ ਦਾ ਹੈ ਅਤੇ ਇਹ ਮੇਲ shadabkhan@mailfence.com ਤੋਂ ਭੇਜੀ ਗਈ ਹੈ। ਪੁਲਸ ਦਾ ਮੰਨਣਾ ਹੈ ਕਿ ਧਮਕੀ ਦੇਣ ਵਾਲਾ ਵਿਅਕਤੀ ਕਿਸੇ ਹੋਰ ਦੇਸ਼ ਦਾ ਹੋ ਸਕਦਾ ਹੈ। ਇਹ ਗੁੰਮਰਾਹ ਕਰਨ ਲਈ ਬੈਲਜੀਅਨ ਵੀਪੀਐਨ ਦੀ ਵਰਤੋਂ ਕਰ ਰਿਹਾ ਹੈ।
ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਜੰਗ ਵਧਾਏਗੀ ਭਾਰਤ ਦੀ ਮੁਸੀਬਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ
ਮਿਲੀ ਜਾਣਕਾਰੀ ਅਨੁਸਾਰ ਧਮਕੀ ਵਾਲੀ ਈਮੇਲ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਸੁਰੱਖਿਆ ਕਿੰਨੀ ਸਖ਼ਤ ਹੈ। ਪੁਲਸ ਮੈਨੂੰ ਟ੍ਰੈਕ ਅਤੇ ਗ੍ਰਿਫ਼ਤਾਰ ਨਹੀਂ ਕਰ ਸਕਦੀ। ਇਸ ਧਮਕੀ ਤੋਂ ਬਾਅਦ ਮੁੰਬਈ ਪੁਲਸ ਨੇ ਅੰਬਾਨੀ ਦੇ ਦੱਖਣੀ ਮੁੰਬਈ ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਅੰਬਾਨੀ ਦੇ ਸੁਰੱਖਿਆ ਇੰਚਾਰਜ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਆਈਪੀਸੀ ਦੀ ਧਾਰਾ 387 ਅਤੇ 506 (2) ਤਹਿਤ ਕੇਸ ਦਰਜ ਕਰ ਲਿਆ ਹੈ। ਪਹਿਲੀ ਧਮਕੀ ਵਾਲੀ ਮੇਲ 27 ਅਕਤੂਬਰ ਨੂੰ ਮੁਕੇਸ਼ ਅੰਬਾਨੀ ਨੂੰ ਭੇਜੀ ਗਈ ਸੀ ਅਤੇ ਅਗਲੇ ਦਿਨ 200 ਕਰੋੜ ਰੁਪਏ ਦੀ ਮੰਗ ਵਾਲੀ ਦੂਜੀ ਮੇਲ ਆਈ ਸੀ।
ਇਹ ਵੀ ਪੜ੍ਹੋ - PNB ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਕਰੰਟ ਅਤੇ ਸੇਵਿੰਗ ਅਕਾਊਂਟ ਹੋਣਗੇ ਇਨ-ਐਕਟਿਵ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8