ਮੁਕੇਸ਼ ਅੰਬਾਨੀ ਨੇ ਇਕ ਦਿਨ 'ਚ ਕਮਾਏ 19000 ਕਰੋੜ ਰੁਪਏ, ਟਾਪ-10 'ਚ ਮੁੜ ਹੋ ਸਕਦੀ ਹੈ ਐਂਟਰੀ!
Wednesday, Jul 05, 2023 - 03:48 PM (IST)
ਬਿਜ਼ਨੈੱਸ ਡੈਸਕ - ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੁਨੀਆ ਦੇ ਟਾਪ-10 ਅਮੀਰਾਂ ਦੀ ਸੂਚੀ ਵਿੱਚ ਆਪਣਾ ਸਥਾਨ ਹਾਸਲ ਕਰ ਸਕਦੇ ਹਨ। ਦਰਅਸਲ, ਮੁਕੇਸ਼ ਅੰਬਾਨੀ ਦੁਨੀਆ ਦੇ ਅਮੀਰਾਂ ਦੇ ਵੱਕਾਰੀ ਬਲੂਮਬਰਗ ਬਿਲੀਨੇਅਰਸ ਇੰਡੈਕਸ ਵਿੱਚ 13ਵੇਂ ਸਥਾਨ 'ਤੇ ਆ ਗਏ ਹਨ ਅਤੇ ਉਨ੍ਹਾਂ ਨੂੰ ਚੋਟੀ ਦੇ 10 ਵਿੱਚ ਥਾਂ ਬਣਾਉਣ ਲਈ ਸਿਰਫ਼ 3 ਹੋਰ ਉਦਯੋਗਪਤੀਆਂ ਨੂੰ ਪਿੱਛੇ ਛੱਡਣਾ ਪਵੇਗਾ।
ਇਹ ਵੀ ਪੜ੍ਹੋ : ਮਸਾਲਿਆਂ ਦੀਆਂ ਕੀਮਤਾਂ ਨੇ ਲਾਇਆ ਮਹਿੰਗਾਈ ਦਾ ਤੜਕਾ, ਲੌਂਗ 1100 ਰੁਪਏ ਪ੍ਰਤੀ ਕਿਲੋ ਪੁੱਜਾ
ਏਸ਼ੀਆ ਦੇ ਸਭ ਤੋਂ ਅਮੀਰ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਪਿਛਲੇ 24 ਘੰਟਿਆਂ ਵਿੱਚ ਜ਼ਬਰਦਸਤ ਮੁਨਾਫ਼ਾ ਕਮਾਇਆ ਹੈ। ਉਨ੍ਹਾਂ ਦੀ ਕੁੱਲ ਜਾਇਦਾਦ ਵਿੱਚ 2.35 ਬਿਲੀਅਨ ਡਾਲਰ ਜਾਂ ਲਗਭਗ 19,000 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਇਸ ਨਾਲ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 90 ਅਰਬ ਡਾਲਰ ਨੂੰ ਪਾਰ ਕਰ ਚੁੱਕੀ ਹੈ ਅਤੇ 90.6 ਅਰਬ ਡਾਲਰ ਹੋ ਗਈ ਹੈ।
ਇਹ ਵੀ ਪੜ੍ਹੋ : ਮੀਂਹ ਕਾਰਨ ਪ੍ਰਭਾਵਿਤ ਹੋਈ AC, ਫਰਿੱਜ, ਸਾਫਟ ਡਰਿੰਕਸ ਦੀ ਵਿਕਰੀ, 15 ਫ਼ੀਸਦੀ ਦੀ ਆਈ ਗਿਰਾਵਟ
ਇਸ ਮੌਕੇ ਜੇਕਰ ਸਾਲ 2023 ਦੀ ਗੱਲ ਕਰੀਏ ਤਾਂ ਹੁਣ ਤੱਕ ਮੁਕੇਸ਼ ਅੰਬਾਨੀ ਨੂੰ 3.46 ਬਿਲੀਅਨ ਡਾਲਰ ਦਾ ਮੁਨਾਫਾ ਹੋਇਆ ਦੇਖਣ ਨੂੰ ਮਿਲਿਆ ਹੈ। ਮੁਕੇਸ਼ ਅੰਬਾਨੀ ਇਸ ਸਮੇਂ ਬਲੂਮਬਰਗ ਬਿਲੀਅਨੇਅਰ ਇੰਡੈਕਸ ਵਿੱਚ 13ਵੇਂ ਸਥਾਨ 'ਤੇ ਹਨ ਅਤੇ ਹੁਣ ਉਨ੍ਹਾਂ ਨੂੰ ਟਾਪ-10 ਵਿੱਚ ਮੁੜ ਪ੍ਰਵੇਸ਼ ਕਰਨ ਲਈ ਸਿਰਫ਼ 3 ਹੋਰ ਅਰਬਪਤੀ ਕਾਰੋਬਾਰੀਆਂ ਨੂੰ ਪਿੱਛੇ ਛੱਡਣਾ ਹੋਵੇਗਾ। ਉਨ੍ਹਾਂ ਦੇ ਨਾਮ ਹਨ ਫ੍ਰੈਂਕੋਇਸ ਬੇਟਨਕੋਰਟ ਮੇਇਰਸ, ਕਾਰਲੋਸ ਸਲਿਮ ਅਤੇ ਸਰਗੀ ਬ੍ਰਿਨ।ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਅਤੇ ਇਨ੍ਹਾਂ ਤਿੰਨ ਉਦਯੋਗਪਤੀਆਂ ਦੀ ਆਮਦਨ ਵਿੱਚ ਫਾਸਲਾ ਬਹੁਤ ਘੱਟ ਰਹਿ ਗਿਆ ਹੈ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਇਸ ਟਾਪ-10 ਦੀ ਸੂਚੀ 'ਚ ਸ਼ਾਮਲ ਹੋ ਜਾਣਗੇ।
ਇਹ ਵੀ ਪੜ੍ਹੋ : ਰਾਮ ਚਰਨ ਦੀ ਧੀ ਦੇ ਨਾਮਕਰਨ ਮੌਕੇ ਅੰਬਾਨੀ ਪਰਿਵਾਰ ਨੇ ਤੋਹਫ਼ੇ 'ਚ ਦਿੱਤਾ ਸੋਨੇ ਦਾ ਪੰਘੂੜਾ, ਕਰੋੜਾਂ 'ਚ ਹੈ ਕੀਮਤ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਬਹੁਤ ਸਮਾਂ ਪਹਿਲਾਂ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਦਾ ਦਰਜਾ ਹਾਸਲ ਕਰ ਚੁੱਕੇ ਹਨ ਅਤੇ ਉਹ ਹੁਣ ਇਸ ਸਮੇਂ ਇਸ ਸੂਚੀ ਵਿੱਚ 21ਵੇਂ ਨੰਬਰ 'ਤੇ ਹਨ। ਦੁਨੀਆਂ ਦੇ ਅਮੀਰਾਂ ਦੀ ਸੂਚੀ ਵਿੱਚ ਉਹ ਟਾਪ-20 ਵਿੱਚ ਨਹੀਂ ਹਨ। ਗੌਤਮ ਅਡਾਨੀ 60.3 ਅਰਬ ਡਾਲਰ ਦੀ ਸੰਪਤੀ ਦੇ ਨਾਲ ਬਲੂਮਬਰਗ ਬਿਲੀਨੇਅਰਸ ਇੰਡੈਕਸ ਵਿੱਚ 21ਵੇਂ ਸਥਾਨ 'ਤੇ ਹਨ। ਉਹਨਾਂ ਨੇ ਇਸ ਸਾਲ ਹੁਣ ਤੱਕ 60.2 ਅਰਬ ਡਾਲਰ ਦੀ ਦੌਲਤ ਗੁਆ ਲਈ ਹੈ, ਜਿਸਦਾ ਮੁੱਖ ਕਾਰਨ ਯੂਐੱਸ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਪੋਰਟ ਹੈ। ਇਸ ਰਿਪੋਰਟ ਦੇ ਕਾਰਨ ਅਡਾਨੀ ਸਟਾਕਾਂ ਵਿੱਚ ਤੇਜ਼ ਗਿਰਾਵਟ ਆਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਗੌਤਮ ਅਡਾਨੀ ਦੀ ਜਾਇਦਾਦ 'ਚ ਕੁੱਲ 4.89 ਲੱਖ ਡਾਲਰ ਦਾ ਵਾਧਾ ਹੋਇਆ ਹੈ, ਜਿਸ ਦਾ ਉਨ੍ਹਾਂ ਨੂੰ ਫ਼ਾਇਦਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ