ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 20 ਕਰੋੜ ਦੀ ਮੰਗੀ ਫਿਰੌਤੀ
Saturday, Oct 28, 2023 - 06:55 PM (IST)

ਮੁੰਬਈ : ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿੱਚ ਉਨ੍ਹਾਂ ਨੂੰ 20 ਕਰੋੜ ਰੁਪਏ ਨਾ ਦੇਣ 'ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਾਂਗਕਾਂਗ ਵਲੋਂ ਵੱਡਾ ਐਲਾਨ : ਵਿਦੇਸ਼ੀ ਘਰ ਖਰੀਦਦਾਰਾਂ ਅਤੇ ਸ਼ੇਅਰ ਕਾਰੋਬਾਰੀਆਂ ਲਈ ਟੈਕਸਾਂ ’ਚ ਕੀਤੀ ਕਟੌਤੀ
ਮੁੰਬਈ ਪੁਲਸ ਮੁਤਾਬਕ ਧਮਕੀ ਭਰੀ ਈਮੇਲ 'ਚ ਲਿਖਿਆ ਗਿਆ ਸੀ ਕਿ 'ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ ਦੇ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।'
ਇਹ ਵੀ ਪੜ੍ਹੋ : ਨਾਰਾਇਣ ਮੂਰਤੀ ਦੀ ਹਫ਼ਤੇ 'ਚ 70 ਘੰਟੇ ਕੰਮ ਕਰਨ ਦੀ ਸਲਾਹ 'ਤੇ ਛਿੜੀ ਬਹਿਸ
ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ, ਮੁੰਬਈ ਦੀ ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜੀਓ ਨੇ ਪੇਸ਼ ਕੀਤਾ Jio Space Fiber, ਹੁਣ ਸੈਟੇਲਾਈਟ ਰਾਹੀਂ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇਗਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8