ਮੁਕੇਸ਼ ਅੰਬਾਨੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ,ਕਿਹਾ-ਨਜ਼ਰਅੰਦਾਜ਼ ਕੀਤਾ ਤਾਂ ਭੁਗਤਣੇ ਪੈਣਗੇ ਨਤੀਜੇ

11/04/2023 4:39:23 PM

ਮੁੰਬਈ (ਯੂ. ਐੱਨ. ਆਈ.) - ਦੇਸ਼ ਦੇ ਮਸ਼ਹੂਰ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਧੀਰੂਭਾਈ ਅੰਬਾਨੀ ਨੂੰ ਇਕ ਵਾਰ ਫਿਰ ਤੋਂ ਈਮੇਲ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਧਮਕੀ ਦੀ ਜਾਣਕਾਰੀ ਮੁੰਬਈ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ ਹੈ। ਪੁਲਸ ਮੁਤਾਬਕ ਅੰਬਾਨੀ ਨੂੰ ਧਮਕੀ ਵਾਲੀ ਮੇਲ ਵਿੱਚ ਇੱਕ 'ਰਿਮਾਈਂਡਰ' ਮਿਲਿਆ ਹੈ, ਜਿਸ ਵਿੱਚ ਇਸ ਹਫ਼ਤੇ ਦੇ ਸ਼ੁਰੂ ਵਿੱਚ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। 

ਇਹ ਵੀ ਪੜ੍ਹੋ - ਕਰਮਚਾਰੀਆਂ ਦਾ ਬੋਨਸ ਬਾਜ਼ਾਰ ’ਚ ਲਿਆਇਆ ਬਹਾਰ, ਦੀਵਾਲੀ 'ਤੇ ਹੋਵੇਗਾ 3.5 ਲੱਖ ਕਰੋੜ ਦਾ ਕਾਰੋਬਾਰ!

ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ ਦੱਸਿਆ ਕਿ ਇਸ ਵਾਰ ਧਮਕੀ ਭਰੀ ਮੇਲ ਵਿੱਚ ਉਦਯੋਗਪਤੀ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਸਨੇ ਪਿਛਲੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਮੁੰਬਈ ਪੁਲਸ ਨੇ ਕਿਹਾ, ''ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ 31 ਅਕਤੂਬਰ ਤੋਂ 1 ਨਵੰਬਰ ਦਰਮਿਆਨ ਇਕ ਵਾਰ ਫਿਰ ਤੋਂ ਦੋ ਧਮਕੀ ਭਰੇ ਈਮੇਲ ਮਿਲੇ, ਜਿਸ 'ਚ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਪਿਛਲੀ ਈਮੇਲ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।'' 

ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ

ਪੁਲਸ ਮੁਤਾਬਕ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੀਆਂ ਈਮੇਲਾਂ ਭੇਜਣ ਵਾਲੇ ਵਿਅਕਤੀ ਨੇ ਪਹਿਲਾਂ 400 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪੁਲਸ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁਕੇਸ਼ ਅੰਬਾਨੀ ਨੂੰ 3 ਵਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਪਹਿਲੀ ਵਾਰ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਦੂਜੀ ਵਾਰ 200 ਕਰੋੜ ਰੁਪਏ ਅਤੇ ਤੀਸਰੀ ਵਾਰ 400 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸ ਵਾਰ ਧਮਕੀਆਂ ਵਾਲੀ ਮੇਲ 'ਤੇ ਇਕ ਰਿਮਾਈਂਡਰ ਮਿਲਿਆ ਹੈ, ਜਿਸ ਉਸ ਨੇ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur