ਮੁਕੇਸ਼ ਅੰਬਾਨੀ ਨੇ ਰਿਲਾਇੰਸ ਜਿਓ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Tuesday, Jun 28, 2022 - 06:47 PM (IST)

ਮੁਕੇਸ਼ ਅੰਬਾਨੀ ਨੇ ਰਿਲਾਇੰਸ ਜਿਓ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਏਸ਼ੀਆ ਅਤੇ ਭਾਰਤ ਦੇ ਦੂਜੇ ਸਭ ਤੋਂ ਵੱਡੇ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਵਿੱਚ ਵੱਡਾ ਬਦਲਾਅ ਹੋਇਆ ਹੈ। ਮੁਕੇਸ਼ ਅੰਬਾਨੀ ਨੇ ਕੰਪਨੀ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਵੱਡੇ ਪੁੱਤਰ ਆਕਾਸ਼ ਅੰਬਾਨੀ ਨੂੰ ਕੰਪਨੀ ਦੇ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ।

ਮਾਰਕੀਟ ਰੈਗੂਲੇਟਰੀ ਸੇਬੀ (ਸੇਬੀ) ਨੂੰ ਦਿੱਤੀ ਗਈ ਜਾਣਕਾਰੀ ਵਿੱਚ ਕੰਪਨੀ ਨੇ ਕਿਹਾ ਕਿ ਬੋਰਡ ਦੀ ਮੀਟਿੰਗ 27 ਜੂਨ 2022 ਨੂੰ ਹੋਈ ਸੀ। ਇਸ ਵਿੱਚ ਰਿਲਾਇੰਸ ਜੀਓ ਦੇ ਬੋਰਡ ਨੇ ਆਕਾਸ਼ ਅੰਬਾਨੀ ਦੀ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਐਲਾਨ ਰਿਲਾਇੰਸ ਦੀ AGM (RIL AGM) ਤੋਂ ਪਹਿਲਾਂ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News