HCL Tech ਲਈ ਵੱਡੀ ਰਾਹਤ, NCLAT ਨੇ ਦੀਵਾਲੀਆਪਨ ਦੀ ਕਾਰਵਾਈ ''ਤੇ ਲਗਾਈ ਰੋਕ

Thursday, Jan 20, 2022 - 04:36 PM (IST)

HCL Tech ਲਈ ਵੱਡੀ ਰਾਹਤ, NCLAT ਨੇ ਦੀਵਾਲੀਆਪਨ ਦੀ ਕਾਰਵਾਈ ''ਤੇ ਲਗਾਈ ਰੋਕ

ਨਵੀਂ ਦਿੱਲੀ (ਭਾਸ਼ਾ) - ਸੂਚਨਾ ਤਕਨਾਲੋਜੀ ਦੀ ਦਿੱਗਜ ਕੰਪਨੀ ਐਚਸੀਐਲ ਟੈਕਨਾਲੋਜੀਜ਼ ਨੂੰ ਵੱਡੀ ਰਾਹਤ ਦਿੰਦਿਆਂ ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (ਐਨਸੀਐਲਏਟੀ) ਨੇ ਕਰਜ਼ਦਾਰ ਵੱਲੋਂ ਦਾਇਰ ਪਟੀਸ਼ਨ ’ਤੇ ਉਸ ਖ਼ਿਲਾਫ਼ ਸ਼ੁਰੂ ਕੀਤੀ ਦੀਵਾਲੀਆ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ।

NCLAT ਦੇ ਦੋ ਮੈਂਬਰੀ ਬੈਂਚ ਨੇ HCL ਟੈਕਨਾਲੋਜੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸੀ ਵਿਜੇਕੁਮਾਰ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ, ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) ਦੇ 17 ਜਨਵਰੀ, 2022 ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ, ਜਿਸ ਵਿੱਚ NCLT ਨੇ ਕੰਪਨੀ ਦੇ ਖਿਲਾਫ ਦੀਵਾਲੀਆਪਨ ਦੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੱਤਾ ਸੀ। ਅਪੀਲੀ ਅਥਾਰਟੀ ਨੇ ਸਹਿਜ ਭਾਰਤੀ ਟਰੈਵਲਜ਼ ਨੂੰ ਵੀ ਨੋਟਿਸ ਜਾਰੀ ਕੀਤਾ, ਜਿਸ ਨੇ ਐਚਸੀਐਲ ਟੈਕ ਦੁਆਰਾ 3.54 ਕਰੋੜ ਰੁਪਏ ਦਾ ਭੁਗਤਾਨ ਨਾ ਕਰਨ ਦਾ ਦਾਅਵਾ ਕੀਤਾ ਸੀ। ਉਸ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਬੈਂਚ ਨੇ ਆਈਟੀ ਕੰਪਨੀ ਨੂੰ ਇੱਕ ਹਫ਼ਤੇ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। NCLAT ਹੁਣ ਇਸ ਮਾਮਲੇ 'ਤੇ 16 ਫਰਵਰੀ ਨੂੰ ਸੁਣਵਾਈ ਕਰੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News