ਖੇਤੀਬਾੜੀ ਖੇਤਰ ''ਚ ਬਦਲਾਅ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

Thursday, Aug 15, 2024 - 05:57 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਖੇਤੀਬਾੜੀ ਖੇਤਰ ਵਿਚ ਬਦਲਾਅ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੇ ਜੀਵਨ ਵਿਚ ਸੁਧਾਰ ਲਈ ਵਿਆਪਕ ਯਤਨ ਕਰ ਰਹੀ ਹੈ। 78ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਰਸਾਇਣਕ ਖਾਦਾਂ ਦੀ ਵਰਤੋਂ ਕਾਰਨ ਮਿੱਟੀ ਦੀ ਸਿਹਤ ਵਿੱਚ ਹੋ ਰਹੇ ਵਿਗਾੜ 'ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਹਨ ਅਤੇ ਅਜਿਹੇ ਖੇਤੀ ਅਭਿਆਸਾਂ ਲਈ ਬਜਟ ਦੀ ਵੰਡ ਵੀ ਵਧਾਈ ਗਈ ਹੈ।
ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤ ਦੁਨੀਆ ਦਾ ਜੈਵਿਕ ਅਨਾਜ ਉਤਪਾਦਕ ਬਣ ਸਕਦਾ ਹੈ। ਉਨ੍ਹਾਂ ਕਿਹਾ, “ਸਾਡੀ ਖੇਤੀ ਪ੍ਰਣਾਲੀ ਵਿੱਚ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਹੈ। ਇਹ ਸਮੇਂ ਦੀ ਮੰਗ ਹੈ।” ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਆਧੁਨਿਕ ਤਰੀਕੇ ਅਪਣਾਉਣ ਲਈ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਡਰੋਨ ਖਰੀਦਣ ਲਈ ਆਸਾਨ ਕਰਜ਼ਿਆਂ ਨੂੰ ਵੀ ਇੱਕ ਅਜਿਹਾ ਹੱਲ ਦੱਸਿਆ।


Aarti dhillon

Content Editor

Related News