ਬਜ਼ੁਰਗਾਂ ਲਈ ਟੈਕਸ ਸੁਧਾਰਾਂ, ਲਾਜ਼ਮੀ ਬੱਚਤ ਤੇ ਰਿਹਾਇਸ਼ੀ ਯੋਜਨਾਵਾਂ ਦੀ ਜ਼ਰੂਰਤ : ਨੀਤੀ ਆਯੋਗ
Tuesday, Feb 20, 2024 - 11:02 AM (IST)
ਨਵੀਂ ਦਿੱਲੀ (ਭਾਸ਼ਾ) - ਨੀਤੀ ਆਯੋਗ ਨੇ ਬਜ਼ੁਰਗਾਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਟੈਕਸ ਸੁਧਾਰਾਂ, ਲਾਜ਼ਮੀ ਬੱਚਤ ਅਤੇ ਆਵਾਸ ਯੋਜਨਾਵਾਂ ਦੀ ਵਕਾਲਤ ਕੀਤੀ ਹੈ। ਕਮਿਸ਼ਨ ਦੇ ਮੁਤਾਬਕ 2050 ਤੱਕ ਦੇਸ਼ ਦੀ ਆਬਾਦੀ ਵਿੱਚ ਬਜ਼ੁਰਗਾਂ ਦੀ ਗਿਣਤੀ 19.5 ਫ਼ੀਸਦੀ ਤੱਕ ਪਹੁੰਚ ਜਾਵੇਗੀ। ਨੀਤੀ ਆਯੋਗ ਨੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਸੀਨੀਅਰ ਨਾਗਰਿਕਾਂ ਲਈ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪੋਰਟਲ ਵਿਕਸਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ
ਇਸ ਵਿਤ ਕਿਹਾ ਗਿਆ ਹੈ ਕਿ ਭਾਰਤ ਵਿਚ ਸਮਾਜਿਕ ਸੁਰੱਖਿਆ ਢਾਂਚਾ ਸੀਮਤ ਹੈ। ਇਸ ਲਈ ਜ਼ਿਆਦਾਤਰ ਸੀਨੀਅਰ ਨਾਗਰਿਕ ਆਪਣੀ ਬਚਤ ਤੋਂ ਆਮਦਨ 'ਤੇ ਨਿਰਭਰ ਕਰਦੇ ਹਨ। ਵਿਆਜ ਦਰਾਂ ਵਿਚ ਕਟੌਤੀ ਦੇ ਮਾਮਲੇ ਵਿਚ ਉਨ੍ਹਾਂ ਦੀ ਆਮਦਨ ਘੱਟ ਜਾਂਦੀ ਹੈ। ਕਈ ਵਾਰ ਇਹ ਰੋਜ਼ੀ-ਰੋਟੀ ਤੋਂ ਵੀ ਘੱਟ ਹੋ ਜਾਂਦੀ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਲਈ ਸੀਨੀਅਰ ਸਿਟੀਜ਼ਨ ਡਿਪਾਜ਼ਿਟ 'ਤੇ ਵਿਆਜ ਲਈ ਘੱਟੋ-ਘੱਟ ਦਰ ਤੈਅ ਕਰਨ ਲਈ ਇਕ ਰੈਗੂਲੇਟਰੀ ਤੰਤਰ ਦੀ ਲੋੜ ਹੈ।
ਇਹ ਵੀ ਪੜ੍ਹੋ - RBI ਅਤੇ ED ਦੀ ਕਾਰਵਾਈ ਤੋਂ ਬਾਅਦ Paytm ਨੂੰ ਲੱਗਾ ਇੱਕ ਹੋਰ ਵੱਡਾ ਝਟਕਾ
ਭਾਰਤ ਦੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਵਿੱਚ ਸੁਧਾਰ - ਸੀਨੀਅਰ ਕੇਅਰ ਪੈਰਾਡਾਈਮ ਦੀ ਮੁੜ ਵਿਚਾਰ ਕਰਨਾ' ਸਿਰਲੇਖ ਵਲੋਂ ਜਾਰੀ ਰਿਪੋਰਟ ਵਿਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਬਜ਼ੁਰਗ ਔਰਤਾਂ ਨੂੰ ਜ਼ਿਆਦਾ ਰਿਆਇਤਾਂ ਦੇਣ ਨਾਲ ਉਹਨਾਂ ਦੀ ਵਿੱਤੀ ਹਾਲਤ ਵਿਚ ਸੁਧਾਰ ਹੋਵੇਗਾ। ਵਰਤਮਾਨ ਵਿੱਚ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਕੁੱਲ ਆਬਾਦੀ ਦੇ 10 ਫ਼ੀਸਦੀ ਤੋਂ ਥੋੜ੍ਹੀ ਵੱਧ ਹੈ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਰਿਪੋਰਟ ਵਿਚ ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਸਰਕਾਰ ਨੂੰ ਰਿਵਰਸ ਮੋਰਟਗੇਜ ਵਿਧੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਸੀਨੀਅਰ ਨਾਗਰਿਕਾਂ ਨਾਲ ਤਰਲਤਾ ਵਧਾਉਣ ਲਈ ਨਿਯਮਾਂ ਵਿਚ ਜ਼ਰੂਰੀ ਸੋਧਾਂ ਕਰਨੀਆਂ ਚਾਹੀਦੀਆਂ ਹਨ। ਨੀਤੀ ਆਯੋਗ ਦੇ ਮੈਂਬਰ (ਸਿਹਤ) ਕੇ ਪਾਲ ਨੇ ਰਿਪੋਰਟ ਜਾਰੀ ਕਰਦੇ ਹੋਏ ਕਿਹਾ ਕਿ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ 'ਤੇ ਜ਼ਿਆਦਾ ਜ਼ੋਰ ਦੇਣ ਦੀ ਲੋੜ ਹੈ। ਨੀਤੀ ਆਯੋਗ ਦੀ ਉਪ-ਚੇਅਰਮੈਨ ਸੁਮਨ ਬੇਰੀ ਨੇ ਕਿਹਾ ਕਿ ਡਾਕਟਰੀ ਅਤੇ ਸਮਾਜਿਕ ਪਹਿਲੂਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਦੇ ਹੋਰ ਵਿਸ਼ੇਸ਼ ਪਹਿਲੂਆਂ ਬਾਰੇ ਸੋਚਣ ਦਾ ਸਮਾਂ ਆ ਗਿਆ ਹੈ।
ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8