ਦੇਸ਼ ''ਚ ਸਿਰਫ 3 ਤੋਂ 4 ਸਰਕਾਰੀ ਬੈਂਕਾਂ ਦੀ ਹੀ ਜ਼ਰੂਰਤ : ਅਰਵਿੰਦ ਸੁਬਰਮਨੀਅਨ

07/15/2018 4:48:19 AM

ਨਵੀਂ ਦਿੱਲੀ-ਦੇਸ਼ ਦੇ ਮੁੱਖ ਆਰਥਕ ਸਲਾਹਕਾਰ ਦੇ ਅਹੁਦੇ ਤੋਂ ਵਿਦਾਈ ਲੈ ਰਹੇ ਅਰਵਿੰਦ ਸੁਬਰਮਨੀਅਨ ਦਾ ਕਹਿਣਾ ਹੈ ਕਿ ਭਾਰਤੀ ਬੈਂਕਿੰਗ ਸੈਕਟਰ 'ਚ ਸਿਰਫ ਇਕ ਦਰਜਨ ਦੇ ਕਰੀਬ ਹੀ ਬੈਂਕਾਂ ਦੀ ਜ਼ਰੂਰਤ ਹੈ। ਇਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ 'ਚ ਵੀ ਸਰਕਾਰੀ ਬੈਂਕਾਂ ਦੇ ਮੁਕਾਬਲੇ ਨਿੱਜੀ ਬੈਂਕਾਂ ਦੀ ਗਿਣਤੀ ਜ਼ਿਆਦਾ ਹੋਣੀ ਚਾਹੀਦੀ ਹੈ।  ਸੁਬਰਮਨੀਅਨ ਨੇ ਕਿਹਾ ਕਿ ਭਾਰਤ 'ਚ ਸਿਰਫ 3 ਤੋਂ 4 ਹੀ ਸਰਕਾਰੀ ਬੈਂਕ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਸੈਕਟਰ ਦੇ ਬੈਂਕ ਹੋਣੇ ਚਾਹੀਦੇ ਹਨ। 
ਦੇਸ਼ ਦੇ ਬੈਂਕਿੰਗ ਸੈਕਟਰ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹੋਰ ਸੁਧਾਰਾਂ ਦੀ ਜ਼ਰੂਰਤ ਹੈ। ਸਾਨੂੰ ਇਹ ਸੋਚਣ ਦੀ ਜ਼ਰੂਰਤ ਹੈ ਕਿ ਕਿਵੇਂ ਗਵਰਨੈਂਸ 'ਚ ਸੁਧਾਰ ਕੀਤਾ ਜਾਵੇ ਅਤੇ ਨਿੱਜੀ ਸੈਕਟਰ ਦੀ ਹਿੱਸੇਦਾਰੀ ਨੂੰ ਵਧਾਇਆ ਜਾਵੇ। ਉਨ੍ਹਾਂ ਨੇ ਪਿਛਲੇ ਮਹੀਨੇ ਹੀ ਮੁੱਖ ਆਰਥਕ ਸਲਾਹਕਾਰ ਦੇ ਅਹੁਦੇ ਨੂੰ ਛੱਡਣ ਦਾ ਐਲਾਨ ਕੀਤਾ ਸੀ।