ਖੇਤੀ ਨੂੰ ਲਾਭਕਾਰੀ ਬਣਾਉਣ, ਛੋਟੇ ਕਿਸਾਨਾਂ ਦੀ ਆਮਦਨ ਵਧਾਉਣ 'ਤੇ ਧਿਆਨ ਦੇਣ ਦੀ ਲੋੜ : ਤੋਮਰ
Wednesday, Mar 15, 2023 - 02:59 PM (IST)

ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨੌਜਵਾਨਾਂ ਨੂੰ ਖੇਤੀ ਵੱਲ ਆਕਰਸ਼ਿਤ ਕਰਨ, ਖੇਤੀਬਾੜੀ ਨੂੰ ਲਾਭਕਾਰੀ ਬਣਾਉਣ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਦੀ ਜ਼ਰੂਰਤ ਬਾਰੇ ਦੱਸਿਆ ਹੈ। ਉਦਯੋਗ ਮੰਡਲ ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਭਾਰਤੀ ਖੇਤੀ ਨੂੰ ਲਾਹੇਵੰਦ ਬਣਾਉਣ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਨਵੀਆਂ ਤਕਨੀਕਾਂ, ਖੋਜ ਅਤੇ ਵਿਕਾਸ (ਆਰ ਐਂਡ ਡੀ) ਅਤੇ ਉਦਯੋਗ ਦੇ ਸਹਿਯੋਗ ਦੀ ਲੋੜ ਹੈ।
ਇਹ ਵੀ ਪੜ੍ਹੋ- ਮਹਿੰਗਾਈ ਦੇ ਮੋਰਚੇ 'ਤੇ ਮਾਮੂਲੀ ਰਾਹਤ, 6.44 ਫ਼ੀਸਦੀ 'ਤੇ ਆਈ ਪ੍ਰਚੂਨ ਮਹਿੰਗਾਈ
ਉਨ੍ਹਾਂ ਨੇ ਖੇਤੀਬਾੜੀ ਖੇਤਰ ਦੇ ਵਾਧੇ ਲਈ ਪੀਐੱਮ-ਕਿਸਾਨ ਯੋਜਨਾ, 10,000 ਕਿਸਾਨ ਉਤਪਾਦਕ ਸੰਗਠਨ (ਐੱਫ.ਪੀ.ਓ) ਸਥਾਪਿਤ ਕਰਨ ਅਤੇ ਇੱਕ ਲੱਖ ਕਰੋੜ ਰੁਪਏ ਦੇ ਖੇਤੀਬਾੜੀ ਢਾਂਚਾਗਤ ਫੰਡ ਜਾਰੀ ਕਰਨ ਵਰਗੇ ਪਿਛਲੇ ਨੌ ਸਾਲ 'ਚ ਮੋਦੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਦਾ ਜ਼ਿਕਰ ਕੀਤਾ। ਤੋਮਰ ਨੇ ਕਿਹਾ, "ਖੇਤੀਬਾੜੀ ਸਾਡੇ ਸਾਰਿਆਂ ਲਈ ਤਰਜੀਹੀ ਵਾਲਾ ਖੇਤਰ ਹੈ।" ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਲਾਹੇਵੰਦ ਬਣਾਉਣ, ਕਿਸਾਨਾਂ ਦੀ ਖੁਸ਼ਹਾਲੀ ਵਧਾਉਣ ਅਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗ ਦੇ ਸਹਿਯੋਗ ਦੀ ਲੋੜ ਹੈ।
ਇਹ ਵੀ ਪੜ੍ਹੋ- ਟਾਇਰ ਐਕਸਪੋਰਟ ਵਿੱਤੀ ਸਾਲ 2022-23 ’ਚ 15 ਫ਼ੀਸਦੀ ਵਧਣ ਦਾ ਅਨੁਮਾਨ : ATMA
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।