ਮਨਰੇਗਾ ਵਿੱਚ ਵੱਧ ਤੋਂ ਵੱਧ ਔਰਤਾਂ ਨੂੰ ਸ਼ਾਮਲ ਕਰਨ ਦੀ ਲੋੜ: SBI ਅਰਥ ਸ਼ਾਸਤਰੀ

08/01/2023 12:11:40 PM

ਮੁੰਬਈ : ਦੇਸ਼ ਦੇ ਸਭ ਤੋਂ ਵੱਡੇ ਬੈਂਕ ਐੱਸਬੀਆਈ ਦੇ ਅਰਥ ਸ਼ਾਸਤਰੀਆਂ ਨੇ ਸੋਮਵਾਰ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਵਿੱਚ ਵਧੇਰੇ ਔਰਤਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਇਹ ਔਰਤਾਂ ਨੂੰ ਰਸਮੀ ਬੈਂਕਿੰਗ ਪ੍ਰਣਾਲੀ ਵਿੱਚ ਲਿਆਵੇਗੀ।

ਇਹ ਵੀ ਪੜ੍ਹੋ : ਅਗਸਤ 'ਚ 14 ਦਿਨ ਬੰਦ ਰਹਿਣਗੇ ਬੈਂਕ, ਇਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਸੂਚੀ

ਭਾਰਤੀ ਸਟੇਟ ਬੈਂਕ (ਐੱਸਬੀਆਈ) ਦੇ ਅਰਥ ਸ਼ਾਸਤਰੀਆਂ ਦੁਆਰਾ ਸੋਮਵਾਰ ਨੂੰ ਤਿਆਰ ਕੀਤੀ ਗਈ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੱਖਣੀ ਰਾਜ ਮਨਰੇਗਾ ਦੇ ਤਹਿਤ ਵਧੇਰੇ ਔਰਤਾਂ ਦੀ ਭਾਗੀਦਾਰੀ ਪ੍ਰਦਾਨ ਕਰ ਰਹੇ ਹਨ। ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ ਲਾਭਪਾਤਰੀਆਂ ਵਿੱਚ ਔਰਤਾਂ ਦੀ ਬਿਹਤਰ ਭਾਗੀਦਾਰੀ ਪ੍ਰਦਾਨ ਕਰ ਰਹੇ ਹਨ। ਰਿਪੋਰਟ ਦੇ ਮੁਤਾਬਕ, ਮਨਰੇਗਾ ਦੇ ਤਹਿਤ ਜਿਹੜੇ ਰਾਜਾਂ ਵਿੱਚ ਔਰਤਾਂ ਦੀ ਭਾਗੇਦਾਰੀ ਘੱਟ ਹੈ, ਉਥੇ ਜਨ-ਧਨ ਯੋਜਨਾ 'ਚ ਮਹਿਲਾ ਲਾਭਪਾਤਰੀਆਂ ਦੀ ਗਿਣਤੀ ਘੱਟ ਹੈ। ਇਸ ਨਾਲ ਮਹਿਲਾ ਸਸ਼ਕਤੀਕਰਨ ਦੇ ਦੋ ਮਾਧਿਅਮਾਂ ਵਿਚਕਾਰ ਸਕਾਰਾਤਮਕ ਸਬੰਧ ਦਾ ਪਤਾ ਲੱਗਦਾ ਹੈ। 

ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ

ਇਸ ਵਿੱਚ ਕਿਹਾ ਗਿਆ ਹੈ ਕਿ "ਅਜਿਹੀ ਸਥਿਤੀ ਵਿੱਚ ਮਨਰੇਗਾ ਦੇ ਤਹਿਤ ਵੱਧ ਤੋਂ ਵੱਧ ਔਰਤਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਾਰੀਆਂ ਔਰਤਾਂ ਨੂੰ ਰਸਮੀ ਬੈਂਕਿੰਗ ਪ੍ਰਣਾਲੀ ਵਿੱਚ ਲਿਆਂਦਾ ਜਾ ਸਕੇ।" ਪਿਛਲੇ ਪੰਜ ਵਿੱਤੀ ਸਾਲਾਂ ਵਿੱਚ ਔਰਤਾਂ ਦੀ ਕੁੱਲ ਪ੍ਰਤੀ ਵਿਅਕਤੀ ਜਮ੍ਹਾਂ ਰਕਮ ਵਿੱਚ 4,618 ਰੁਪਏ ਦਾ ਵਾਧਾ ਹੋਇਆ ਹੈ। ਇਸ ਵਿੱਚ ਪੇਂਡੂ ਖੇਤਰਾਂ ਦੀਆਂ ਔਰਤਾਂ ਦੀ ਸ਼ਮੂਲੀਅਤ ਜ਼ਿਆਦਾ ਹੈ।

ਇਹ ਵੀ ਪੜ੍ਹੋ : ਆਉਣ ਵਾਲੇ ਦਿਨਾਂ 'ਚ ਹੋਰ ਮਹਿੰਗੇ ਹੋਣਗੇ ਮਸਾਲੇ, ਜਾਣੋ ਹਲਦੀ ਤੇ ਇਲਾਇਚੀ ਦਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur