ਸਾਲ 24 ''ਚ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ 21 ਫ਼ੀਸਦੀ ਵਧ ਕੇ ਹੋਇਆ 13.70 ਲੱਖ ਕਰੋੜ ਰੁਪਏ

Tuesday, Dec 19, 2023 - 12:40 PM (IST)

ਸਾਲ 24 ''ਚ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ 21 ਫ਼ੀਸਦੀ ਵਧ ਕੇ ਹੋਇਆ 13.70 ਲੱਖ ਕਰੋੜ ਰੁਪਏ

ਬਿਜ਼ਨੈੱਸ ਡੈਸਕ : ਚਾਲੂ ਵਿੱਤੀ ਸਾਲ 'ਚ ਹੁਣ ਤੱਕ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ 20.66 ਫ਼ੀਸਦੀ ਵਧ ਕੇ 13.70 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੋ ਗਿਆ ਹੈ। ਆਮਦਨ ਕਰ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 17 ਦਸੰਬਰ, 2023 ਤੱਕ 13,70,388 ਕਰੋੜ ਰੁਪਏ ਦੇ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ ਵਿੱਚੋਂ 6.95 ਲੱਖ ਕਰੋੜ ਰੁਪਏ ਕਾਰਪੋਰੇਟ ਟੈਕਸ (ਸੀਆਈਟੀ) ਤੋਂ ਪ੍ਰਾਪਤ ਹੋਏ ਹਨ। 

ਇਹ ਵੀ ਪੜ੍ਹੋ - ਪੂਲ ’ਚ ਡੁੱਬਣ ਵਾਲੇ ਮ੍ਰਿਤਕਾਂ ਦੇ ਮਾਤਾ-ਪਿਤਾ ਨੂੰ ਐਡਵੈਂਚਰ ਰਿਜ਼ਾਰਟ ਦੇਵੇਗਾ 1.99 ਕਰੋੜ ਦਾ ਮੁਆਵਜ਼ਾ

ਨਿੱਜੀ ਆਮਦਨ ਕਰ (ਪੀਆਈਟੀ) ਦਾ ਹਿੱਸਾ 6.73 ਲੱਖ ਕਰੋੜ ਰੁਪਏ ਰਿਹਾ। ਇਸ ਵਿੱਚ ਪ੍ਰਤੀਭੂਤੀਆਂ ਦਾ ਲੈਣ-ਦੇਣ ਟੈਕਸ ਸ਼ਾਮਲ ਹੈ। ਚਾਲੂ ਵਿੱਤੀ ਸਾਲ 'ਚ ਸ਼ੁੱਧ ਪ੍ਰਤੱਖ ਟੈਕਸ ਸੰਗ੍ਰਹਿ ਬਜਟ ਅਨੁਮਾਨ ਦੇ 75 ਫ਼ੀਸਦੀ ਤੱਕ ਪਹੁੰਚ ਗਿਆ ਹੈ। ਚਾਲੂ ਵਿੱਤੀ ਸਾਲ 'ਚ ਸਿੱਧੇ ਟੈਕਸਾਂ ਤੋਂ 18.23 ਲੱਖ ਕਰੋੜ ਰੁਪਏ ਇਕੱਠੇ ਹੋਣ ਦੀ ਉਮੀਦ ਹੈ। ਇਸ ਵਿੱਚ ਨਿੱਜੀ ਆਮਦਨ ਕਰ ਅਤੇ ਕਾਰਪੋਰੇਟ ਟੈਕਸ ਸ਼ਾਮਲ ਹਨ। 

ਇਹ ਵੀ ਪੜ੍ਹੋ - ਏਅਰਲਾਈਨ Go First ਦਿਵਾਲੀਆ ਹੋਣ ਕੰਢੇ, ਖਰੀਦਣ ਲਈ ਇਨ੍ਹਾਂ ਕੰਪਨੀਆਂ ਨੇ ਦਿਖਾਈ ਰੁਚੀ

ਦੂਜੇ ਪਾਸੇ ਵਿੱਤੀ ਸਾਲ 2023-24 ਵਿੱਚ 17 ਦਸੰਬਰ, 2023 ਤੱਕ 2.25 ਲੱਖ ਕਰੋੜ ਰੁਪਏ ਤੋਂ ਵੱਧ ਦੇ 'ਰਿਫੰਡ' ਜਾਰੀ ਕੀਤੇ ਗਏ ਹਨ। ਕੇਂਦਰੀ ਪ੍ਰਤੱਖ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਇਕ ਬਿਆਨ 'ਚ ਕਿਹਾ ਕਿ ਵਿੱਤੀ ਸਾਲ 2023-24 'ਚ 17 ਦਸੰਬਰ ਤੱਕ ਸ਼ੁੱਧ ਪ੍ਰਤੱਖ ਟੈਕਸ ਕੁਲੈਕਸ਼ਨ 13,70,388 ਕਰੋੜ ਰੁਪਏ ਰਿਹਾ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ 'ਚ 11,35,754 ਕਰੋੜ ਰੁਪਏ ਸੀ। 

ਇਹ ਵੀ ਪੜ੍ਹੋ - ਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ, ਚਾਂਦੀ 77,000 ਤੋਂ ਪਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News