ਕੋਰੋਨਾ ਦੇ ਨਵੇਂ ਸੰਕਟ ਕਾਰਨ GDP ਗ੍ਰੋਥ ’ਤੇ 1 ਫੀਸਦੀ ਦਾ ਪੈ ਸਕਦੈ ਅਸਰ!
Friday, Apr 16, 2021 - 10:30 AM (IST)
ਨਵੀਂ ਦਿੱਲੀ (ਇੰਟ.) – ਦੇਸ਼ ’ਚ ਕੋਰੋਨਾ ਦੇ ਨਵੇਂ ਸੰਕਟ ਕਾਰਨ ਕੀਤੀ ਗਈ ਸਖਤੀ ਦਾ ਅਸਰ ਜੀ. ਡੀ. ਪੀ. ਗ੍ਰੋਥ ’ਤੇ ਦੇਖਣ ਨੂੰ ਮਿਲ ਸਕਦਾ ਹੈ। ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਰਗੇ ਦੇਸ਼ ਦੇ ਕਈ ਸੂਬਿਆਂ ’ਚ ਆਰਥਿਕ ਗਤੀਵਿਧੀਆਂ ’ਤੇ ਰੋਕ ਲਗਾਈ ਗਈ ਹੈ ਅਤੇ ਇਸ ਕਾਰਨ ਭਾਰਤ ਦੀ ਜੀ. ਡੀ. ਪੀ. ਗ੍ਰੋਥ ’ਤੇ ਅਸਰ ਪੈਣ ਦਾ ਖਦਸ਼ਾ ਹੈ। ਸੂਤਰਾਂ ਮੁਤਾਬਕ ਅਰਥਸ਼ਾਸਤਰੀਆਂ ਦਰਮਿਆਨ ਇਕ ਪੋਲ ਕਰਵਾਇਆ ਗਿਆ, ਜਿਸ ’ਚ ਉਕਤ ਜਾਣਕਾਰੀ ਮਿਲੀ ਹੈ।
ਕੋਰੋਨਾ ਵਾਇਰਸ ਦੀ ਵਧਦੀ ਇਨਫੈਕਸ਼ਨ ਨੂੰ ਰੋਕਣ ਲਈ ਲਗਾਏ ਗਏ ਇਸ ਮਿਨੀ ਲਾਕਡਾਊਨ ਤੋਂ ਬਾਅਦ ਵੀ ਅਰਥਸ਼ਾਸਤਰੀਆਂ ਨੇ ਉਮੀਦ ਜਤਾਈ ਹੈ ਕਿ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਅਤੇ ਚਾਲੂ ਵਿੱਤੀ ਸਾਲ ’ਚ ਅਰਥਵਿਵਸਥਾ ਦੀ ਗ੍ਰੋਥ ਰੇਟ ਬਿਹਤਰੀਨ ਰਹਿ ਸਕਦੀ ਹੈ। ਇਸ ਦਾ ਕਾਰਨ ਇਹ ਹੈ ਕਿ ਪਿਛਲੇ ਸਾਲ ਦੇਸ਼ ’ਚ ਕੋਰੋਨਾ ਵਾਇਰਸ ਦੀ ਵਧਦੀ ਇਨਫੈਕਸ਼ਨ ਨੂੰ ਰੋਕਣ ਲਈ ਰਾਸ਼ਟਰ ਵਿਆਪੀ ਲਾਕਡਾਊਨ ਕੀਤਾ ਗਿਆ ਸੀ। ਇਸ ਕਾਰਨ ਜੀ. ਡੀ. ਪੀ. ਨੈਗੇਟਿਵ ਜ਼ੋਨ ’ਚ ਚਲੀ ਗਈ। ਚਾਲੂ ਵਿੱਤੀ ਸਾਲ ’ਚ ਭਾਰਤ ਦੀ ਅਰਥਵਿਵਸਥਾ ਦੇ ਦੋਹਰੇ ਅੰਕ ’ਚ ਗ੍ਰੋਥ ਕਰਨ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ : ਇਥੇ ਮਿਲ ਰਿਹੈ ਸਭ ਤੋਂ ਸਸਤਾ ਸੋਨੇ 'ਤੇ ਕਰਜ਼ਾ, ਜਾਣੋ ਟਾਪ-10 ਬੈਂਕਾਂ ਦੀ EMI ਅਤੇ ਹੋਰ ਜਾਣਕਾਰੀ
ਏਜੰਸੀਆਂ ਨੇ ਗ੍ਰੋਥ ਦੇ ਅਨੁਮਾਨ ’ਤੇ ਚਲਾਈ ਕੈਂਚੀ
ਵਿੱਤੀ ਸਾਲ 2021 ’ਚ ਭਾਰਤ ਦੀ ਜੀ. ਡੀ. ਪੀ. ਗ੍ਰੋਥ ’ਚ 8 ਫੀਸਦੀ ਦੀ ਕਮਜ਼ੋਰੀ ਦੇਖੀ ਗਈ ਸੀ। ਭਾਰਤ ’ਚ ਕੋਰੋਨਾ ਵਾਇਰਸ ਦੇ ਵਧਦੇ ਸੰਕਟ ਕਾਰਨ ਹਾਲਾਂਕਿ ਜੀ. ਡੀ. ਪੀ. ਗ੍ਰੋਥ ਦੇ ਅਨੁਮਾਨ ’ਤੇ ਕੈਂਚੀ ਚੱਲਣ ਲੱਗੀ ਹੈ। ਰੇਟਿੰਗ ਏਜੰਸੀ ਇਕਰਾ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਜੀ. ਡੀ. ਪੀ. ਗ੍ਰੋਥ ਪਹਿਲਾਂ ਦੇ 10.5 ਫੀਸਦੀ ਦੀ ਤੁਲਨਾ ’ਚ 10-10.5 ਫੀਸਦੀ ਤੱਕ ਰਹਿ ਸਕਦੀ ਹੈ।
ਇਸ ਤਰ੍ਹਾਂ ਨੋਮੁਰਾ ਨੇ ਚਾਲੂ ਵਿੱਤੀ ਸਾਲ ’ਚ ਜੀ. ਡੀ. ਪੀ. ਗ੍ਰੋਥ ਦਾ ਅਨੁਮਾਨ 13.5 ਤੋਂ ਘਟਾ ਕੇ 12 ਫੀਸਦੀ ਕਰ ਦਿੱਤਾ ਹੈ।
ਕੇਅਰ ਰੇਟਿੰਗਸ ਦੇ ਚੀਫ ਇਕਨੌਮਿਸਟ ਮਦਨ ਸਬਨਵੀਸ ਨੇ ਕਿਹਾ ਕਿ ਜੇ ਦੇਸ਼ ਦੇ ਵੱਖ-ਵੱਖ ਹਿੱਸੇ ’ਚ ਇਕ ਮਹੀਨੇ ਲਈ ਲਾਕਡਾਊਨ ਕੀਤਾ ਜਾਂਦਾ ਹੈ ਤਾਂ ਅਸੀਂ ਇਹ ਅੰਦਾਜ਼ਾ ਲਗਾ ਸਕਦੇ ਹਾਂ ਕਿ ਆਰਥਿਕ ਗਤੀਵਿਧੀਆਂ ਦੇ ਪ੍ਰਭਾਵਿਤ ਹੋਣ ਕਾਰਨ ਜੀ. ਡੀ. ਪੀ. ਗ੍ਰੋਥ ’ਚ 0.50 ਫੀਸਦੀ ਦੀ ਕਮਜ਼ੋਰੀ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦਰਮਿਆਨ ਇਨ੍ਹਾਂ ਹਵਾਈ ਯਾਤਰੀਆਂ ਨੂੰ ਨਹੀਂ ਮਿਲੇਗੀ ਭੋਜਨ ਦੀ ਸਹੂਲਤ
ਮਦਨ ਨੂੰ ਖਦਸ਼ਾ ਹੈ ਕਿ ਦੇਸ਼ ਦੇ ਵੱਖ-ਵੱਖ ਇਲਾਕਿਆਂ ’ਚ ਜਿਹੜਾ ਮਿਨੀ ਲਾਕਡਾਊਨ ਲਗਾਇਆ ਜਾ ਰਿਹਾ ਹੈ, ਉਸ ਦੀ ਮਿਆਦ ਵਧਾਈ ਜਾ ਸਕਦੀ ਹੈ। ਮਹਾਰਾਸ਼ਟਰ ਸਰਕਾਰ ਨੇ ਬੁੱਧਵਾਰ ਨੂੰ ਰਾਤ 8 ਵਜੇ ਤੋਂ ਹੀ ਸੂਬੇ ’ਚ ਮਿਨੀ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।
ਮਹਾਰਾਸ਼ਟਰ ਦਾ ਦੇਸ਼ ਦੀ ਜੀ. ਡੀ. ਪੀ. ’ਚ 14 ਫੀਸਦੀ ਯੋਗਦਾਨ
ਮਹਾਰਾਸ਼ਟਰ ਦੇਸ਼ ਦੀ ਜੀ. ਡੀ. ਪੀ. ’ਚ 14 ਫੀਸਦੀ ਯੋਗਦਾਨ ਕਰਦਾ ਹੈ। 1 ਮਈ ਤੱਕ ਮਹਾਰਾਸ਼ਟਰ ’ਚ ਕਰਫਿਊ ਵਰਗੇ ਹਾਲਾਤ ਬਣੇ ਰਹਿਣਗੇ, ਇਸ ’ਚ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਨੇ ਵੀ ਵੀਕੈਂਡ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।
ਯੈੱਸ ਬੈਂਕ ਦੀ ਅਰਥਸ਼ਾਸਤਰੀ ਰਾਧਿਕਾ ਪਿਪਲਾਨੀ ਨੇ ਕਿਹਾ ਕਿ ਸਾਨੂੰ ਅਜਿਹਾ ਲਗਦਾ ਹੈ ਕਿ ਚਾਲੂ ਵਿੱਤੀ ਸਾਲ ਲਈ ਜੀ. ਡੀ. ਪੀ. ਗ੍ਰੋਥ ਦਾ ਜੋ ਅਨੁਮਾਨ 11 ਫੀਸਦੀ ਲਗਾਇਆ ਗਿਆ ਸੀ, ਉਸ ’ਚ ਹੁਣ 50 ਬੇਸਿਸ ਪੁਆਇੰਟ ਦੀ ਕਮੀ ਆ ਸਕਦੀ ਹੈ।
ਇਹ ਵੀ ਪੜ੍ਹੋ : ਜਨਧਨ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1.3 ਲੱਖ ਦਾ ਬੀਮਾ ਲੈਣਾ ਚਾਹੁੰਦੇ ਹੋ ਤਾਂ ਜਲਦ ਕਰੋ ਇਹ ਕੰਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।