ਭਰਮਾਊ ਇਸ਼ਤਿਹਾਰਾਂ ਨੂੰ ਰੋਕਣ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Saturday, Jun 11, 2022 - 04:07 PM (IST)
ਨਵੀਂ ਦਿੱਲੀ (ਭਾਸ਼ਾ) – ਸਰਕਾਰ ਨੇ ਸ਼ੁੱਕਰਵਾਰ ਨੂੰ ਭਰਮਾਊ ਇਸ਼ਤਿਹਾਰਾਂ ਨੂੰ ਰੋਕਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ, ਜਿਸ ’ਚ ਬੱਚਿਆਂ ਟਾਰਗੈੱਟ ਕਰਨ ਅਤੇ ਖਪਤਕਾਰਾਂ ਨੂੰ ਲੁਭਾਉਣ ਲਈ ਮੁਫਤ ਦਾਅਵੇ ਕਰਨ ਵਾਲੇ ਵਿਗਿਆਪਨ ਸ਼ਾਮਲ ਹਨ। ਦਿਸ਼ਾ-ਨਿਰਦੇਸ਼ਾਂ ’ਚ ਇਹ ਵੀ ਕਿਹਾ ਗਿਆ ਕਿ ਇਸ਼ਤਿਹਾਰ ਜਾਰੀ ਕਰਨ ਤੋਂ ਪਹਿਲਾਂ ਉਚਿੱਤ ਸਾਵਧਾਨੀ ਵਰਤਣੀ ਚਾਹੀਦੀ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲਾ ਵਲੋਂ ਨੋਟੀਫਾਈਡ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ’ਚ ‘ਸੈਰੋਗੇਟ’ ਇਸ਼ਤਿਹਾਰਾਂ ’ਤੇ ਰੋਕ ਲਗਾਈ ਗਈ ਹੈ ਅਤੇ ਇਸ਼ਤਿਹਾਰ ਦਿਖਾਉਂਦੇ ਸਮੇਂ ਕਿਸੇ ਐਲਾਨ ’ਚ ਵਧੇਰੇ ਪਾਰਦਰਸ਼ਿਤਾ ਲਿਆਉਣ ਦੀ ਗੱਲ ਕਹੀ ਗਈ ਹੈ। ਇਹ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ‘ਸੈਰੋਗੇਟ’ ਇਸ਼ਤਿਹਾਰ ਸੂਡੋ ਇਸ਼ਤਿਹਾਰ ਹੁੰਦੇ ਹਨ ਜੋ ਕਿਸੇ ਹੋਰ ਉਤਪਾਦ ਦਾ ਪ੍ਰਚਾਰ ਕਰਦੇ ਹਨ। ਜਿਵੇਂ ਸੋਡਾ ਵਾਟਰ ਦੇ ਬਹਾਨੇ ਸ਼ਰਾਬ ਦਾ ਪ੍ਰਚਾਰ ਕਰਨਾ ਜਾਂ ਇਲਾਇਚੀ ਦੇ ਬਹਾਨੇ ਗੁਟਕੇ ਦਾ।
ਇਹ ਵੀ ਪੜ੍ਹੋ : 6 ਮਹੀਨਿਆਂ ਤੱਕ ਜਾਰੀ ਰਹੇਗੀ ਸ਼ੇਅਰ ਬਾਜ਼ਾਰ 'ਚ ਗਿਰਾਵਟ, Stanley Druckenmiller ਨੇ ਦਿੱਤੀ ਵੱਡੀ ਚੇਤਾਵਨੀ
ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ਼ਤਿਹਾਰਾਂ ’ਚ ਖਪਤਕਾਰ ਕਾਫੀ ਦਿਲਚਸਪੀ ਲੈਂਦੇ ਹਨ। ਸੀ. ਸੀ. ਪੀ. ਏ. ਐਕਟ ਦੇ ਤਹਿਤ ਖਪਤਕਾਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਭਰਮਾਊ ਇਸ਼ਤਿਹਾਰਾਂ ਨਾਲ ਨਜਿੱਠਣ ਦੀ ਵਿਵਸਥਾ ਹੈ। ਉਨ੍ਹਾਂ ਨੇ ਕਿਹਾ ਕਿ ਪਰ ਉਯੋਗ ਨੂੰ ਵਧੇਰੇ ਸਪੱਸ਼ਟ ਅਤੇ ਜਾਗਰੂਕ ਬਣਾਉਣ ਲਈ ਸਰਕਾਰ ਅੱਜ ਤੋਂ ਨਿਰਪੱਖ ਵਿਗਿਆਪਨ ਲਈ ਦਿਸ਼ਾ-ਨਿਰਦੇਸ਼ ਲੈ ਕੇ ਆਈ ਹੈ। ਇਹ ਦਿਸ਼ਾ-ਨਿਰਦੇਸ਼ ਪ੍ਰਿੰਟ, ਟੈਲੀਵਿਜ਼ਨ ਅਤੇ ਆਨਲਾਈਨ ਵਰਗੇ ਸਾਰੇ ਮੰਚਾਂ ’ਤੇ ਪ੍ਰਕਾਸ਼ਿਤ ਇਸ਼ਤਿਹਾਰਾਂ ’ਤੇ ਲਾਗੂ ਹੋਣਗੇ। ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ’ਤੇ ਕੇਂਦਰੀ ਖਪਤਕਾਰ ਸੁਰੱਖਿਆ ਐਕਟ (ਸੀ. ਸੀ. ਪੀ. ਏ.) ਦੀਆਂ ਵਿਵਸਥਾਵਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ‘ਅਮਰੀਕਾ ’ਚ ਮਹਿੰਗਾਈ 40 ਸਾਲਾਂ ਦੇ ਉੱਚ ਪੱਧਰ ’ਤੇ, ਯੂਰਪੀ ਬਾਜ਼ਾਰ ਵੀ ਡਿੱਗੇ’
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।