ਸ਼ੇਅਰ ਬਾਜ਼ਾਰ ਦਾ ਨਵਾਂ ਰਿਕਾਰਡ : ਸੈਂਸੈਕਸ 74,085 ਤੇ ਨਿਫਟੀ 22,474 ਅੰਕਾਂ ਦੇ ਪੱਧਰ ''ਤੇ ਪੁੱਜਾ

03/06/2024 5:09:44 PM

ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਸ਼ੁਰੂਆਤੀ ਗਿਰਾਵਟ ਤੋਂ ਉਭਰ ਕੇ ਲਾਭ ਵਿਚ ਰਿਹਾ ਅਤੇ ਦੋਵੇਂ ਮੈਂਚਮਾਰਕ ਸੂਚਕਾਂਕ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਰਿਕਾਰਡ ਉਚਾਈ ਨੂੰ ਛੂਹ ਗਏ। ਯੂਰਪੀ ਬਾਜ਼ਾਰਾਂ ਵਿਚ ਤੇਜ਼ੀ ਦੇ ਵਿਚਕਾਰ ਬੈਂਕ ਅਤੇ ਚੋਣਵੇਂ ਆਈਟੀ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਬਾਜ਼ਾਰ ਮਜ਼ਬੂਤ ਹੋਇਆ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਇਸ ਦੌਰਾਨ 30 ਸ਼ੇਅਰਾਂ ਦੇ ਆਧਾਰਿਤ ਬੀਐੱਸਈ ਸੈਂਸੈਕਸ 408.86 ਅੰਕਾਂ 'ਤੇ ਬੰਦ ਯਾਨੀ 0.55 ਫ਼ੀਸਦੀ ਵਧ ਕੇ ਨਵੇਂ ਰਿਕਾਰਡ ਪੱਧਰ 'ਤੇ 74,085.00 ਅੰਕ 'ਤੇ ਬੰਦ ਹੋਇਆ। ਕਾਰੋਬਾਰੀ ਦੌਰਾਨ ਇਹ 474.14 ਅੰਕਾਂ ਤੱਕ ਚੜ੍ਹ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 117.75 ਅੰਕ ਜਾਂ 0.53 ਫ਼ੀਸਦੀ ਦੀ ਮਜ਼ਬੂਤੀ ਨਾਲ 22,474.05 ਅੰਕਾਂ ਦੇ ਨਵੇਂ ਸਿਖਰ 'ਤੇ ਬੰਦ ਹੋਇਆ। ਵਪਾਰ ਦੌਰਾਨ ਇਕ ਸਮੇਂ ਇਹ 140.9 ਅੰਕ ਤੱਕ ਚੜ੍ਹ ਗਿਆ ਸੀ। ਵਪਾਰ ਦੇ ਪਹਿਲੇ ਪੜਾਅ ਵਿੱਚ ਦੋਵੇਂ ਬੈਂਚਮਾਰਕ ਸੂਚਕਾਂਕ ਹੇਠਾਂ ਸਨ ਪਰ ਯੂਰਪੀਅਨ ਬਾਜ਼ਾਰਾਂ ਵਿੱਚ ਸ਼ੁਰੂਆਤੀ ਵਾਧੇ ਨਾਲ ਗਤੀ ਪ੍ਰਾਪਤ ਹੋਈ। 

ਇਹ ਵੀ ਪੜ੍ਹੋ - Facebook-Instagram ਦਾ ਸਰਵਰ 2 ਘੰਟੇ ਬੰਦ ਹੋਣ ਕਾਰਨ ਮਾਰਕ ਜ਼ੁਕਰਬਰਗ ਨੂੰ ਹੋਇਆ ਵੱਡਾ ਨੁਕਸਾਨ

ਸੈਂਸੈਕਸ ਦੀਆਂ ਕੰਪਨੀਆਂ 'ਚ ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਭਾਰਤੀ ਏਅਰਟੈੱਲ, ਸਨ ਫਾਰਮਾ, ਐੱਚਸੀਐੱਲ ਟੈਕਨਾਲੋਜੀ, ਮਹਿੰਦਰਾ ਐਂਡ ਮਹਿੰਦਰਾ, ਟਾਈਟਨ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਪ੍ਰਮੁੱਖ ਸਨ। ਦੂਜੇ ਪਾਸੇ, ਘਾਟੇ ਵਾਲੇ ਸਟਾਕਾਂ ਵਿੱਚ ਅਲਟਰਾਟੈਕ ਸੀਮੈਂਟ, ਐੱਨਟੀਪੀਸੀ, ਮਾਰੂਤੀ, ਜੇਐੱਸਡਬਲਯੂ ਸਟੀਲ, ਪਾਵਰ ਗਰਿੱਡ ਅਤੇ ਟਾਟਾ ਮੋਟਰਜ਼ ਸ਼ਾਮਲ ਹਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ, ਕੀਮਤਾਂ 'ਚ ਹੋਇਆ ਰਿਕਾਰਡ ਵਾਧਾ

ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦਾ ਰੁਝਾਨ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ 'ਚ ਸਨ। ਜਿਓਜੀਤ ਵਿੱਤੀ ਸੇਵਾਵਾਂ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, “ਕਾਂਗਰਸ (ਯੂਐੱਸ ਪਾਰਲੀਮੈਂਟ) ਵਿੱਚ ਅਮਰੀਕੀ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਦੇ ਮੁਖੀ ਦੇ ਬਿਆਨ ਤੋਂ ਪਹਿਲਾਂ ਗਲੋਬਲ ਬਾਜ਼ਾਰ ਵਿੱਚ ਮਿਸ਼ਰਤ ਰੁਝਾਨ ਸੀ। ਘਰੇਲੂ ਬਾਜ਼ਾਰ 'ਚ ਕਾਰੋਬਾਰ ਦੇ ਦੂਜੇ ਪੜਾਅ 'ਚ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਅਤੇ ਬਾਜ਼ਾਰ ਸ਼ੁਰੂਆਤੀ ਗਿਰਾਵਟ ਤੋਂ ਬਾਹਰ ਆ ਗਿਆ। ਵੱਡੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਖਰੀਦਦਾਰੀ ਵਧੀ।'' 

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਲਈ ਖ਼ਾਸ ਖ਼ਬਰ, ਕੁਝ ਦਿਨਾਂ 'ਚ ਮੋਦੀ ਸਰਕਾਰ ਦੇਣ ਜਾ ਰਹੀ ਹੈ ਇਹ ਵੱਡਾ ਤੋਹਫ਼ਾ

ਦੱਸ ਦੇਈਏ ਕਿ ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ 0.80 ਫ਼ੀਸਦੀ ਵਧ ਕੇ 82.59 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 574.28 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਮੰਗਲਵਾਰ ਨੂੰ ਸੈਂਸੈਕਸ 195.16 ਅੰਕ ਅਤੇ ਨਿਫਟੀ 49.30 ਅੰਕਾਂ ਦੇ ਨੁਕਸਾਨ 'ਤੇ ਸੀ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News