ਵਿਦੇਸ਼ ਘੁੰਮਣ ’ਤੇ ਲੱਗ ਸਕਦੈ ਨਵਾਂ ਟੈਕਸ, ਸਰਕਾਰ ਕਰ ਰਹੀ ਵਿਚਾਰ
Saturday, May 16, 2026 - 11:17 AM (IST)
ਬਿਜ਼ਨੈੱਸ ਡੈਸਕ - ਜੇਕਰ ਤੁਸੀਂ ਆਉਣ ਵਾਲੇ ਮਹੀਨਿਆਂ ਵਿਚ ਦੁਬਈ, ਯੂਰਪ, ਅਮਰੀਕਾ, ਥਾਈਲੈਂਡ ਜਾਂ ਕਿਸੇ ਹੋਰ ਵਿਦੇਸ਼ੀ ਟੂਰ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੀ ਜੇਬ ’ਤੇ ਵੱਡਾ ਅਸਰ ਪੈ ਸਕਦਾ ਹੈ। ਇਸ ਦਾ ਕਾਰਨ ਸਰਕਾਰੀ ਪੱਧਰ ’ਤੇ ਚੱਲ ਰਹੀ ਇਕ ਅਹਿਮ ਚਰਚਾ ਹੈ। ਸੂਤਰਾਂ ਮੁਤਾਬਕ, ਕੇਂਦਰ ਸਰਕਾਰ ਵਿਦੇਸ਼ੀ ਯਾਤਰਾ ’ਤੇ ਨਵਾਂ ਸੈੱਸ, ਟੈਕਸ ਜਾਂ ਸਰਚਾਰਜ ਲਗਾਉਣ ਦੇ ਪ੍ਰਸਤਾਵ ’ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਅਜੇ ਇਸ ’ਤੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ ਹੈ, ਪਰ ਸਰਕਾਰ ਦੇ ਸਭ ਤੋਂ ਉੱਚੇ ਪੱਧਰ ’ਤੇ ਇਸ ਨੂੰ ਲੈ ਕੇ ਚਰਚਾ ਜਾਰੀ ਹੈ।
ਇਹ ਵੀ ਪੜ੍ਹੋ : ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
ਇਹ ਵੀ ਪੜ੍ਹੋ : 8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
ਸੂਤਰਾਂ ਨੇ ਦੱਸਿਆ ਹੈ ਕਿ ਪੱਛਮੀ ਏਸ਼ੀਆ ਵਿਚ ਜਾਰੀ ਸੰਘਰਸ਼ ਅਤੇ ਉਸ ਕਾਰਨ ਪੈਦਾ ਹੋਏ ਆਰਥਿਕ ਦਬਾਅ ਨੂੰ ਸੰਭਾਲਣ ਲਈ ਇਹ ਬਦਲ ਦੇਖਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਜੇਕਰ ਇਹ ਪ੍ਰਸਤਾਵ ਲਾਗੂ ਹੁੰਦਾ ਹੈ, ਤਾਂ ਇਹ ਟੈਕਸ ਸਿੱਧਾ ਕੇਂਦਰ ਸਰਕਾਰ ਕੋਲ ਜਾਵੇਗਾ ਅਤੇ ਸੂਬਿਆਂ ਨਾਲ ਨਹੀਂ ਵੰਡਿਆ ਜਾਵੇਗਾ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
ਫਿਲਹਾਲ ਸੂਤਰਾਂ ਨੇ ਟੈਕਸ ਦੀ ਦਰ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਭਾਵ ਇਹ ਸਾਫ ਨਹੀਂ ਹੈ ਕਿ ਟਿਕਟ ’ਤੇ ਕੋਈ ਫਿਕਸ ਚਾਰਜ ਲੱਗੇਗਾ, ਪੈਕੇਜ ’ਤੇ ਫੀਸਦੀ ਦੇ ਹਿਸਾਬ ਨਾਲ ਟੈਕਸ ਲੱਗੇਗਾ ਜਾਂ ਹਵਾਈ ਟਿਕਟ ਦੇ ਕਿਰਾਏ ਦੇ ਅਧਾਰ ’ਤੇ ਸਰਚਾਰਜ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
