ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ''ਚ ਕਟੌਤੀ ਨੂੰ ਲੈ ਕੇ ਆਈ ਵੱਡੀ ਖ਼ਬਰ

Thursday, Sep 19, 2024 - 06:33 PM (IST)

ਨਵੀਂ ਦਿੱਲੀ — ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਬਾਵਜੂਦ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਕਮੀ ਨਹੀਂ ਆਈ ਹੈ, ਜਦਕਿ ਲਾਗਤ 'ਚ ਕਮੀ ਦੇ ਸੰਕੇਤ ਮਿਲ ਰਹੇ ਹਨ। ਪੈਟਰੋਲੀਅਮ ਮੰਤਰਾਲੇ ਦੇ ਇਕ ਅਧਿਕਾਰੀ ਮੁਤਾਬਕ ਕੀਮਤਾਂ 'ਚ ਕਟੌਤੀ ਬਾਰੇ ਫਿਲਹਾਲ ਕੁਝ ਕਹਿਣਾ ਸੰਭਵ ਨਹੀਂ ਹੈ, ਖਾਸ ਕਰਕੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ।

ਇਹ ਵੀ ਪੜ੍ਹੋ :     ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, 3 ਦਿਨਾਂ 'ਚ 10 ਰੁਪਏ ਪ੍ਰਤੀ ਲੀਟਰ ਵਧੀਆਂ ਤੇਲ ਦੀਆਂ ਕੀਮਤਾਂ

ਪਿਛਲੇ ਹਫਤੇ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਡਿੱਗ ਗਈ, ਜੋ ਦਸੰਬਰ 2021 ਤੋਂ ਬਾਅਦ ਸਭ ਤੋਂ ਨੀਵਾਂ ਪੱਧਰ ਹੈ। ਹਾਲਾਂਕਿ ਇਸ ਤੋਂ ਬਾਅਦ ਵੀਰਵਾਰ ਨੂੰ ਕੀਮਤਾਂ ਫਿਰ ਵਧ ਕੇ 74.58 ਡਾਲਰ ਪ੍ਰਤੀ ਬੈਰਲ ਹੋ ਗਈਆਂ।

ਇਹ ਵੀ ਪੜ੍ਹੋ :    ਮੁਕੇਸ਼ ਅੰਬਾਨੀ ਨਾਲੋਂ ਵੱਧ ਜਾਇਦਾਦ ਦਾ ਮਾਲਕ ਹੈ ਇਹ 'ਡਿਲਵਰੀ ਬੁਆਏ', ਅਮੀਰਾਂ ਦੀ ਸੂਚੀ 'ਚ ਵੀ ਲੈ ਗਿਆ ਨੰਬਰ

ਦੋ ਸਾਲਾਂ ਤੋਂ ਕੀਮਤਾਂ ਵਿੱਚ ਨਹੀਂ ਹੋਇਆ ਹੈ ਕੋਈ ਬਦਲਾਅ

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੀ ਉਮੀਦ ਜਗਾਈ ਹੈ ਪਰ ਪਿਛਲੇ ਦੋ ਸਾਲਾਂ ਤੋਂ ਇਨ੍ਹਾਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲੀਅਮ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਜਦੋਂ ਤੱਕ ਕੱਚੇ ਤੇਲ 'ਚ ਉਤਰਾਅ-ਚੜ੍ਹਾਅ ਦੀ ਸਥਿਤੀ ਬਣੀ ਰਹਿੰਦੀ ਹੈ, ਉਦੋਂ ਤੱਕ ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਵੱਲੋਂ ਕੀਮਤਾਂ 'ਚ ਸੋਧ ਦੀ ਸੰਭਾਵਨਾ ਘੱਟ ਹੈ।

ਇਹ ਵੀ ਪੜ੍ਹੋ :     ਡਾਕ ਖਾਨੇ 'ਚ ਤੁਹਾਡਾ ਵੀ ਹੈ ਖ਼ਾਤਾ ਤਾਂ ਹੋ ਜਾਓ ਸਾਵਧਾਨ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਸਥਿਰ ਕੀਮਤਾਂ ਪਿੱਛੇ ਕਾਰਨ

ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ (BPCL), ਅਤੇ ਹਿੰਦੁਸਤਾਨ ਪੈਟਰੋਲੀਅਮ (HPCL) ਵਰਗੀਆਂ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ 2021 ਤੋਂ ਕੀਮਤਾਂ ਨੂੰ ਸਥਿਰ ਰੱਖ ਰਹੀਆਂ ਹਨ।

ਹਾਲਾਂਕਿ ਇਹ ਕੰਪਨੀਆਂ ਪੈਟਰੋਲ ਅਤੇ ਡੀਜ਼ਲ 'ਤੇ ਚੰਗਾ ਮੁਨਾਫਾ ਕਮਾ ਰਹੀਆਂ ਹਨ ਪਰ ਕੀਮਤਾਂ 'ਚ ਸੁਧਾਰ ਦੇ ਰੁਝਾਨ ਦੀ ਪੁਸ਼ਟੀ ਕਰਨ ਤੋਂ ਪਹਿਲਾਂ ਉਹ ਕਿਸੇ ਵੀ ਕਟੌਤੀ 'ਤੇ ਫੈਸਲਾ ਨਹੀਂ ਲੈ ਰਹੀਆਂ ਹਨ।

2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਸਿਰਫ਼ ਇੱਕ ਵਾਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਭਾਰਤ ਆਪਣੀਆਂ ਪੈਟਰੋਲੀਅਮ ਜ਼ਰੂਰਤਾਂ ਦਾ 85% ਦਰਾਮਦ ਕਰਦਾ ਹੈ, ਜਿਸ ਨਾਲ ਈਂਧਨ ਦੀਆਂ ਕੀਮਤਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਨਾਲ ਜੋੜਿਆ ਜਾਂਦਾ ਹੈ। 

ਇਹ ਵੀ ਪੜ੍ਹੋ :      UPI 'ਚ ਹੋਇਆ ਵੱਡਾ ਬਦਲਾਅ, ਹੁਣ ਤੁਸੀਂ ਘਰ ਬੈਠੇ ਹੀ ਕਰ ਸਕੋਗੇ ਲੱਖਾਂ ਦੀ ਪੇਮੈਂਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News