ਰਾਹਤ ਦੀ ਖ਼ਬਰ: 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ, ਸਰਕਾਰ ਨੇ ਦੱਸਿਆ ਕਦੋਂ ਘਟਣਗੀਆਂ ਕੀਮਤਾਂ

Tuesday, Sep 17, 2024 - 03:22 PM (IST)

ਰਾਹਤ ਦੀ ਖ਼ਬਰ: 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ, ਸਰਕਾਰ ਨੇ ਦੱਸਿਆ ਕਦੋਂ ਘਟਣਗੀਆਂ ਕੀਮਤਾਂ

ਨਵੀਂ ਦਿੱਲੀ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਸਰਕਾਰ ਵੱਲੋਂ ਤਾਜ਼ਾ ਅਪਡੇਟ ਆਇਆ ਹੈ। ਪਿਛਲੇ ਕੁਝ ਸਮੇਂ 'ਚ ਤੇਲ ਦੀਆਂ ਕੀਮਤਾਂ 'ਚ ਕਟੌਤੀ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਪਰ ਹੁਣ ਸਰਕਾਰ ਨੇ ਇਸ 'ਤੇ ਆਪਣਾ ਸਪੱਸ਼ਟ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ :     ਭਾਰਤ ਫਿਰ ਤੋਂ ਬਣੇਗਾ ‘ਸੋਨੇ ਦੀ ਚਿੜੀ’, ਭਾਰਤੀ ਇਕਾਨਮੀ ਦਾ ਦੁਨੀਆ ’ਚ ਹੋਵੇਗਾ ਬੋਲਬਾਲਾ

ਪੈਟਰੋਲੀਅਮ ਸਕੱਤਰ ਦਾ ਬਿਆਨ

ਪੈਟਰੋਲੀਅਮ ਸਕੱਤਰ ਪੰਕਜ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਸਿਰਫ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (OMCs) ਈਂਧਨ ਦੀਆਂ ਕੀਮਤਾਂ ਵਿੱਚ ਕਟੌਤੀ ਬਾਰੇ ਅੰਤਿਮ ਫੈਸਲਾ ਲੈਣਗੀਆਂ। ਜੇਕਰ ਕੁਝ ਸਮੇਂ ਲਈ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹਿੰਦੀਆਂ ਹਨ ਤਾਂ ਸਰਕਾਰੀ ਤੇਲ ਕੰਪਨੀਆਂ ਕੀਮਤਾਂ 'ਚ ਕਟੌਤੀ 'ਤੇ ਵਿਚਾਰ ਕਰ ਸਕਦੀਆਂ ਹਨ। ਜੈਨ ਨੇ ਇਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ।

ਕੀਮਤਾਂ ਦੀ ਹਰ ਪੰਦਰਵਾੜੇ ਕੀਤੀ ਜਾਂਦੀ ਹੈ ਸਮੀਖਿਆ 

ਭਾਰਤ ਵਿੱਚ, ਤਿੰਨ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ - ਇੰਡੀਅਨ ਆਇਲ ਕਾਰਪੋਰੇਸ਼ਨ (IOCL), ਹਿੰਦੁਸਤਾਨ ਪੈਟਰੋਲੀਅਮ (HPCL), ਅਤੇ ਭਾਰਤ ਪੈਟਰੋਲੀਅਮ (BPCL) - ਪ੍ਰਚੂਨ ਕੰਪਨੀਆਂ ਹਨ। ਇਹ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਹਰ ਪੰਦਰਵਾੜੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ।

ਇਹ ਵੀ ਪੜ੍ਹੋ :     24 ਸਾਲ ਦੀ ਉਮਰ 'ਚ ਗੂਗਲ ਤੋਂ ਮਿਲਿਆ 2 ਕਰੋੜ 7 ਲੱਖ ਦਾ ਪੈਕੇਜ, ਪਰਿਵਾਰ 'ਚ ਤਿਉਹਾਰ ਵਰਗਾ ਮਾਹੌਲ

ਆਖਰੀ ਕਟੌਤੀ 6 ਮਹੀਨੇ ਪਹਿਲਾਂ ਹੋਈ ਸੀ

ਸਰਕਾਰ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਹਾਲ ਹੀ ਦੇ ਦਿਨਾਂ 'ਚ ਈਂਧਨ ਦੀਆਂ ਕੀਮਤਾਂ 'ਚ ਕਟੌਤੀ ਦੀਆਂ ਖਬਰਾਂ ਆਈਆਂ ਸਨ। ਪਿਛਲੀ ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 14 ਮਾਰਚ 2024 ਨੂੰ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਹੁਣ 6 ਮਹੀਨੇ ਬਾਅਦ ਵੀ ਈਂਧਨ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ

ਪੈਟਰੋਲੀਅਮ ਮੰਤਰਾਲੇ ਦੇ ਪੈਟਰੋਲੀਅਮ ਯੋਜਨਾ ਅਤੇ ਵਿਸ਼ਲੇਸ਼ਣ ਸੈੱਲ (ਪੀਪੀਏਸੀ) ਦੇ ਅੰਕੜਿਆਂ ਅਨੁਸਾਰ ਪਿਛਲੇ 6 ਮਹੀਨਿਆਂ ਵਿੱਚ ਭਾਰਤੀ ਬਾਸਕੇਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 20.61% ਦੀ ਗਿਰਾਵਟ ਆਈ ਹੈ। ਅਪ੍ਰੈਲ 2024 'ਚ ਕੱਚੇ ਤੇਲ ਦੀ ਕੀਮਤ 89.44 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ ਘੱਟ ਕੇ 71 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ। ਇਸ ਦੇ ਬਾਵਜੂਦ ਪਿਛਲੇ 30 ਮਹੀਨਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸਿਰਫ ਦੋ ਵਾਰ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ :      90 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ਵੀ ਚੜ੍ਹੀ, ਜਾਣੋ ਅੱਜ ਕਿੰਨੇ ਰਹੇ ਭਾਅ

ਤੇਲ ਕੰਪਨੀਆਂ ਨੂੰ ਹੋਇਆ ਮੋਟਾ ਮੁਨਾਫਾ

ਤੇਲ ਕੰਪਨੀਆਂ ਨੇ ਰਿਫਾਇਨਰੀ ਮਾਰਜਿਨ ਤੋਂ ਚੰਗਾ ਮੁਨਾਫਾ ਕਮਾਇਆ ਹੈ। 2022-23 ਵਿੱਚ, ਕੰਪਨੀਆਂ ਨੇ ਇੱਕ ਬੈਰਲ ਤੇਲ ਨੂੰ ਸ਼ੁੱਧ ਕਰਨ 'ਤੇ 18 ਡਾਲਰ (9.57 ਰੁਪਏ ਪ੍ਰਤੀ ਲੀਟਰ) ਦਾ ਲਾਭ ਕਮਾਇਆ, ਜਦੋਂ ਕਿ 2023-24 ਵਿੱਚ ਇਹ ਮਾਰਜਨ 6.50 ਰੁਪਏ ਪ੍ਰਤੀ ਲੀਟਰ ਸੀ। ਜੇਕਰ ਕੰਪਨੀਆਂ ਇਸ ਮਾਰਜਨ ਮੁਨਾਫੇ ਦਾ ਅੱਧਾ ਵੀ ਗਾਹਕਾਂ ਨੂੰ ਦਿੰਦੀਆਂ ਹਨ ਤਾਂ ਪੈਟਰੋਲ 10 ਰੁਪਏ ਅਤੇ ਡੀਜ਼ਲ 6-8 ਰੁਪਏ ਪ੍ਰਤੀ ਲੀਟਰ ਸਸਤਾ ਹੋ ਸਕਦਾ ਹੈ।

ਤਿਉਹਾਰਾਂ ਦੇ ਸੀਜ਼ਨ ਦੀ ਉਮੀਦ

ਆਖ਼ਰੀ ਵਾਰ ਹੋਲੀ ਤੋਂ ਪਹਿਲਾਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ ਜਦੋਂ 25 ਮਾਰਚ ਨੂੰ ਹੋਲੀ ਮਨਾਈ ਗਈ ਸੀ। ਹੁਣ ਫਿਰ ਤਿਉਹਾਰਾਂ ਦਾ ਸੀਜ਼ਨ ਆ ਰਿਹਾ ਹੈ, ਜਿਸ ਵਿੱਚ 12 ਅਕਤੂਬਰ ਨੂੰ ਦੁਸਹਿਰਾ ਅਤੇ 31 ਅਕਤੂਬਰ ਨੂੰ ਦੀਵਾਲੀ ਸ਼ਾਮਲ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ

ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਇਸ ਸਮੇਂ ਕਰੀਬ 3 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਵੀਰਵਾਰ ਨੂੰ ਬ੍ਰੈਂਟ ਕਰੂਡ 71.57 ਡਾਲਰ ਪ੍ਰਤੀ ਬੈਰਲ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) 68.27 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਹਫਤੇ ਦੇ ਸ਼ੁਰੂ 'ਚ ਬ੍ਰੈਂਟ ਕਰੂਡ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ, ਜੋ ਦਸੰਬਰ 2021 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ।

ਇਸ ਤਿਉਹਾਰੀ ਸੀਜ਼ਨ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਦੀ ਸੰਭਾਵਨਾ ਹੈ ਪਰ ਇਸ ਦਾ ਅੰਤਿਮ ਫੈਸਲਾ ਤੇਲ ਕੰਪਨੀਆਂ 'ਤੇ ਨਿਰਭਰ ਕਰੇਗਾ।

ਇਹ ਵੀ ਪੜ੍ਹੋ :    ਮਹਿੰਗੇ ਪਿਆਜ਼ ਲਈ ਰਹੋ ਤਿਆਰ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ ਕੀਮਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News