ਰਿਕਾਰਡ ਉਚਾਈ ''ਤੇ ਪੁੱਜਾ ਨਿਫਟੀ, ਸੈਂਸੈਕਸ 308.52 ਵਧਿਆ
Friday, Dec 01, 2023 - 10:53 AM (IST)
ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਤੇਜ਼ੀ ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੀ। ਅਨੁਕੂਲ ਆਰਥਿਕ ਅੰਕੜਿਆਂ ਅਤੇ ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਦੇ ਵਿਚਕਾਰ ਸ਼ੁਰੂਆਤੀ ਵਪਾਰ ਵਿੱਚ ਨਿਫਟੀ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 308.52 ਅੰਕ ਵਧ ਕੇ 67,296.96 'ਤੇ ਅਤੇ ਨਿਫਟੀ 96.1 ਅੰਕ ਵਧ ਕੇ 20,229.25 'ਤੇ ਖੁੱਲ੍ਹਿਆ। ਬਾਅਦ 'ਚ ਨਿਫਟੀ 20,245.20 ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਲਾਰਸਨ ਐਂਡ ਟੂਬਰੋ, ਐਨਟੀਪੀਸੀ, ਏਸ਼ੀਅਨ ਪੇਂਟਸ, ਮਾਰੂਤੀ, ਸਨ ਫਾਰਮਾ, ਆਈਟੀਸੀ, ਇੰਡਸਇੰਡ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰ ਵਧੇ। ਜਦੋਂ ਕਿ ਵਿਪਰੋ, ਐੱਚਸੀਐੱਲ ਟੈਕ, ਇਨਫੋਸਿਸ, ਟੈਕ ਮਹਿੰਦਰਾ, ਟਾਈਟਨ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਘਾਟੇ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ।
ਇਹ ਵੀ ਪੜ੍ਹੋ - ਦੇਸ਼ ਦੇ ਇਨ੍ਹਾਂ ਸ਼ਹਿਰਾਂ ’ਚ 40 ਕਰੋੜ ਤੋਂ ਵੱਧ ਕੀਮਤ ਵਾਲੇ ‘ਅਲਟਰਾ-ਲਗਜ਼ਰੀ’ ਮਕਾਨਾਂ ਦੀ ਵਿਕਰੀ 3 ਗੁਣਾ ਵਧੀ
ਇਸ ਦੇ ਨਾਲ ਹੀ ਅਮਰੀਕੀ ਬਾਜ਼ਾਰ ਜ਼ਿਆਦਾਤਰ ਸਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.32 ਫ਼ੀਸਦੀ ਘੱਟ ਕੇ 82.83 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 8,147.85 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਦੁਨੀਆ ਦੇ ਟਾਪ 20 ਅਮੀਰ ਲੋਕਾਂ ਦੀ ਸੂਚੀ 'ਚ ਮੁੜ ਸ਼ਾਮਲ ਗੌਤਮ ਅਡਾਨੀ, ਜਾਣੋ ਕੁਲ ਜਾਇਦਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8