ਨਿੱਕੀ ਹੇਲੀ ਨੇ ਪਾਕਿਸਤਾਨ ''ਤੇ ਸਾਧਿਆ ਨਿਸ਼ਾਨਾ , ਕਿਹਾ- ਅੱਤਵਾਦੀਆਂ ਦੇ ਇਸ ਗੜ੍ਹ ਨੂੰ ਨਹੀਂ ਮਿਲਣੀ ਚਾਹੀਦੀ ਮਦਦ
Friday, Mar 03, 2023 - 04:28 PM (IST)

ਨਿਊਯਾਰਕ — ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੀ ਦੌੜ 'ਚ ਸ਼ਾਮਲ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਇਕ ਵਾਰ ਫਿਰ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਅੱਤਵਾਦੀਆਂ ਦਾ ਗੜ੍ਹ ਬਣੇ ਪਾਕਿਸਤਾਨ ਨੂੰ ਅਮਰੀਕਾ ਤੋਂ ਕੋਈ ਮਦਦ ਨਹੀਂ ਮਿਲਣੀ ਚਾਹੀਦੀ। ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੇਲੀ (51) ਨੇ ਪਿਛਲੇ ਮਹੀਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਆਪਣੀ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਸੀ।
ਇਹ ਵੀ ਪੜ੍ਹੋ : ਡਾਲਰ ਮੁਕਾਬਲੇ PAK ਰੁਪਏ ਨੇ ਦਰਜ ਕੀਤੀ ਭਾਰੀ ਗਿਰਾਵਟ, IMF ਨਾਲ ਮਤਭੇਦਾਂ ਨੇ ਵਧਾਈ ਪਰੇਸ਼ਾਨੀ
ਹੇਲੀ ਨੇ ਬੁੱਧਵਾਰ ਨੂੰ ਟਵੀਟ ਕੀਤਾ, ''ਪਾਕਿਸਤਾਨ 'ਚ ਘੱਟੋ-ਘੱਟ ਇਕ ਦਰਜਨ ਅੱਤਵਾਦੀ ਸੰਗਠਨ ਹਨ। ਉਸ ਨੂੰ ਕੋਈ ਮਦਦ ਨਹੀਂ ਮਿਲਣੀ ਚਾਹੀਦੀ। ਪਿਛਲੇ ਕੁਝ ਦਿਨਾਂ ਤੋਂ ਹੇਲੀ ਅਮਰੀਕੀ ਵਿਦੇਸ਼ ਨੀਤੀ ਬਾਰੇ ਗੱਲ ਕਰ ਰਹੀ ਹੈ ਅਤੇ ਜ਼ੋਰ ਦੇ ਰਹੀ ਹੈ ਕਿ ਅਮਰੀਕਾ ਨੂੰ ਚੀਨ ਅਤੇ ਰੂਸ ਵਰਗੇ ਮਿੱਤਰ ਅਤੇ ਸਹਿਯੋਗੀ ਦੇਸ਼ਾਂ ਨੂੰ ਕੋਈ ਵਿੱਤੀ ਸਹਾਇਤਾ ਨਹੀਂ ਦੇਣੀ ਚਾਹੀਦੀ। ਇਸ ਤੋਂ ਪਹਿਲਾਂ ਐਤਵਾਰ ਨੂੰ 'ਨਿਊਯਾਰਕ ਪੋਸਟ' ਲਈ ਲਿਖੇ ਲੇਖ 'ਚ ਹੇਲੀ ਨੇ ਕਿਹਾ ਸੀ ਕਿ ਉਹ ਅਮਰੀਕਾ ਨੂੰ ਨਫਰਤ ਕਰਨ ਵਾਲੇ ਚੀਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਨੂੰ ਵਿੱਤੀ ਮਦਦ ਬੰਦ ਕਰ ਦੇਵੇਗੀ।
ਇਹ ਵੀ ਪੜ੍ਹੋ : ਪਾਕਿਸਤਾਨੀ ਫੌਜ ਦੇ ਸੇਵਾਮੁਕਤ ਜਨਰਲ ਨੂੰ ਲੋਕਾਂ ਨੂੰ ਭੜਕਾਉਣ ਦੇ ਦੋਸ਼ 'ਚ ਕੀਤਾ ਗ੍ਰਿਫਤਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।