ਆਰਥਿਕ ਸੰਕਟ ''ਤੇ ਕਾਬੂ ਪਾਉਣ ਲਈ ਕਰੰਸੀ ਨੋਟਾਂ ਨੂੰ ਛਾਪਣ ਦੀ ਕੋਈ ਯੋਜਨਾ ਨਹੀਂ: ਸੀਤਾਰਮਣ

Monday, Jul 26, 2021 - 02:47 PM (IST)

ਆਰਥਿਕ ਸੰਕਟ ''ਤੇ ਕਾਬੂ ਪਾਉਣ ਲਈ ਕਰੰਸੀ ਨੋਟਾਂ ਨੂੰ ਛਾਪਣ ਦੀ ਕੋਈ ਯੋਜਨਾ ਨਹੀਂ: ਸੀਤਾਰਮਣ

ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸੋਮਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਕਾਰਨ ਪੈਦਾ ਹੋਏ ਮੌਜੂਦਾ ਆਰਥਿਕ ਸੰਕਟ ਤੋਂ ਉਭਰਨ ਲਈ ਸਰਕਾਰ ਦੀ ਮੁਦਰਾ ਨੋਟਾਂ ਨੂੰ ਛਾਪਣ ਦੀ ਕੋਈ ਯੋਜਨਾ ਨਹੀਂ ਹੈ। ਵਿੱਤ ਮੰਤਰੀ ਨੂੰ ਪੁੱਛਿਆ ਗਿਆ ਸੀ ਕਿ ਕੀ ਆਰਥਿਕ ਸੰਕਟ ਤੋਂ ਉਭਰਨ ਲਈ ਮੁਦਰਾ ਨੋਟਾਂ ਦੇ ਛਾਪਣ ਦੀ ਕੋਈ ਯੋਜਨਾ ਹੈ। ਪ੍ਰਸ਼ਨ ਦੇ ਲਿਖਤੀ ਜਵਾਬ ਵਿਚ ਉਨ੍ਹਾਂ ਨੇ ਕਿਹਾ, 'ਨਹੀਂ'। ਕਈ ਅਰਥਸ਼ਾਸਤਰੀਆਂ ਅਤੇ ਮਾਹਰਾਂ ਨੇ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਕੋਵੀਡ -19 ਨਾਲ ਪ੍ਰਭਾਵਿਤ ਆਰਥਿਕਤਾ ਦੀ ਸਹਾਇਤਾ ਲਈ ਵਧੇਰੇ ਕਰੰਸੀ ਨੋਟ ਛਾਪੇ ਜਾਣ।

ਇਹ ਵੀ ਪੜ੍ਹੋ: ਗੌਤਮ ਅਡਾਨੀ ਲਈ ਘਾਟੇ ਦਾ ਸੌਦਾ ਬਣਿਆ ਏਵੀਏਸ਼ਨ ਸੈਕਟਰ ’ਚ ਕਦਮ ਰੱਖਣਾ, ਕਰੋੜਾਂ ਦਾ ਨੁਕਸਾਨ ਹੋਇਆ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ  ਸਾਂਝੇ ਕਰੋ।
 


author

Harinder Kaur

Content Editor

Related News