ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ
Tuesday, Sep 12, 2023 - 06:06 PM (IST)
ਬਿਜ਼ਨੈੱਸ ਡੈਸਕ - ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਡੀਜ਼ਲ ਵਾਹਨਾਂ 'ਤੇ 10 ਫ਼ੀਸਦੀ ਜੀਐੱਸਟੀ ਵਧਾਉਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਇਕ ਟਵੀਟ ਕੀਤਾ ਹੈ। ਉਹਨਾਂ ਨੇ ਲਿਖਿਆ ਕਿ ''ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਦੁਆਰਾ ਡੀਜ਼ਲ 'ਤੇ ਚੱਲਣ ਵਾਲੇ ਵਾਹਨਾਂ 'ਤੇ 10 ਫ਼ੀਸਦੀ ਵਾਧੂ ਜੀਐੱਸਟੀ ਲਗਾਉਣ ਦਾ ਕੋਈ ਪ੍ਰਸਤਾਵ ਸਰਕਾਰ ਵੱਲੋਂ ਵਿਚਾਰ ਅਧੀਨ ਨਹੀਂ ਹੈ।''
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ 'ਫਿੱਕੀ' ਪਈ ਖੰਡ ਦੀ ਮਿਠਾਸ, 3 ਹਫ਼ਤਿਆਂ ’ਚ ਰਿਕਾਰਡ ਉਚਾਈ 'ਤੇ ਪੁੱਜੀਆਂ ਕੀਮਤਾਂ
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ''ਹਾਂ, ਇਹ ਜ਼ਰੂਰ ਹੈ ਕਿ ਅਸੀਂ 2070 ਤੱਕ ਕਾਰਬਨ ਨੈੱਟ ਜ਼ੀਰੋ ਦਾ ਟੀਚਾ ਹਾਸਲ ਕਰਨ ਅਤੇ ਡੀਜ਼ਲ ਵਰਗੇ ਖ਼ਤਰਨਾਕ ਈਂਧਨ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਆਟੋਮੋਬਾਈਲ ਦੀ ਵਿਕਰੀ ਵਿਚ ਤੇਜ਼ੀ ਨਾਲ ਵਾਧੇ ਲਈ ਸਾਫ਼ ਅਤੇ ਹਰੇ ਬਦਲਵੇਂ ਈਂਧਨ ਦੀ ਵਰਤੋਂ ਨੂੰ ਅਪਣਾਉਣ 'ਤੇ ਜ਼ੋਰ ਦੇ ਰਹੇ ਹਾਂ। ਇਹ ਬਾਲਣ ਪੈਟਰੋਲ ਅਤੇ ਡੀਜ਼ਲ ਦੇ ਬਦਲ, ਸਸਤੇ, ਦੇਸੀ ਅਤੇ ਪ੍ਰਦੂਸ਼ਣ ਰਹਿਤ ਹੋਣੇ ਚਾਹੀਦੇ ਹਨ।''
ਇਹ ਵੀ ਪੜ੍ਹੋ : ਅੱਜ ਤੋਂ ਸਸਤਾ ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਖ਼ਾਸ ਆਫ਼ਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੀਡੀਆ 'ਚ ਇਹ ਖ਼ਬਰ ਸਾਹਮਣੇ ਆਈ ਸੀ ਕਿ ਸੜਕੀ ਆਵਾਜਾਈ ਮੰਤਰਾਲਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਡੀਜ਼ਲ ਵਾਹਨਾਂ 'ਤੇ ਟੈਕਸ ਵਧਾਉਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਦੇਣ ਜਾ ਰਿਹਾ ਹੈ। ਇਸ ਜਾਣਕਾਰੀ ਖ਼ਬਰ 'ਚ ਗਡਕਰੀ ਦੇ ਹਵਾਲੇ ਨਾਲ ਦਿੱਤੀ ਗਈ ਸੀ। ਕਿਹਾ ਗਿਆ ਹੈ ਕਿ ਉਹ ਡੀਜ਼ਲ ਵਾਹਨਾਂ 'ਤੇ 10 ਫ਼ੀਸਦੀ ਵਾਧੂ ਜੀਐੱਸਟੀ ਲਗਾਉਣ ਲਈ ਵਿੱਤ ਮੰਤਰਾਲੇ ਨੂੰ ਪ੍ਰਸਤਾਵ ਦੇਣ ਜਾ ਰਹੇ ਹਨ।
ਇਹ ਵੀ ਪੜ੍ਹੋ : ਚੀਨ ’ਚ iPhone ’ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8