ਨੋਮੁਰਾ ਨੇ 2023-24 ਲਈ GDP ਵਿਕਾਸ ਦਰ ਦਾ ਅਨੁਮਾਨ 6.7 ਫ਼ੀਸਦੀ ਤੱਕ ਵਧਾਇਆ

12/02/2023 12:20:20 PM

ਮੁੰਬਈ (ਭਾਸ਼ਾ) - ਜਾਪਾਨੀ ਬ੍ਰੋਕਰੇਜ ਕੰਪਨੀ ਨੋਮੁਰਾ ਨੇ ਵਿੱਤੀ ਸਾਲ 2023-24 ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦਾ ਅਨੁਮਾਨ 5.9 ਫ਼ੀਸਦੀ ਤੋਂ ਵਧਾ ਕੇ 6.7 ਫ਼ੀਸਦੀ ਕਰ ਦਿੱਤਾ ਹੈ। ਇਹ ਵਾਧਾ ਦੂਜੀ ਤਿਮਾਹੀ ਲਈ ਜੀਡੀਪੀ ਦੇ ਅਧਿਕਾਰਤ ਅੰਕੜੇ ਆਉਣ ਤੋਂ ਬਾਅਦ ਕੀਤਾ ਗਿਆ ਹੈ। ਹਾਲਾਂਕਿ ਬ੍ਰੋਕਰੇਜ ਕੰਪਨੀਆਂ ਦੇ ਅਰਥਸ਼ਾਸਤਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿੱਤੀ ਸਾਲ 2024-25 'ਚ ਵਿਕਾਸ ਦਰ ਘੱਟ ਕੇ 5.6 ਫ਼ੀਸਦੀ ਰਹਿਣ ਦੀ ਉਮੀਦ ਹੈ। 

ਇਹ ਵੀ ਪੜ੍ਹੋ - ਆਸਮਾਨੀ ਚੜ੍ਹੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 'ਚ ਵੀ ਹੋਇਆ ਵਾਧਾ, ਜਾਣੋ ਤਾਜ਼ਾ ਭਾਅ

ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਨਤਕ ਪੂੰਜੀ ਖ਼ਰਚ 'ਚ ਗਿਰਾਵਟ, ਗ੍ਰਾਮੀਣ ਮੰਗ 'ਚ ਗਿਰਾਵਟ ਅਤੇ ਨਿੱਜੀ ਪੂੰਜੀ ਖ਼ਰਚ, ਵਿਸ਼ਵਵਿਆਪੀ ਮੰਦੀ ਕਾਰਨ 2024-25 'ਚ ਵਿਕਾਸ ਦਰ 'ਚ ਗਿਰਾਵਟ ਆ ਸਕਦੀ ਹੈ। ਨੈਸ਼ਨਲ ਸਟੈਟਿਸਟੀਕਲ ਆਫਿਸ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਨਿਰਮਾਣ, ਮਾਈਨਿੰਗ ਅਤੇ ਸੇਵਾ ਖੇਤਰਾਂ ਦੇ ਬਿਹਤਰ ਪ੍ਰਦਰਸ਼ਨ ਨਾਲ ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ 'ਚ ਦੇਸ਼ ਦੀ ਆਰਥਿਕ ਵਿਕਾਸ ਦਰ 7.6 ਫ਼ੀਸਦੀ ਰਹੀ। ਇਕ ਸਾਲ ਪਹਿਲਾਂ ਇਸੇ ਤਿਮਾਹੀ 'ਚ ਇਹ 6.2 ਫ਼ੀਸਦੀ ਸੀ।

ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News