ਨੀਰਵ ਤੇ ਚੋਕਸੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ
Sunday, Apr 08, 2018 - 11:49 PM (IST)

ਨਵੀਂ ਦਿੱਲੀ—ਮੁੰਬਈ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਦੇਹੀ ਦੇ ਮਾਮਲੇ 'ਚ ਅਰਬਪਤੀ ਹੀਰਾ ਕਾਰੋਬਾਰੀ ਨੀਰਵ ਮੋਦੀ ਤੇ ਉਸ ਦੇ ਮਾਮਾ ਮੇਹੁਲ ਚੋਕਸੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਐਤਵਾਰ ਇਸ ਸਬੰਧੀ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਿਕ ਵਿਸ਼ੇਸ਼ ਅਦਾਲਤ ਨੇ ਦੋਹਾਂ ਵਿਰੁੱਧ ਇਹ ਵਾਰੰਟ ਜਾਰੀ ਕਰਨ ਲਈ ਏਜੰਸੀ ਦੀ ਬੇਨਤੀ ਨੂੰ ਪ੍ਰਵਾਨਗੀ ਦਿੱਤੀ।