ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ ਦੇ ਨਾਂ 'ਤੇ ਧੋਖਾਧੜੀ, Amazon ਨੂੰ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

Saturday, Jan 20, 2024 - 01:50 PM (IST)

ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ ਦੇ ਨਾਂ 'ਤੇ ਧੋਖਾਧੜੀ, Amazon ਨੂੰ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਨੈਸ਼ਨਲ ਡੈਸਕ : ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀਸੀਪੀਏ) ਨੇ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਦੇ ਨਾਂ 'ਤੇ ਮਠਿਆਈਆਂ ਵੇਚਣ ਲਈ Amazon ਨੂੰ ਨੋਟਿਸ ਜਾਰੀ ਕੀਤਾ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਸੀਪੀਏ ਨੇ ਨੋਟਿਸ ਜਾਰੀ ਕਰਦੇ ਹੋਏ Amazon ਤੋਂ ਸੱਤ ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ। ਸਹੀ ਸਮੇਂ 'ਚੇ ਜਵਾਬ ਨਾ ਦੇਣ 'ਤੇ ਉਨ੍ਹਾਂ ਵਿਰੁੱਧ ਖਪਤਕਾਰ ਸੁਰੱਖਿਆ ਐਕਟ, 2019 ਦੀਆਂ ਧਾਰਾਵਾਂ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ

ਚੀਫ਼ ਕਮਿਸ਼ਨਰ ਰੋਹਿਤ ਕੁਮਾਰ ਸਿੰਘ ਦੀ ਪ੍ਰਧਾਨਗੀ ਹੇਠ, ਸੀਸੀਪੀਏ ਨੇ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਨਾਮ ਹੇਠ www.amazon.in 'ਤੇ ਮਠਿਆਈਆਂ ਦੀ ਵਿਕਰੀ ਦੇ ਸਬੰਧ ਵਿੱਚ Amazon Seller Services Pvt Ltd ਦੇ ਖ਼ਿਲਾਫ਼ ਕਾਰਵਾਈ ਕਰਨੀ ਸ਼ੁਰੂ ਕੀਤੀ ਹੈ। ਇਹ ਕਾਰਵਾਈ ਵਪਾਰੀਆਂ ਦੇ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੀ ਰਿਪੋਰਟ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਹੈ ਕਿ Amazon 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਦੀ ਆੜ ਵਿੱਚ ਮਠਿਆਈਆਂ ਦੀ ਵਿਕਰੀ ਨਾਲ ਸਬੰਧਤ ਧੋਖੇਬਾਜ਼ ਵਪਾਰਕ ਅਭਿਆਸਾਂ ਵਿੱਚ ਸ਼ਾਮਲ ਹੈ। CCPA ਨੇ ਦੇਖਿਆ ਹੈ ਕਿ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਹੋਣ ਦਾ ਦਾਅਵਾ ਕਰਦੇ ਹੋਏ Amazonਨ ਈ-ਕਾਮਰਸ ਪਲੇਟਫਾਰਮ 'ਤੇ ਵੱਖ-ਵੱਖ ਮਿਠਾਈਆਂ/ਭੋਜਨ ਉਤਪਾਦ ਵਿਕਰੀ ਲਈ ਉਪਲਬਧ ਹਨ।

ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News