ਪੈਟਰੋਲ, ਡੀਜ਼ਲ ਕੀਮਤਾਂ ''ਚ ਉਛਾਲ, ਗੱਡੀ ਦੀ ਟੈਂਕੀ ਫੁਲ ਕਰਾਉਣੀ ਹੋਈ ਭਾਰੀ

05/06/2021 9:52:47 AM

ਨਵੀਂ ਦਿੱਲੀ- ਪੈਟਰੋਲ, ਡੀਜ਼ਲ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਤੇਜ਼ੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਵਿਚ 25 ਪੈਸੇ ਤੇ ਡੀਜ਼ਲ ਵਿਚ 30 ਪੈਸੇ ਤੱਕ ਦਾ ਵਾਧਾ ਕੀਤਾ ਹੈ। ਤਿੰਨ ਦਿਨਾਂ ਵਿਚ ਪੈਟਰੋਲ ਦੀ ਕੀਮਤ 59 ਪੈਸੇ ਅਤੇ ਡੀਜ਼ਲ ਦੀ 69 ਪੈਸੇ ਵੱਧ ਚੁੱਕੀ ਹੈ। ਇਸ ਵਿਚਕਾਰ ਕੱਚੇ ਤੇਲ ਦੀ ਗੱਲ ਕਰੀਏ ਤਾਂ ਬ੍ਰੈਂਟ 69 ਡਾਲਰ ਪ੍ਰਤੀ ਬੈਰਲ ਦੇ ਆਸਪਾਸ, ਡਬਲਿਊ. ਟੀ. ਆਈ. 66 ਡਾਲਰ ਦੇ ਨੇੜੇ ਦੇਖਣ ਨੂੰ ਮਿਲਿਆ ਹੈ।

ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 90.74 ਤੋਂ ਵੱਧ ਕੇ 90.99 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਡੀਜ਼ਲ 81.12 ਤੋਂ ਵੱਧ ਕੇ 81.42 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

ਪੰਜਾਬ 'ਪੈਟਰੋਲ, ਡੀਜ਼ਲ ਮੁੱਲ-
ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 23 ਪੈਸੇ ਅਤੇ ਡੀਜ਼ਲ ਦੀ 83 ਰੁਪਏ 40 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 70 ਪੈਸੇ, ਡੀਜ਼ਲ ਦੀ 83 ਰੁਪਏ 82 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦੇ ਮਸੀਹਾ RLD ਮੁਖੀ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਨਾਲ ਦਿਹਾਂਤ

ਲੁਧਿਆਣਾ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 84 ਪੈਸੇ ਤੇ ਡੀਜ਼ਲ ਦੀ 83 ਰੁਪਏ 95 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 90 ਪੈਸੇ ਅਤੇ ਡੀਜ਼ਲ ਦੀ 84 ਰੁਪਏ 01 ਪੈਸੇ ਰਹੀ। ਮੋਹਾਲੀ 'ਚ ਪੈਟਰੋਲ ਦੀ ਕੀਮਤ 93 ਰੁਪਏ 23 ਪੈਸੇ ਅਤੇ ਡੀਜ਼ਲ ਦੀ 84 ਰੁਪਏ 30 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 53 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 81 ਰੁਪਏ 09 ਪੈਸੇ ਪ੍ਰਤੀ ਲਿਟਰ ਹੋ ਗਈ ਹੈ।

ਇਹ ਵੀ ਪੜ੍ਹੋ- ਇਸ ਬੈਂਕ ਨੂੰ ਵੇਚਣ ਦਾ ਹੋ ਗਿਆ ਫ਼ੈਸਲਾ, ਮੈਨੇਜਮੈਂਟ ਕੰਟਰੋਲ ਵੀ ਹੋਵੇਗਾ ਟ੍ਰਾਂਸਫਰ

►ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ

Sanjeev

This news is Content Editor Sanjeev