ਅਗਲੇ ਹਫ਼ਤੇ ਖੁੱਲ੍ਹੇਗਾ NSE ਦਾ IPO , ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ

Friday, Sep 11, 2026 - 06:44 PM (IST)

ਅਗਲੇ ਹਫ਼ਤੇ ਖੁੱਲ੍ਹੇਗਾ NSE ਦਾ IPO , ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ

ਬਿਜ਼ਨੈੱਸ ਡੈਸਕ - ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਨੇ ਆਪਣੇ ਬੇਸਬਰੀ ਨਾਲ ਉਡੀਕੇ ਜਾ ਰਹੇ ਆਈ. ਪੀ. ਓ. (ਇਨੀਸ਼ੀਅਲ ਪਬਲਿਕ ਆਫਰ) ਲਈ 1,700-1,785 ਰੁਪਏ ਪ੍ਰਤੀ ਸ਼ੇਅਰ ਦਾ ਮੁੱਲ ਘੇਰਾ ਤੈਅ ਕੀਤਾ। ਐੱਨ. ਐੱਸ. ਈ. ਨੇ ਦੱਸਿਆ ਕਿ 22,569 ਕਰੋੜ ਰੁਪਏ ਦਾ ਇਹ ਆਈ. ਪੀ. ਓ. 17 ਸਤੰਬਰ ਨੂੰ ਖੁੱਲ੍ਹੇਗਾ ਅਤੇ 21 ਸਤੰਬਰ ਨੂੰ ਬੰਦ ਹੋਵੇਗਾ। 2024 ’ਚ ਹੁੰਡਈ ਮੋਟਰ ਇੰਡੀਆ ਦੇ 27,870 ਕਰੋੜ ਰੁਪਏ ਦੇ ਇਸ਼ੂ ਤੋਂ ਬਾਅਦ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਜਨਤਕ ਇਸ਼ੂ ਹੋਵੇਗਾ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ ਦੀਆਂ ਦੁਕਾਨਾਂ ਸੀਲ, ਕਾਰੋਬਾਰੀਆਂ 'ਚ ਵਧਿਆ ਰੋਸ
ਇਹ ਵੀ ਪੜ੍ਹੋ
: ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ

ਸੇਬੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਐਕਸਚੇਂਜ 24 ਸਤੰਬਰ ਨੂੰ ਸ਼ੇਅਰ ਬਾਜ਼ਾਰ ’ਚ ਸੂਚੀਬੱਧ ਹੋਣ ਦੀ ਤਿਆਰੀ ’ਚ ਹੈ। ਜਨਤਕ ਐਲਾਨ ਅਨੁਸਾਰ ਵੱਡੇ (ਐਂਕਰ) ਨਿਵੇਸ਼ਕ 16 ਸਤੰਬਰ ਨੂੰ ਬੋਲੀ ਲਾ ਸਕਣਗੇ। ਆਈ. ਪੀ. ਓ. ਪੂਰੀ ਤਰ੍ਹਾਂ ਮੌਜੂਦਾ ਸ਼ੇਅਰਧਾਰਕਾਂ ਵੱਲੋਂ 12.64 ਕਰੋੜ ਤੱਕ ਸ਼ੇਅਰ ਦੀ ਵਿਕਰੀ ਪੇਸ਼ਕਸ਼ (ਓ. ਐੱਫ. ਐੱਸ.) ’ਤੇ ਆਧਾਰਿਤ ਹੋਵੇਗਾ। ਪਹਿਲਾਂ 14.9 ਕਰੋੜ ਸ਼ੇਅਰ ਦੀ ਵਿਕਰੀ ਦੀ ਯੋਜਨਾ ਸੀ।

ਇਹ ਵੀ ਪੜ੍ਹੋ : Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ : 
ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News