NTPC ਦਾ ਸ਼ੁੱਧ ਲਾਭ ਦੂਜੀ ਤਿਮਾਹੀ ''ਚ 38 ਫੀਸਦੀ ਵਧ ਕੇ 3,409 ਕਰੋੜ

11/10/2019 11:46:17 AM

ਨਵੀਂ ਦਿੱਲੀ—ਜਨਤਕ ਖੇਤਰ ਦੀ ਬਿਜਲੀ ਉਤਪਾਦਨ ਕੰਪਨੀ ਐੱਨ.ਟੀ.ਪੀ.ਸੀ. ਦਾ ਏਕੀਕ੍ਰਿਤ ਸ਼ੁੱਧ ਲਾਭ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ 'ਚ ਕਰੀਬ 38 ਫੀਸਦੀ ਵਧ ਕੇ 3,408.92 ਕਰੋੜ ਰੁਪਏ ਹੋ ਗਿਆ ਹੈ। ਇਸ ਦਾ ਮੁੱਖ ਕਾਰਨ ਕੰਪਨੀ ਦੀ ਆਮਦਨ ਵਧਣਾ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ 'ਚ ਕੰਪਨੀ ਦਾ ਏਕੀਕ੍ਰਿਤ ਸ਼ੁੱਧ ਲਾਭ 2,477,28 ਕਰੋੜ ਰੁਪਏ ਸੀ। ਸ਼ੇਅਰ ਬਾਜ਼ਾਰ ਨੂੰ ਦਿੱਤੀ ਗਈ ਜਾਣਕਾਰੀ 'ਚ ਕੰਪਨੀ ਨੇ ਦੱਸਿਆ ਕਿ ਸਮੀਖਿਆ ਮਿਆਦ 'ਚ ਉਸ ਦੀ ਕੁੱਲ ਆਮਦਨ 26,274.66 ਕਰੋੜ ਰੁਪਏ ਰਹੀ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ 'ਚ ਇਹ ਅੰਕੜਾ 23,566.65 ਕਰੋੜ ਰੁਪਏ ਸੀ। ਛਮਾਹੀ ਆਧਾਰ 'ਤੇ ਚਾਲੂ ਵਿੱਤੀ ਸਾਲ ਦੀ ਪਹਿਲੀ ਛਮਾਹੀ ਅਪ੍ਰੈਲ-ਸਤੰਬਰ 'ਚ ਕੰਪਨੀ ਦਾ ਏਕੀਕ੍ਰਿਤ ਸ਼ੁੱਧ ਲਾਭ 6,249.20 ਕਰੋੜ ਰੁਪਏ ਰਿਹਾ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ 'ਚ ਕੰਪਨੀ ਨੂੰ 5,166.24 ਕਰੋੜ ਰੁਪਏ ਦਾ ਏਕੀਕ੍ਰਿਤ ਸ਼ੁੱਧ ਲਾਭ ਹੋਇਆ ਸੀ। ਸਮੀਖਿਆ ਸਮੇਂ 'ਚ ਕੰਪਨੀ ਦੀ ਕੁੱਲ ਆਮਦਨ 51,546.79 ਕਰੋੜ ਰੁਪਏ ਰਹੀ ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ 'ਚ 47,715.15 ਕਰੋੜ ਰੁਪਏ ਰੁਪਏ ਸੀ। ਕੰਪਨੀ ਦੇ ਨਿਰਦੇਸ਼ਕ ਮੰਡਲ ਦੀ ਬੈਠਕ ਸ਼ਨੀਵਾਰ ਨੂੰ ਹੋਈ। ਬੈਠਕ 'ਚ ਨਾਬੀਨਗਰ ਪਾਵਰ ਜੇਨਰੇਸ਼ਨ ਕੰਪਨੀ ਲਿਮਟਿਡ ਅਤੇ ਕਾਂਤੀ ਬਿਜਲੀ ਉਤਪਾਦਨ ਨਿਗਮ ਲਿਮਟਿਡ ਦੇ ਐੱਨ.ਟੀ.ਪੀ.ਸੀ. 'ਚ ਰਲੇਵੇਂ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਗਈ। ਹਾਲਾਂਕਿ ਅਜੇ ਇਸ ਰਲੇਵੇਂ ਦੇ ਜ਼ਰੂਰੀ ਰੈਗੂਲੇਟਰ ਮਨਜ਼ੂਰੀਆਂ ਮਿਲਣੀਆਂ ਬਾਕੀ ਹਨ।


Aarti dhillon

Content Editor

Related News