Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
Saturday, Apr 25, 2026 - 06:24 PM (IST)
ਬਿਜ਼ਨੈੱਸ ਡੈਸਕ : ਅਮਰੀਕਾ ਦੀ ਦਿੱਗਜ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੰਪਨੀ Nvidia ਨੇ ਸ਼ੇਅਰ ਬਾਜ਼ਾਰ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਕੰਪਨੀ ਦਾ ਮਾਰਕੀਟ ਕੈਪ 5 ਟ੍ਰਿਲੀਅਨ ਡਾਲਰ ਦੇ ਪਾਰ ਪਹੁੰਚ ਗਿਆ ਹੈ, ਜਿਸ ਨਾਲ ਇਹ ਹੁਣ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ ਬਣ ਗਈ ਹੈ। ਇਸ ਜ਼ਬਰਦਸਤ ਉਛਾਲ ਦੇ ਨਾਲ Nvidia ਨੇ ਐਪਲ (Apple Inc.), ਮਾਈਕ੍ਰੋਸਾਫਟ (Microsoft), ਅਲਫਾਬੇਟ (Alphabet Inc.) ਅਤੇ ਐਮਾਜ਼ਾਨ (Amazon) ਵਰਗੀਆਂ ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਇੱਕ ਦਿਨ ਵਿੱਚ 200 ਬਿਲੀਅਨ ਡਾਲਰ ਦਾ ਵਾਧਾ
ਸ਼ੁੱਕਰਵਾਰ ਨੂੰ Nvidia ਦੇ ਸ਼ੇਅਰ 4.3% ਦੀ ਤੇਜ਼ੀ ਨਾਲ 208.27 ਡਾਲਰ ਦੇ ਰਿਕਾਰਡ ਪੱਧਰ 'ਤੇ ਬੰਦ ਹੋਏ। ਕੰਪਨੀ ਦੀ ਮਾਰਕੀਟ ਵੈਲਿਊ ਇੱਕ ਸਮੇਂ 5.12 ਟ੍ਰਿਲੀਅਨ ਡਾਲਰ ਤੱਕ ਪਹੁੰਚ ਗਈ ਸੀ ਅਤੇ ਸਿਰਫ਼ ਇੱਕ ਦਿਨ ਵਿੱਚ ਹੀ ਕੰਪਨੀ ਦੀ ਵੈਲਿਊ ਵਿੱਚ 200 ਬਿਲੀਅਨ ਡਾਲਰ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਲ 2022 ਦੇ ਅੰਤ ਤੋਂ ਲੈ ਕੇ ਹੁਣ ਤੱਕ ਕੰਪਨੀ ਦੇ ਸ਼ੇਅਰਾਂ ਵਿੱਚ 14 ਗੁਣਾ ਤੋਂ ਵੱਧ ਦਾ ਉਛਾਲ ਆ ਚੁੱਕਾ ਹੈ।
ਇਹ ਵੀ ਪੜ੍ਹੋ : ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ
AI ਦੀ ਵਧਦੀ ਮੰਗ ਹੈ ਵੱਡਾ ਕਾਰਨ
Nvidia ਦੀ ਇਸ ਸਫਲਤਾ ਪਿੱਛੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਧਦੀ ਮੰਗ ਸਭ ਤੋਂ ਵੱਡਾ ਕਾਰਨ ਹੈ। ਕੰਪਨੀ ਦੇ GPU ਚਿਪਸ ਦੀ ਵਰਤੋਂ ਦੁਨੀਆ ਭਰ ਵਿੱਚ AI ਮਾਡਲਾਂ ਨੂੰ ਸਿਖਲਾਈ ਦੇਣ ਅਤੇ ਚਲਾਉਣ ਲਈ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ। ਗੂਗਲ, ਮਾਈਕ੍ਰੋਸਾਫਟ, ਮੈਟਾ ਅਤੇ ਐਮਾਜ਼ਾਨ ਵਰਗੀਆਂ ਕੰਪਨੀਆਂ AI ਬੁਨਿਆਦੀ ਢਾਂਚੇ 'ਤੇ ਭਾਰੀ ਨਿਵੇਸ਼ ਕਰ ਰਹੀਆਂ ਹਨ, ਜਿਸ ਦਾ ਸਿੱਧਾ ਫਾਇਦਾ Nvidia ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ : ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
