ਆਇਲ ਇੰਡੀਆ ਨੇ ਦਸੰਬਰ ਤਿਮਾਰੀ ''ਚ ਕਮਾਇਆ 1,746 ਕਰੋੜ ਰੁਪਏ ਦਾ ਸਭ ਤੋਂ ਵਧ ਲਾਭ

Sunday, Feb 12, 2023 - 01:24 PM (IST)

ਨਵੀਂ ਦਿੱਲੀ—ਜਨਤਕ ਖੇਤਰ ਦੀ ਤੇਲ ਕੰਪਨੀ ਆਇਲ ਇੰਡੀਆ ਲਿਮਟਿਡ (ਓ.ਆਈ.ਐੱਲ.) ਨੇ ਚਾਲੂ ਵਿੱਤੀ ਸਾਲ ਦੀ ਦਸੰਬਰ ਤਿਮਾਹੀ 'ਚ 1,746.10 ਕਰੋੜ ਰੁਪਏ ਦਾ ਸ਼ੁੱਧ ਮੁਨਾਫਾ ਕਮਾਇਆ ਜੋ ਉਸ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਤਿਮਾਹੀ ਮੁਨਾਫਾ ਹੈ।

ਇਹ ਵੀ ਪੜ੍ਹੋ-ਜ਼ਰੂਰਤ ਪਈ ਤਾਂ ਮਨਰੇਗਾ ਨੂੰ ਜ਼ਿਆਦਾ ਧਨ ਦੇਵਾਂਗੇ : ਵਿੱਤ ਮੰਤਰੀ

ਕੰਪਨੀ ਨੇ ਇੱਕ ਬਿਆਨ 'ਚ ਅਕਤੂਬਰ-ਦਸੰਬਰ 2022 ਤਿਮਾਹੀ ਦੇ ਅੰਕੜੇ ਜਾਰੀ ਕਰਦੇ ਹੋਏ ਕਿਹਾ ਕਿ ਇਸ ਤਿਮਾਹੀ ਲਈ ਉਸ ਦਾ ਸ਼ੁੱਧ ਲਾਭ 1,746.10 ਕਰੋੜ ਰੁਪਏ ਰਿਹਾ  ਜਦਕਿ ਇੱਕ ਸਾਲ ਪਹਿਲਾਂ ਦੀ ਸਮਾਨ ਤਿਮਾਹੀ 'ਚ 1,244.90 ਕਰੋੜ ਰੁਪਏ ਸੀ। ਕੰਪਨੀ ਦੇ ਮੁਨਾਫੇ 'ਚ ਵਾਧਾ ਕੱਚੇ ਤੇਲ ਅਤੇ ਗੈਸ ਦੇ ਉਤਪਾਦਨ ਅਤੇ ਵਿਕਰੀ ਤੋਂ ਆਮਦਨ 'ਚ ਵਾਧਾ ਹੋਣ ਕਾਰਨ ਹੋਇਆ ਹੈ। ਤੇਲ ਅਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਕੰਪਨੀ ਨੂੰ ਫ਼ਾਇਦਾ ਹੋਇਆ ਹੈ।

ਇਹ ਵੀ ਪੜ੍ਹੋ-ਜੰਮੂ-ਕਸ਼ਮੀਰ 'ਚ ਮਿਲਿਆ ਲਿਥੀਅਮ ਦਾ ਖ਼ਜ਼ਾਨਾ, ਜਾਣੋ ਕਿਸ ਕੰਮ ਆਉਂਦਾ ਹੈ ਖਣਿਜ
ਓ.ਆਈ.ਐੱਲ ਨੇ ਦਸੰਬਰ ਤਿਮਾਹੀ 'ਚ 8.1 ਲੱਖ ਟਨ ਕੱਚੇ ਤੇਲ ਦਾ ਉਤਪਾਦਨ ਕੀਤਾ ਜਦੋਂ ਕਿ ਇਸ ਦਾ ਗੈਸ ਉਤਪਾਦਨ 80 ਕਰੋੜ ਘਨ ਮੀਟਰ ਰਿਹਾ। ਕੰਪਨੀ ਨੇ ਕਿਹਾ, "ਕੰਪਨੀ ਨੇ ਤੇਲ ਅਤੇ ਗੈਸ ਉਤਪਾਦਨ ਲਈ ਬਿਹਤਰ ਕੀਮਤਾਂ ਪ੍ਰਾਪਤ ਕਰਨ ਅਤੇ ਉਨ੍ਹਾਂ ਦਾ ਉਤਪਾਦਨ ਵਧਣ ਦੇ ਕਾਰਨ ਹੁਣ ਤੱਕ ਦਾ ਸਭ ਤੋਂ ਵੱਧ ਤਿਮਾਹੀ ਮੁਨਾਫਾ ਕਮਾਇਆ ਹੈ।

ਇਹ ਵੀ ਪੜ੍ਹੋ-ADB ਨੇ ਹਿਮਾਚਲ 'ਚ ਬਾਗਬਾਨੀ ਨੂੰ ਵਾਧਾ ਦੇਣ ਲਈ 13 ਕਰੋੜ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ

 ਇਸ ਦੌਰਾਨ ਕੰਪਨੀ ਦੇ ਨਿਰਦੇਸ਼ਕ ਮੰਡਲ ਨੇ 10 ਰੁਪਏ ਦੇ ਫੇਸ ਵੈਲਿਊ ਦੇ ਪ੍ਰਤੀ ਸ਼ੇਅਰ 10 ਰੁਪਏ ਦੇ ਦੂਜੇ ਅੰਤਰਿਮ ਲਾਭਅੰਸ਼ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕੰਪਨੀ 4.50 ਰੁਪਏ ਪ੍ਰਤੀ ਸ਼ੇਅਰ ਲਾਭਅੰਸ਼ ਦਾ ਭੁਗਤਾਨ ਕਰ ਚੁੱਕੀ ਹੈ। ਇਸ ਤਰ੍ਹਾਂ ਮੌਜੂਦਾ ਵਿੱਤੀ ਸਾਲ ਦਾ ਕੁੱਲ ਲਾਭਅੰਸ਼ 14.50 ਰੁਪਏ ਪ੍ਰਤੀ ਸ਼ੇਅਰ ਹੋ ਗਿਆ ਹੈ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News