ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੀਤਾ ਅਪਡੇਟ, ਜਾਣੋ ਕਿਥੇ ਹੋਇਆ ਸਸਤਾ ਤੇ ਮਹਿੰਗਾ

Thursday, Feb 08, 2024 - 06:49 PM (IST)

ਬਿਜ਼ਨੈੱਸ ਡੈਸਕ : ਤੇਲ ਮਾਰਕੀਟਿੰਗ ਕੰਪਨੀਆਂ ਨੇ 8 ਫਰਵਰੀ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕਰ ਦਿੱਤਾ ਹੈ। ਕਈ ਥਾਵਾਂ 'ਤੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਥਿਰ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਇਹ ਸਸਤਾ ਹੋ ਗਿਆ ਹੈ ਅਤੇ ਕਈ ਰਾਜਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ

ਪੈਟਰੋਲ-ਡੀਜ਼ਲ ਦੇ ਰੇਟ
ਅੱਜ ਦੇ ਦਿਨ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ

ਜਾਣੋ ਕਿਥੇ ਮਹਿੰਗਾ-ਸਸਤਾ ਹੋਇਆ ਪੈਟਰੋਲ-ਡੀਜ਼ਲ?
ਅੱਜ ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 'ਚ 23 ਪੈਸੇ ਦੀ ਕਟੌਤੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇੱਥੇ ਪੈਟਰੋਲ 106.62 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 20 ਪੈਸੇ ਘੱਟ ਕੇ 93.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਝਾਰਖੰਡ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਉਤਰਾਖੰਡ ਅਤੇ ਪੱਛਮੀ ਬੰਗਾਲ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਜਦਕਿ ਗੋਆ, ਹਰਿਆਣਾ, ਜੰਮੂ-ਕਸ਼ਮੀਰ, ਕਰਨਾਟਕ, ਕੇਰਲ, ਪੁਡੂਚੇਰੀ, ਉੱਤਰ ਪ੍ਰਦੇਸ਼ ਅਤੇ ਤੇਲੰਗਾਨਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਦੇਖਿਆ ਗਿਆ ਹੈ।

ਇਹ ਵੀ ਪੜ੍ਹੋ - 20 ਸਾਲ ਦੀ ਹੋਈ Facebook, Mark Zuckerberg ਨੇ ਸਾਂਝੀ ਕੀਤੀ 2004 ਦੀ ਪ੍ਰੋਫਾਈਲ ਫੋਟੋ, ਆਖੀ ਇਹ ਗੱਲ

SMS ਕਰਕੇ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕੀਮਤ
ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਿਰਫ਼ ਇੱਕ SMS ਭੇਜਣਾ ਹੋਵੇਗਾ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਹਾਨੂੰ RSP ਦੇ ਨਾਲ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਤੁਸੀਂ BPCL ਦੇ ਗਾਹਕ ਹੋ ਤਾਂ ਤੁਸੀਂ RSP ਲਿਖ ਕੇ 9223112222 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਣ ਸਕਦੇ ਹੋ। ਜੇਕਰ ਤੁਸੀਂ HPCL ਦੇ ਗਾਹਕ ਹੋ ਤਾਂ ਤੁਸੀਂ HP Price ਟਾਈਪ ਕਰਕੇ 9222201122 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।

ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News