ਰੋਜ਼ ਨਵੇਂ ਰਿਕਾਰਡ ਬਣਾ ਰਹੀਆਂ ਹਨ ਤੇਲ ਦੀਆਂ ਕੀਮਤਾਂ, ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

Thursday, Oct 21, 2021 - 11:01 AM (IST)

ਰੋਜ਼ ਨਵੇਂ ਰਿਕਾਰਡ ਬਣਾ ਰਹੀਆਂ ਹਨ ਤੇਲ ਦੀਆਂ ਕੀਮਤਾਂ, ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

ਨਵੀਂ ਦਿੱਲੀ (ਵਾਰਤਾ) - ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੇ ਵਾਧੇ ਨੂੰ ਜਾਰੀ ਰਹਿਣ ਦੇ ਦਬਾਅ ਹੇਠ ਘਰੇਲੂ ਪੱਧਰ 'ਤੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਵੀਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ 35-35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਅੱਜ ਦੇ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 106.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.27 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਬੁੱਧਵਾਰ ਨੂੰ ਵੀ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਅੱਜ ਦੇ ਵਾਧੇ ਤੋਂ ਬਾਅਦ ਮੁੰਬਈ 'ਚ ਪੈਟਰੋਲ 112.44 ਰੁਪਏ ਅਤੇ ਡੀਜ਼ਲ 103.26 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਪੈਟਰੋਲ ਸਭ ਤੋਂ ਮਹਿੰਗਾ 115.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 104.52 ਰੁਪਏ ਪ੍ਰਤੀ ਲੀਟਰ, ਪਟਨਾ ਵਿੱਚ ਪੈਟਰੋਲ 110.04 ਰੁਪਏ ਅਤੇ ਡੀਜ਼ਲ 101.86 ਰੁਪਏ ਪ੍ਰਤੀ ਲੀਟਰ, ਬੇਂਗਲੁਰੂ ਵਿੱਚ ਪੈਟਰੋਲ 110.25 ਰੁਪਏ ਅਤੇ ਡੀਜ਼ਲ 101.12 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਰਾਂਚੀ ਵਿਚ ਪੈਟਰੋਲ ਦੇ ਨਾਲ ਡੀਜ਼ਲ ਨੇ ਵੀ ਸੈਂਕੜਾ ਲਗਾਇਆ ਹੈ। ਪੈਟਰੋਲ ਦੀ ਕੀਮਤ 100.91 ਰੁਪਏ ਅਤੇ ਡੀਜ਼ਲ ਦੀ ਕੀਮਤ 100.53 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਦੇ ਨੋਇਡਾ ਵਿੱਚ ਪੈਟਰੋਲ 103.74 ਰੁਪਏ ਅਤੇ ਡੀਜ਼ਲ 95.91 ਰੁਪਏ ਪ੍ਰਤੀ ਲੀਟਰ ਹੈ। 

ਇਹ ਵੀ ਪੜ੍ਹੋ : ਵੱਡੇ ਘਪਲੇ ਦੀ ਤਾਕ 'ਚ HDFC ਬੈਂਕ ਦੇ 3 ਮੁਲਾਜ਼ਮਾਂ ਸਮੇਤ 12 ਲੋਕ ਚੜ੍ਹੇ ਪੁਲਸ ਹੱਥੇ

ਇਸ ਵੇਲੇ ਦੇਸ਼ ਦੇ ਜ਼ਿਆਦਾਤਰ ਮੁੱਖ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ ਅਤੇ ਦੇਸ਼ ਦੇ ਜ਼ਿਆਦਾਤਰ ਮੁੱਖ ਸ਼ਹਿਰਾਂ ਵਿੱਚ ਡੀਜ਼ਲ ਵੀ ਸੈਂਕੜਾ ਪਾਰ ਕਰਨ ਵੱਲ ਵਧ ਰਿਹਾ ਹੈ। ਕੁਝ ਸ਼ਹਿਰਾਂ ਵਿੱਚ ਡੀਜ਼ਲ 100 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਮਹੀਨੇ ਹੁਣ ਤੱਕ 21 ਦਿਨਾਂ ਵਿੱਚੋਂ 16 ਦਿਨ ਇਨ੍ਹਾਂ ਦੋਵਾਂ ਦੀਆਂ ਕੀਮਤਾਂ ਵਧੀਆਂ ਹਨ। ਇਸ ਮਹੀਨੇ ਹੁਣ ਤੱਕ ਪੈਟਰੋਲ 4.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 5.50 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।

ਕੌਮਾਂਤਰੀ ਬਾਜ਼ਾਰ ਵਿੱਚ ਕੱਚਾ ਤੇਲ ਅਜੇ ਵੀ ਉੱਚੇ ਪੱਧਰ 'ਤੇ ਬਣਿਆ ਹੋਇਆ ਹੈ। ਅਮਰੀਕੀ ਬਜ਼ਾਰ ਬੁੱਧਵਾਰ ਨੂੰ ਚੜ੍ਹਿਆ। ਵੀਰਵਾਰ ਨੂੰ ਕੱਚੇ ਤੇਲ ਨੇ ਸਿੰਗਾਪੁਰ ਵਿੱਚ ਸ਼ੁਰੂਆਤੀ ਵਪਾਰ ਵਿੱਚ ਮਿਸ਼ਰਤ ਰੁਝਾਨ ਦਿਖਾਇਆ, ਜਿੱਥੇ ਬ੍ਰੈਂਟ ਕੱਚਾ 0.05 ਡਾਲਰ ਡਿੱਗ ਕੇ 85.77 ਡਾਲਰ ਪ੍ਰਤੀ ਬੈਰਲ ਹੋ ਗਿਆ ਜਦੋਂ ਕਿ ਯੂਐਸ ਕੱਚਾ 0.14 ਡਾਲਰ ਵਧ ਕੇ 83.56 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਪਿਛਲੇ ਹਫਤੇ ਵੀ ਇਨ੍ਹਾਂ ਦੋਵਾਂ ਵਿੱਚ ਲਗਭਗ ਤਿੰਨ ਪ੍ਰਤੀਸ਼ਤ ਵਾਧਾ ਹੋਇਆ ਸੀ।

ਇਹ ਵੀ ਪੜ੍ਹੋ :  ਝਟਕਾ! ਕਰਵਾਚੌਥ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਦਾ ਭਾਅ

ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 106.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.27 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਅਧਾਰ ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।

ਸ਼ਹਿਰ ਦਾ ਨਾਮ             ਪੈਟਰੋਲ             ਡੀਜ਼ਲ

ਜਲੰਧਰ                      107.52              97.41               
ਲੁਧਿਆਣਾ                  108.20             98.02      
ਅੰਮ੍ਰਿਤਸਰ                   108.26             98.08
ਫਗਵਾੜਾ                    107.62             97.50
ਚੰਡੀਗੜ੍ਹ                      102.54            94.99   
ਦਿੱਲੀ                         106.54             95.27
ਮੁੰਬਈ                         112.44          103.26
ਚੇਨਈ                         103.61            99.59
ਕੋਲਕਾਤਾ                     107.11           98.38

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ : 1000 ਰੁਪਏ ਹੋ ਸਕਦੀ ਹੈ ਗੈਸ ਸਿਲੰਡਰ ਦੀ ਕੀਮਤ, ਜਾਣੋ ਸਬਸਿਡੀ ਨੂੰ ਲੈ ਕੇ ਕੀ ਹੈ ਸਰਕਾਰ ਦਾ ਨਵਾਂ ਪਲਾਨ!

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News