ਹਫ਼ਤੇ ਦੇ ਸ਼ੁਰੂਆਤੀ ਦਿਨ ਘਰੇਲੂ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 929.74 ਅੰਕ ਡਿੱਗਿਆ

Monday, Apr 15, 2024 - 10:38 AM (IST)

ਹਫ਼ਤੇ ਦੇ ਸ਼ੁਰੂਆਤੀ ਦਿਨ ਘਰੇਲੂ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 929.74 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਪੱਛਮੀ ਏਸ਼ੀਆ 'ਚ ਚੱਲ ਰਹੇ ਟਕਰਾਅ ਅਤੇ ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਵਿਚਾਲੇ ਘਰੇਲੂ ਸੂਚਕਾਂਕ ਵਿਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਰਜ ਕੀਚੀ ਗਈ ਅਤੇ ਸੈਂਸੈਕਸ 929.74 ਅੰਕ ਡਿੱਗ ਗਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 929.74 ਅੰਕ ਡਿੱਗ ਕੇ 73,315.16 ਅੰਕ 'ਤੇ ਖੁੱਲ੍ਹਿਆ। NSE ਨਿਫਟੀ 216.9 ਅੰਕ ਫਿਸਲ ਕੇ 22,302.50 'ਤੇ ਆ ਗਿਆ। 

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ 73 ਹਜ਼ਾਰ ਤੋਂ ਪਾਰ ਹੋਇਆ ਸੋਨਾ, ਜਾਣੋ ਚਾਂਦੀ ਦਾ ਰੇਟ

ਇਸ ਦੇ ਨਾਲ ਹੀ ਸੈਂਸੈਕਸ ਵਿਚ ਸੂਚੀਬੱਧ ਕੰਪਨੀਆਂ 'ਚ ਟਾਟਾ ਮੋਟਰਜ਼, ਸਟੇਟ ਬੈਂਕ ਆਫ ਇੰਡੀਆ, ਟਾਟਾ ਸਟੀਲ, ਪਾਵਰ ਗਰਿੱਡ, ਐੱਨ.ਟੀ.ਪੀ.ਸੀ., ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਆਈਟੀ ਸੇਵਾਵਾਂ ਦੀ ਪ੍ਰਮੁੱਖ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰਾਂ 'ਚ ਕਰੀਬ 1 ਫ਼ੀਸਦੀ ਦਾ ਵਾਧਾ ਹੋਇਆ ਹੈ। ਨੇਸਲੇ ਅਤੇ ਐੱਚਸੀਐੱਲ ਟੈਕਨਾਲੋਜੀਜ਼ ਦੇ ਸ਼ੇਅਰਾਂ ਵਿੱਚ ਵੀ ਵਾਧਾ ਹੋਇਆ। 

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਦੂਜੇ ਪਾਸੇ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ 225, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.17 ਫ਼ੀਸਦੀ ਘੱਟ ਕੇ 90.30 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 8,027 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News