ਆਰਥਿਕ ਪਾਬੰਦੀਆਂ ਨੂੰ ਲੈ ਕੇ ਭੜਕੇ ਤਾਲਿਬਾਨ ਨੇ ਦੁਨੀਆ ਨੂੰ ਦਿੱਤੀ ਧਮਕੀ

Thursday, Oct 14, 2021 - 06:00 PM (IST)

ਆਰਥਿਕ ਪਾਬੰਦੀਆਂ ਨੂੰ ਲੈ ਕੇ ਭੜਕੇ ਤਾਲਿਬਾਨ ਨੇ ਦੁਨੀਆ ਨੂੰ ਦਿੱਤੀ ਧਮਕੀ

ਕਾਬੁਲ - ਅਫਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਨਵੀਂ ਤਾਲਿਬਾਨ ਸਰਕਾਰ ਨੂੰ ਆਰਥਿਕ ਪਾਬੰਦੀਆਂ ਕਾਰਨ ਗੰਭੀਰ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਪਾਬੰਦੀਆਂ ਤੋਂ ਤੰਗ ਆਏ ਤਾਲਿਬਾਨ ਨੇ ਦੁਨੀਆ ਨੂੰ ਧਮਕੀ ਦਿੱਤੀ ਹੈ। ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਆਮੀਰ ਖਾਨ ਮੁਤਾਕੀ ਨੇ ਦੁਨੀਆ ਨੂੰ ਚਿਤਾਵਨੀ ਦਿੱਤੀ ਕਿ ਆਰਥਿਕ ਪਾਬੰਦੀਆਂ ਲਗਾ ਕੇ ਅਫਗਾਨ ਸਰਕਾਰ ਨੂੰ ਕਮਜ਼ੋਰ ਕਰਨਾ ਕਿਸੇ ਦੇ ਹਿੱਤ ਵਿੱਚ ਨਹੀਂ ਹੈ। ਮੁਤਕੀ ਨੇ ਧਮਕੀ ਦਿੱਤੀ ਕਿ ਜੇਕਰ ਪਾਬੰਦੀਆਂ ਨਾ ਹਟਾਈਆਂ ਗਈਆਂ ਤਾਂ ਇਸ ਦਾ ਸਿੱਧਾ ਅਸਰ ਵਿਸ਼ਵ ਸੁਰੱਖਿਆ 'ਤੇ ਪਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਅਫਗਾਨਿਸਤਾਨ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਹਿਜਰਤ ਵੀ ਸ਼ੁਰੂ ਹੋ ਸਕਦੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਘਰੇਲੂ ਹਵਾਈ ਉਡਾਣਾਂ ਦੇ ਯਾਤਰੀਆਂ ਨੂੰ 18 ਅਕਤੂਬਰ ਤੋਂ ਮਿਲੇਗੀ ਵੱਡੀ ਰਾਹਤ

ਮੁਤਾਕੀ ਨੇ ਕਿਹਾ ਕਿ ਅਫਗਾਨ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਭੁਗਤਾਨ ਕਰਨਾ ਅਤੇ ਅਧੂਰੇ ਆਰਥਿਕ ਪ੍ਰੋਜੈਕਟਾਂ ਨੂੰ ਮੁੜ ਸ਼ੁਰੂ ਕਰਨਾ ਸਾਡੀ ਤਰਜੀਹ ਹੈ। ਇਸ ਸਬੰਧ ਵਿੱਚ ਅਸੀਂ ਦੁਨੀਆ ਦੇ ਦੇਸ਼ਾਂ ਨੂੰ ਮੌਜੂਦਾ ਪਾਬੰਦੀਆਂ ਨੂੰ ਖ਼ਤਮ ਕਰਨ ਅਤੇ ਬੈਂਕਾਂ ਨੂੰ ਆਮ ਤੌਰ 'ਤੇ ਕੰਮ ਕਰਨ ਦੀ ਆਗਿਆ ਦੇਣ ਦੀ ਅਪੀਲ ਕਰਦੇ ਹਾਂ। ਇਸ ਨਾਲ ਚੈਰਿਟੀ ਸਮੂਹ, ਸੰਗਠਨ ਅਤੇ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਆਪਣੇ ਭੰਡਾਰ ਅਤੇ ਅੰਤਰਰਾਸ਼ਟਰੀ ਵਿੱਤੀ ਸਹਾਇਤਾ ਨਾਲ ਤਨਖਾਹ ਦਾ ਭੁਗਤਾਨ ਕਰ ਸਕਣਗੇ।

ਦੱਸ ਦੇਈਏ ਕਿ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਦੀ ਅਗਵਾਈ ਵਿੱਚ ਇਸਲਾਮਿਕ ਅਮੀਰਾਤ ਦਾ ਵਫਦ ਕਤਰ ਦੀ ਰਾਜਧਾਨੀ ਦੋਹਾ ਵਿੱਚ ਦੁਨੀਆ ਭਰ ਦੇ ਦੇਸ਼ਾਂ ਨਾਲ ਮੁਲਾਕਾਤ ਕਰ ਰਿਹਾ ਹੈ। ਅਮਰੀਕਾ ਅਤੇ ਯੂਰਪੀਅਨ ਦੂਤਾਂ ਨਾਲ ਮੀਟਿੰਗ ਦੌਰਾਨ ਤਾਲਿਬਾਨ ਨੇਤਾਵਾਂ ਨੇ ਇਸਲਾਮਿਕ ਅਮੀਰਾਤ 'ਤੇ ਪਾਬੰਦੀਆਂ ਹਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਫਗਾਨ ਬੈਂਕਾਂ ਨੂੰ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਨੂੰ SBI ਦੇਵੇਗਾ ਹਰ ਮਹੀਨੇ 18 ਲੱਖ ਰੁਪਏ, ਜਾਣੋ ਕਿਉਂ

ਨੋਟ - ਇਸ਼ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News