GST ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਬਾਇਓਕਾਨ ''ਤੇ ਲਗਾਇਆ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ
Friday, Feb 23, 2024 - 06:14 PM (IST)
ਨਵੀਂ ਦਿੱਲੀ (ਭਾਸ਼ਾ) - ਬਾਇਓਕਾਨ ਲਿਮਿਟੇਡ 'ਤੇ ਜੀ.ਐੱਸ.ਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ ਹੈ। ਬਾਇਓਕਾਨ ਲਿਮਟਿਡ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਕਿ ਕੰਪਨੀ ਨੂੰ 22 ਫਰਵਰੀ 2024 ਨੂੰ ਡਿਵੀਜ਼ਨਲ ਜੀਐਸਟੀ ਦਫ਼ਤਰ (ਬੰਗਲੌਰ) ਦੇ ਕਮਰਸ਼ੀਅਲ ਟੈਕਸ ਡਿਪਟੀ ਕਮਿਸ਼ਨਰ, ਦਫ਼ਤਰ ਤੋਂ 3,03,78,465 ਰੁਪਏ ਦੇ ਜੁਰਮਾਨੇ ਨਾਲ ਸਬੰਧਤ ਨੋਟਿਸ ਪ੍ਰਾਪਤ ਹੋਇਆ ਸੀ।
ਇਹ ਵੀ ਪੜ੍ਹੋ - ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੀ ਤਾਰੀਖ਼ ਹੋਈ ਤੈਅ, ਮਹਿਮਾਨ ਵਜੋਂ ਆਉਣਗੇ ਕਈ ਦਿੱਗਜ਼ ਕਾਰੋਬਾਰੀ
ਕੰਪਨੀ ਮੁਤਾਬਕ ਉਹ ਇਸ ਮਾਮਲੇ 'ਚ ਉਚਿਤ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਇਸ ਵਿੱਚ ਅਪੀਲੀ ਟ੍ਰਿਬਿਊਨਲ ਆਦਿ ਵਿੱਚ ਲੋੜੀਂਦੀਆਂ ਅਪੀਲਾਂ ਦਾਇਰ ਕਰਨਾ ਸ਼ਾਮਲ ਹੈ। ਬਾਇਓਕਾਨ ਲਿਮਟਿਡ ਨੇ ਕਿਹਾ ਕਿ ਇਸ ਨਾਲ ਕੰਪਨੀ 'ਤੇ ਕੋਈ ਵਿੱਤੀ ਪ੍ਰਭਾਵ ਨਹੀਂ ਪਵੇਗਾ। ਇਸਦਾ ਇਸਦੇ ਸੰਚਾਲਨ ਜਾਂ ਹੋਰ ਗਤੀਵਿਧੀਆਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8