ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ ਝੋਨੇ ਦੇ ਖਰੀਦ ਮੁੱਲ 'ਚ ਵਾਧਾ

Monday, Jun 01, 2020 - 05:13 PM (IST)

ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਵੱਲੋਂ ਝੋਨੇ ਦੇ ਖਰੀਦ ਮੁੱਲ 'ਚ ਵਾਧਾ

ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 53 ਰੁਪਏ ਵਧਾ ਕੇ 1,868 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।

ਤੇਲ ਬੀਜਾਂ, ਦਾਲਾਂ ਅਤੇ ਕਪਾਹ ਸਮੇਤ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾਏ ਗਏ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ ਖੇਤੀ ਲਾਗਤ ਅਤੇ ਕੀਮਤਾਂ ਦੇ ਕਮਿਸ਼ਨ ਦੀਆਂ ਸਿਫਾਰਸ਼ ਦੇ ਆਧਾਰ 'ਤੇ ਮੰਤਰੀ ਮੰਡਲ ਨੇ 14 ਫਸਲਾਂ ਦੇ ਐੱਮ. ਐੱਸ. ਪੀ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਆਮ ਝੋਨੇ ਦੇ ਐੱਮ. ਐੱਸ. ਪੀ. ਨੂੰ ਇਸ ਸਾਲ ਲਈ ਵਧਾ ਕੇ 1868 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 2020-21 ਫਸਲੀ ਸਾਲ ਲਈ ਗਰੇਡ ਏ ਝੋਨੇ ਦੀ ਕਿਸਮ ਦਾ ਐੱਮ. ਐੱਸ. ਪੀ. ਪਿਛਲੇ ਸਾਲ ਦੇ 1,835 ਪ੍ਰਤੀ ਕੁਇੰਟਲ ਤੋਂ ਵਧਾ ਕੇ 1,888 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਇਕ ਅਧਿਕਾਰਤ ਬਿਆਨ 'ਚ ਸਰਕਾਰ ਨੇ ਕਿਹਾ ਕਿ ਕਪਾਹ ਦਾ ਸਮਰਥਨ ਮੁੱਲ ਪਿਛਲੇ ਸਾਲ ਦੇ 5,255 ਰੁਪਏ ਪ੍ਰਤੀ ਕੁਇੰਟਲ ਤੋਂ 260 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5,515 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੰਬੇ ਰੇਸ਼ੇ ਵਾਲੀ ਕਪਾਹ ਦਾ ਸਮਰਥਨ ਮੁੱਲ 5,825 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5,550 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।


author

Sanjeev

Content Editor

Related News