ਪਾਕਿਸਤਾਨ 'ਚ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 1 ਲੱਖ ਤੋਂ ਪਾਰ ਪੁੱਜਾ ਭਾਅ
Thursday, Dec 03, 2020 - 02:36 PM (IST)
ਇਸਲਾਮਾਬਾਦ : ਪਾਕਿਸਤਾਨ ਵਿਚ ਸੋਨੇ ਦਾ ਭਾਅ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਇਕ ਪਾਕਿਸਤਾਨੀ ਨਿਊਜ਼ ਚੈਨਲ ਮੁਤਾਬਕ ਬੁੱਧਵਾਰ ਨੂੰ ਘਰੇਲੂ ਬਾਜ਼ਾਰ ਵਿਚ ਸੋਨੇ ਦਾ ਭਾਅ 1,600 ਰੁਪਏ ਵੱਧ ਕੇ 1,10,800 ਰੁਪਏ ਪ੍ਰਤੀ ਤੋਲਾ (10 ਗ੍ਰਾਮ) ਪਹੁੰਚ ਗਿਆ। 1 ਦਸੰਬਰ 2020 ਨੂੰ ਸੋਨੇ ਦਾ ਭਾਅ 1,09,200 ਰੁਪਏ ਪ੍ਰਤੀ ਤੋਲਾ ਦੇ ਰਿਕਾਰਡ ਪੱਧਰ 'ਤੇ ਪਹੁੰਚਿਆ ਸੀ। ਸੋਨੇ ਦੀਆਂ ਕੀਮਤਾਂ ਨੂੰ ਵੇਖ ਕੇ ਤੁਸੀ ਅੰਦਾਜ਼ਾ ਲਗਾ ਸਕਦੇ ਹੋ ਕਿ ਹੁਣ ਪਾਕਿਸਤਾਨ ਵਿਚ ਸੋਨਾ ਖਰੀਦਣਾ ਆਮ ਆਦਮੀ ਦੇ ਵੱਸ ਦੀ ਗੱਲ ਨਹੀਂ ਰਹਿ ਗਈ ਹੈ। ਕੋਰੋਨਾ ਵਾਇਰਸ ਕਾਰਨ ਗਲੋਬਲ ਪੱਧਰ 'ਤੇ ਸੋਨੇ ਦੀ ਕੀਮਤ ਵਧੀ ਹੈ, ਜਿਸ ਕਾਰਨ ਪਾਕਿਸਤਾਨ ਵਿਚ ਵੀ ਇਹ ਮਹਿੰਗਾ ਹੋਇਆ ਹੈ।
ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤੀਆਂ ਦੇ ਸਬੰਧ 'ਚ ਹਰਭਜਨ ਸਿੰਘ ਨੇ ਕਹੀ ਵੱਡੀ ਗੱਲ
ਕਰਾਚੀ ਸਰਾਫ਼ਾ ਐਸੋਸੀਏਸ਼ਨ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 93,621 ਰੁਪਏ ਸੀ। ਹਾਲਾਂਕਿ ਪਾਕਿਸਤਾਨ ਵਿਚ ਪ੍ਰਤੀ ਤੋਲਾ ਅਤੇ 10 ਗ੍ਰਾਮ ਚਾਂਦੀ ਦੀ ਕੀਮਤ 1200 ਰੁਪਏ ਅਤੇ 1028.80 ਰੁਪਏ 'ਤੇ ਸਥਿਰ ਰਹੀ। ਅੰਤਰਰਾਸ਼ਟਰੀ ਮਾਰਕਿਟ ਵਿਚ ਸੋਨੇ ਦੀ ਕੀਮਤ 30 ਡਾਲਰ ਵੱਧ ਕੇ 1831 ਡਾਲਰ ਪ੍ਰਤੀ ਔਂਸ ਰਹੀ।
ਇਹ ਵੀ ਪੜ੍ਹੋ : ਵਿਰਾਟ ਅਤੇ ਅਨੁਸ਼ਕਾ ਦੀ ਕਮਾਈ ਜਾਣ ਕੇ ਉੱਡ ਜਾਣਗੇ ਹੋਸ਼, ਜਾਣੋ ਕਿੰਨੀ ਹੈ ਦੋਵਾਂ ਦੀ 'ਨੈੱਟਵਰਥ'
ਨੋਟ : ਪਾਕਿਸਤਾਨ 'ਚ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ। ਕੁਮੈਂਟ ਬਾਕਸ ਦਿਓ ਆਪਣੀ ਰਾਏ।