ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ''  ''ਚ ਪੰਡਤ ਜਵਾਹਰ ਲਾਲ ਨਹਿਰੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ: ਅਸ਼ੋਕ ਗਹਿਲੋਤ

Monday, Aug 22, 2022 - 02:53 PM (IST)

ਜੈਪੁਰ : ਬੀਤੇ ਦਿਨੀਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰ ਸਰਕਾਰ 'ਤੇ  ਇਲਜ਼ਾਮ ਲਗਾਇਆ ਕਿ  'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਪ੍ਰੋਗਰਾਮਾਂ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਹੈ।

ਗਹਿਲੋਤ ਨੇ ਮਾਨਵ ਸੇਵਾ ਟਰੱਸਟ ਰਾਜਸਥਾਨ ਵੱਲੋਂ ਆਯੋਜਿਤ ਰਾਸ਼ਟਰੀ ਸੀਨੀਅਰ ਸਿਟੀਜ਼ਨ ਐਵਾਰਡ ਸਮਾਰੋਹ 'ਚ ਹਿੱਸਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਂ ਰਿਹਾ ਹੈ ਜਿਸ ਦੇ ਸੰਬੰਧ ਵਿਚ ਵੱਡੇ-ਵੱਡੇ ਸਮਾਗਮ ਹੋ ਰਹੇ ਹਨ ਪਰ ਜਿਨ੍ਹਾਂ ਸਮਾਗਮਾਂ ਵਿੱਚ ਪੰਡਿਤ ਨਹਿਰੂ ਦਾ ਨਾਂ ਨਹੀਂ ਹੈ ਦੇਸ਼ ਉਸ ਦੇ ਵਿਸ਼ੇ ਨੂੰ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਡਿਤ ਨਹਿਰੂ ਤੋਂ ਬਿਨਾਂ ਕਿਵੇਂ ਜਸ਼ਨ ਮਨਾ ਸਕਦੇ ਹਾਂ। ਜੇਕਰ ਸਰਕਾਰ ਅੰਮ੍ਰਿਤ ਮਹਾਉਤਸਵ ਮਨਾਂ ਰਹੀ ਹੈ ਤਾਂ ਸਰਕਾਰ ਨੂੰ ਆਪਣਾ ਦਿਲ ਵੱਡਾ ਰੱਖਣਾ ਚਾਹੀਦਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵੀ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਰਹੀਆਂ ਹਨ। ਜੇਕਰ ਤੁਸੀਂ ਸਭ ਨੂੰ ਭੁੱਲ ਜਾਓਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਮੌਜੂਦਾ ਸਰਕਾਰ ਨੂੰ ਵੀ ਭੁੱਲ ਜਾਣਗੀਆਂ। ਇਸ ਲਈ ਸਰਕਾਰ ਨੇ ਜੋ ਰਵਾਇਤ ਅਪਣਾਈ ਹੈ ਉਹ ਗ਼ਲਤ ਹੈ।

ਗਹਿਲੋਤ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਵਾਹਰ ਲਾਲ ਨਹਿਰੂ ਨੂੰ ਅੰਮ੍ਰਿਤ ਮਹਾਉਤਸਵ ਪ੍ਰੋਗਰਾਮ ਤੋਂ ਹਟਾਇਆ ਗਿਆ ਤਾਂ ਦੇਸ਼ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਚਾਨਣਾ ਪਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਦੇ ਕੰਮ ਰੇਵੜੀਆਂ ਨਹੀਂ ਹਨ।


Harinder Kaur

Content Editor

Related News