ਚੀਨ ਸਮੇਤ 5 ਦੇਸ਼ਾਂ ਦੇ ਯਾਤਰੀਆਂ ਨੂੰ ਪਰਸੋਂ ਤੋਂ ਨਹੀਂ ਦੇਣੀ ਹੋਵੇਗੀ ਕੋਵਿਡ ਟੈਸਟ ਰਿਪੋਰਟ

02/10/2023 7:06:40 PM

ਨਵੀਂ ਦਿੱਲੀ (ਭਾਸ਼ਾ) - 5 ਦੇਸ਼ਾਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਸੈਲਾਨੀਆਂ ਨੂੰ 13 ਫਰਵਰੀ ਤੋਂ ਏਅਰ ਸੁਵਿਧਾ ਪਲੇਟਫਾਰਮ ’ਤੇ ‘ਕੋਵਿਡ ਟੈਸਟ ਰਿਪੋਰਟ’ ਅਤੇ ਆਪਣੀ ਸਿਹਤ ਸਬੰਧੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ੁੱਕਰਵਾਰ ਕਿਹਾ ਕਿ ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਇਹ  ਵੀ ਪੜ੍ਹੋ : Hindenburg ਖ਼ਿਲਾਫ਼ ਬਦਲਾ ਲੈਣ ਦੇ ਮੂਡ 'ਚ ਗੌਤਮ ਅਡਾਨੀ, ਹਾਇਰ ਕੀਤੀ ਅਮਰੀਕੀ ਲਾਅ ਫ਼ਰਮ

ਨਾਗਰਿਕ ਹਵਾਬਾਜ਼ੀ ਮੰਤਰਾਲਾ ਵਿੱਚ ਆਪਣੇ ਹਮਰੁਤਬਾ ਰਾਜੀਵ ਬਾਂਸਲ ਨੂੰ ਭੇਜੇ ਇੱਕ ਪੱਤਰ ਵਿੱਚ ਭੂਸ਼ਣ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਆਗਮਨ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੀ ਕੋਵਿਡ-19 ਦੀ ਅਪਡੇਟ ਕੀਤੀ ਸਥਿਤੀ ਅਨੁਸਾਰ ਪਿਛਲੇ 28 ਦਿਨਾਂ ’ਚ ਵਿਸ਼ਵ ਪੱਧਰ ’ਤੇ ਨਵੇਂ ਕੇਸਾਂ ਦੀ ਗਿਣਤੀ ਵਿੱਚ 89 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਜਾਰੀ ਹੈ। ਇੱਕ ਦਿਨ ਵਿੱਚ 100 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਇਹ  ਵੀ ਪੜ੍ਹੋ : MSCI ਦੇ ਫੈਸਲੇ ਨੇ ਵਿਗਾੜਿਆ ਨਿਵੇਸ਼ਕਾਂ ਦਾ ਮੂਡ, ਅਡਾਨੀ ਦੋ ਦਿਨਾਂ 'ਚ ਟਾਪ-20 'ਚੋਂ ਹੋਏ ਬਾਹਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News