ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ ਖੁੱਲ੍ਹੀਆਂ ਦਵਾਈ ਦੀਆਂ ਗੋਲੀਆਂ ਵੇਚਣ ਦੀ ਦਿੱਤੀ ਮਨਜ਼ੂਰੀ

Wednesday, Apr 01, 2026 - 12:51 PM (IST)

ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ ਖੁੱਲ੍ਹੀਆਂ ਦਵਾਈ ਦੀਆਂ ਗੋਲੀਆਂ ਵੇਚਣ ਦੀ ਦਿੱਤੀ ਮਨਜ਼ੂਰੀ

ਬਿਜ਼ਨੈੱਸ ਡੈਸਕ : ਦੇਸ਼ ਭਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਫਾਰਮੇਸੀਆਂ 'ਤੇ ਖੁੱਲ੍ਹੀਆਂ (loose) ਗੋਲੀਆਂ ਵੇਚਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਮ ਜਨਤਾ ਦੀਆਂ ਉਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਚੁੱਕਿਆ ਗਿਆ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਕੈਮਿਸਟ ਦਵਾਈਆਂ ਦੀ ਸਟ੍ਰਿਪ (ਪੱਤਾ) ਕੱਟਣ ਤੋਂ ਇਨਕਾਰ ਕਰਦੇ ਹਨ ਅਤੇ ਮਰੀਜ਼ਾਂ ਨੂੰ ਜ਼ਬਰਦਸਤੀ ਵਾਧੂ ਦਵਾਈਆਂ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਕਿਉਂ ਲਿਆ ਗਿਆ ਇਹ ਫੈਸਲਾ?

ਸਰਕਾਰ ਨੂੰ ਮਿਲੀਆਂ ਜਨਤਕ ਸ਼ਿਕਾਇਤਾਂ ਵਿੱਚ ਦੱਸਿਆ ਗਿਆ ਸੀ ਕਿ ਕਈ ਵਾਰ ਡਾਕਟਰ ਵੱਲੋਂ ਸਿਰਫ 5 ਗੋਲੀਆਂ ਲਿਖੀਆਂ ਹੁੰਦੀਆਂ ਹਨ, ਪਰ ਫਾਰਮੇਸੀਆਂ 10 ਜਾਂ 15 ਗੋਲੀਆਂ ਦਾ ਪੂਰਾ ਪੱਤਾ ਲੈਣ ਲਈ ਮਜਬੂਰ ਕਰਦੀਆਂ ਹਨ। ਇਸ ਕਾਰਨ ਮਰੀਜ਼ਾਂ ਨੂੰ 15 ਤੋਂ 100 ਰੁਪਏ ਤੱਕ ਦਾ ਬੇਲੋੜਾ ਖਰਚਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਹੱਲ ਲਈ ਹੁਣ ਡਰੱਗਜ਼ ਰੂਲਜ਼, 1945 ਵਿੱਚ ਇੱਕ ਨਵੀਂ ਧਾਰਾ ਸ਼ਾਮਲ ਕਰਨ ਦੀ ਤਜਵੀਜ਼ ਹੈ।

ਇਹ ਵੀ ਪੜ੍ਹੋ :   1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ

ਫਾਰਮੇਸੀਆਂ ਅਤੇ ਮਾਹਿਰਾਂ ਦੀਆਂ ਚਿੰਤਾਵਾਂ

ਹਾਲਾਂਕਿ ਇਸ ਫੈਸਲੇ ਨਾਲ ਮਰੀਜ਼ਾਂ ਨੂੰ ਫਾਇਦਾ ਹੋਵੇਗਾ, ਪਰ ਇਸ ਨੂੰ ਲਾਗੂ ਕਰਨ ਵਿੱਚ ਕੁਝ ਚੁਣੌਤੀਆਂ ਵੀ ਹਨ:

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ

  • ਜਾਣਕਾਰੀ ਦੀ ਘਾਟ: ਸਟ੍ਰਿਪ ਕੱਟਣ ਨਾਲ ਉਸ 'ਤੇ ਲਿਖੀ ਮਹੱਤਵਪੂਰਨ ਜਾਣਕਾਰੀ ਜਿਵੇਂ ਕਿ ਬੈਚ ਨੰਬਰ, ਮੈਨੂਫੈਕਚਰਿੰਗ ਡੇਟ ਅਤੇ ਐਕਸਪਾਇਰੀ ਡੇਟ ਕੱਟੇ ਹੋਏ ਹਿੱਸੇ ਤੋਂ ਗਾਇਬ ਹੋ ਸਕਦੀ ਹੈ।
  • ਸੁਰੱਖਿਆ ਦੇ ਖਤਰੇ: 'ਟਾਟਾ 1mg' ਅਤੇ 'ਅਪੋਲੋ ਫਾਰਮੇਸੀ' ਵਰਗੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਦਵਾਈ ਦੀ ਪਛਾਣ ਅਤੇ ਮਰੀਜ਼ ਦੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ।
  • ਕੈਮਿਸਟਾਂ ਦਾ ਨੁਕਸਾਨ: ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਨੇ ਮੰਗ ਕੀਤੀ ਹੈ ਕਿ ਜੇਕਰ ਦਵਾਈਆਂ ਬਚ ਜਾਂਦੀਆਂ ਹਨ, ਤਾਂ ਨਿਰਮਾਤਾ ਕੰਪਨੀਆਂ ਨੂੰ ਉਹ ਵਾਪਸ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਕੈਮਿਸਟਾਂ ਨੂੰ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਦਵਾਈਆਂ ਦੇ ਪੱਤੇ ਛੋਟੇ (ਵੱਧ ਤੋਂ ਵੱਧ 10 ਗੋਲੀਆਂ) ਕਰਨ ਦਾ ਸੁਝਾਅ ਵੀ ਦਿੱਤਾ ਹੈ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ

ਅਗਲੀ ਕਾਰਵਾਈ

ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਇੱਕ ਉਪ-ਕਮੇਟੀ ਬਣਾਈ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਇਕ ਬਹੁਤ ਲੋੜੀਂਦਾ ਸੁਧਾਰ ਹੈ ਜੋ ਮਰੀਜ਼ਾਂ ਦੇ ਆਰਥਿਕ ਬੋਝ ਨੂੰ ਘਟਾਏਗਾ, ਪਰ ਇਸ ਲਈ ਸਖ਼ਤ ਦਿਸ਼ਾ-ਨਿਰਦੇਸ਼ਾਂ ਅਤੇ ਸਹੀ ਯੋਜਨਾਬੰਦੀ ਦੀ ਲੋੜ ਹੈ ਤਾਂ ਜੋ ਮਰੀਜ਼ਾਂ ਦੀ ਸਿਹਤ ਸੁਰੱਖਿਅਤ ਰਹੇ।

ਇਹ ਵੀ ਪੜ੍ਹੋ :   LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ

ਇਹ ਵੀ ਪੜ੍ਹੋ :  ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ
ਇਹ ਵੀ ਪੜ੍ਹੋ
:  ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News