ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

02/20/2020 9:59:44 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਅੱਜ ਲਗਾਤਾਰ ਦੂਜੇ ਦਿਨ ਪੂਰੇ ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 18 ਫਰਵਰੀ ਨੂੰ ਤੇਲ ਕੰਪਨੀਆਂ ਨੇ ਜੋ ਰੇਟ ਜਾਰੀ ਕੀਤੇ ਸਨ। ਉਹੀਂ ਰੇਟ ਅੱਜ ਵੀ ਬਣੇ ਹੋਏ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 20 ਫਰਵਰੀ ਨੂੰ ਭਾਵ ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੇ ਭਾਅ 71.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 64.65 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 77.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67.75 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੈ। ਪੈਟਰੋਲ 74.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 74.68 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.27 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon