'Paytm' ਨੇ ਜਾਰੀ ਕੀਤਾ ਬਿਆਨ, ED ਵੱਲੋਂ ਜਾਂਚ-ਪੜਤਾਲ ਦੀ ਖ਼ਬਰ ਨੂੰ ਦੱਸਿਆ 'ਅਫ਼ਵਾਹ'
Sunday, Feb 04, 2024 - 11:04 PM (IST)
ਬਿਜ਼ਨੈੱਸ ਡੈਸਕ- ਪੇਟੀਐੱਮ ਕੰਪਨੀ ਨੇ 'ਪੇਟੀਐੱਮ' ਅਤੇ 'ਪੇਟੀਐੱਮ ਪੇਮੈਂਟਸ ਬੈਂਕ' ਬਾਰੇ ਉੱਡ ਰਹੀਆਂ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਇਕ ਬਿਆਨ ਜਾਰੀ ਕੀਤਾ ਹੈ। ਕੰਪਨੀ ਮੁਤਾਬਕ ਈ.ਡੀ. ਵੱਲੋਂ ਕੰਪਨੀ ਦੇ ਫਾਊਂਡਰ ਅਤੇ ਸੀ.ਈ.ਓ. ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੰਪਨੀ ਨੇ ਅਜਿਹੀਆਂ ਅਫਵਾਹਾਂ ਤੋਂ ਆਪਣੇ ਗਾਹਕਾਂ ਨੂੰ ਅਤੇ ਸ਼ੇਅਰਹੋਲਡਰਾਂ ਨੂੰ ਸੁਚੇਤ ਕਰਨ ਲਈ ਇਹ ਬਿਆਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਮਰੇ ਹੋਏ ਮਾਂ-ਪਿਓ ਤੋਂ ਜਾਨ ਦਾ ਖ਼ਤਰਾ ਦੱਸ ਕੇ ਕਰਵਾਇਆ ਵਿਆਹ, ਅਦਾਲਤ ਤੋਂ ਮੰਗੀ ਸੁਰੱਖਿਆ
ਕੰਪਨੀ ਨੇ ਆਪਣੇ ਬਿਆਨ 'ਚ ਕਿਹਾ ਕਿ ਸੋਸ਼ਲ ਮੀਡੀਆ 'ਤੇ ਇਹ ਅਫਵਾਹਾਂ ਉਡ ਰਹੀਆਂ ਹਨ ਕਿ ਕੰਪਨੀ ਦੇ ਫਾਊਂਡਰ ਅਤੇ ਸੀ.ਈ.ਓ. ਕੋਲੋਂ ਈ.ਡੀ. ਜਾਂਚ-ਪੜਤਾਲ ਕਰ ਰਹੀ ਹੈ। ਪਰ ਅਜਿਹਾ ਕੁਝ ਵੀ ਨਹੀਂ ਹੈ। ਕੰਪਨੀ ਨੇ ਅੱਗੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਵਪਾਰੀ ਅਤੇ ਯੂਜ਼ਰਸ ਕੋਲੋਂ ਪੁੱਛਗਿੱਛ ਕੀਤੀ ਗਈ ਸੀ, ਜਿਸ ਬਾਰੇ ਕੰਪਨੀ ਨੇ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਸੀ।
ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਕੁੜੀਆਂ ਲਿਆ ਕੇ ਗੰਦਾ ਧੰਦਾ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 26 ਮੁਲਜ਼ਮ ਕੀਤੇ ਕਾਬੂ
ਕੰਪਨੀ ਨੇ ਅੱਗੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਦੀ ਐਂਟੀ-ਮਨੀ ਲਾਂਡਰਿੰਗ ਗਤੀਵਿਧੀ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹਾਂ ਤੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪੂਰੀ ਸਖ਼ਤੀ ਨਾਲ ਪਾਲਣ ਕਰਦੇ ਹਾਂ। ਕੰਪਨੀ ਨੇ ਕਿਹਾ ਕਿ ਅਜਿਹੀਆਂ ਸਭ ਅਫਵਾਹਾਂ ਤੋਂ ਲੋਕ ਦੂਰ ਰਹਿਣ ਤੇ ਇਸ ਮਾਮਲੇ ਬਾਰੇ ਕੰਪਨੀ ਖ਼ੁਦ ਲੋਕਾਂ ਨੂੰ ਅਪਡੇਟ ਦਿੰਦੀ ਰਹੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e