ਪੈਨਸ਼ਨਰਾਂ ਨੂੰ ਵੱਡੀ ਰਾਹਤ! ਲਾਈਫ ਸਰਟੀਫਿਕੇਟ ਜਮ੍ਹਾ ਕਰਨ ਦੀ ਮਿਆਦ ਵਧੀ
Saturday, Jan 01, 2022 - 10:54 AM (IST)
ਨਵੀਂ ਦਿੱਲੀ (ਇੰਟ.) – ਸਰਕਾਰ ਨੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਪੈਨਸ਼ਨਧਾਰਕਾਂ ਲਈ ਲਾਈਫ ਸਰਟੀਫਿਕੇਟ ਜਮ੍ਹਾ ਕਰਨ ਦੀ ਮਿਆਦ 28 ਫਰਵਰੀ 2022 ਤੱਕ ਵਧਾ ਦਿੱਤੀ ਹੈ। ਹੁਣ ਪੈਨਸ਼ਨਰ ਆਪਣਾ ਲਾਈਫ ਸਰਟੀਫਿਕੇਟ 28 ਫਰਵਰੀ 2022 ਤੱਕ ਜਮ੍ਹਾ ਕਰ ਸਕਦੇ ਹਨ। ਪਰਸੋਨਲ, ਲੋਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ, ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਨੇ ਇਸ ਸਬੰਧ ’ਚ ਇਕ ਮੈਮੋਰੰਡਮ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਚੱਲ ਰਹੀ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, ਹੁਣ ਹਰ ਉਮਰ ਵਰਗ ਦੇ ਪੈਨਸ਼ਨਰਾਂ ਲਈ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਮੌਜੂਦਾ ਮਿਆਦ ਨੂੰ 31.12.2021 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: 1ਜਨਵਰੀ ਨੂੰ PM ਮੋਦੀ ਕਿਸਾਨਾਂ ਨੂੰ ਦੇਣਗੇ ਤੋਹਫ਼ਾ, ਖ਼ਾਤਿਆਂ 'ਚ ਆਵੇਗੀ 2 ਹਜ਼ਾਰ ਦੀ ਦਸਵੀਂ ਕਿਸ਼ਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।