Pepperfry ਦੇ CEO ਅੰਬਰੀਸ਼ ਮੂਰਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

08/08/2023 4:55:21 PM

ਨਵੀਂ ਦਿੱਲੀ (ਭਾਸ਼ਾ) - ਪੇਪਰਫ੍ਰਾਈ ਦੇ ਸਹਿ-ਸੰਸਥਾਪਕ ਅਤੇ ਸੀਈਓ ਅੰਬਰੀਸ਼ ਮੂਰਤੀ ਦਾ ਦਿਲ ਦਾ ਦੌਰਾ ਪੈਣ ਕਾਰਨ ਲੇਹ ਵਿੱਚ ਦਿਹਾਂਤ ਹੋ ਗਿਆ ਹੈ। ਕੰਪਨੀ ਦੇ ਸਹਿ-ਸੰਸਥਾਪਕ ਅਤੇ ਸੀਓਓ ਆਸ਼ੀਸ਼ ਸ਼ਾਹ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਮੂਰਤੀ (51) ਇੱਕ ਐਂਜੇਲ ਨਿਵੇਸ਼ਕ ਵੀ ਸਨ।

ਇਹ ਵੀ ਪੜ੍ਹੋ : ਬਾਲੀਵੁੱਡ ਦੇ ਹੀਰੋ ਨੰਬਰ-1 ਗੋਵਿੰਦਾ ਬਣੇ ਜ਼ਾਲਿਮ ਲੋਸ਼ਨ ਦੇ ਬ੍ਰਾਂਡ ਅੰਬੈਸਡਰ

ਦੱਸ ਦੇਈਏ ਕਿ ਉਹਨਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਲਿੰਕਡਇਨ ਪੋਸਟ 'ਤੇ Pepperfry ਵਿਖੇ 12 ਸਾਲ ਪੂਰੇ ਹੋਣ ਦਾ ਐਲਾਨ ਕੀਤਾ ਸੀ। ਉਹ ਆਈਆਈਟੀ ਕਲਕੱਤਾ ਦੇ 1996 ਬੈਚ ਦੇ ਵਿਦਿਆਰਥੀ ਸਨ ਅਤੇ ਉਹਨਾਂ ਨੇ 1994 ਵਿੱਚ ਦਿੱਲੀ ਕਾਲਜ ਆਫ਼ ਇੰਜੀਨੀਅਰਿੰਗ ਤੋਂ ਆਪਣੀ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕੀਤੀ। 

ਇਹ ਵੀ ਪੜ੍ਹੋ : ਚੌਲਾਂ ਤੋਂ ਬਾਅਦ ਖੰਡ ਵਿਗਾੜੇਗੀ ਦੁਨੀਆ ਦਾ ਸੁਆਦ, ਭਾਰਤ ਲੈ ਸਕਦਾ ਹੈ ਵੱਡਾ ਫ਼ੈਸਲਾ

ਪੇਪਰਫ੍ਰਾਈ ਦੇ ਸਹਿ-ਸੰਸਥਾਪਕ ਅਤੇ ਸੀਓਓ ਆਸ਼ੀਸ਼ ਸ਼ਾਹ ਨੇ ਇੱਕ ਟਵੀਟ ਵਿੱਚ ਕਿਹਾ, “ਇਹ ਕਹਿੰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮੇਰੇ ਦੋਸਤ, ਗੁਰੂ, ਭਰਾ, ਸਲਾਹਕਾਰ ਅੰਬਰੀਸ਼ ਮੂਰਤੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਬੀਤੀ ਰਾਤ ਲੇਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ।” ਮੂਰਤੀ ਨੇ ਸਾਲ 2012 ਵਿੱਚ ਸ਼ਾਹ ਨਾਲ ਮਿਲ ਕੇ ਫਰਨੀਚਰ ਅਤੇ ਘਰ ਦੀ ਸਜਾਵਟ ਨਾਲ ਜੂੜੀ ਕੰਪਨੀ ਪੇਪਰਫ੍ਰਾਈ ਦੀ ਸਥਾਪਨਾ ਕੀਤੀ ਸੀ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 


rajwinder kaur

Content Editor

Related News