ਜਨਤਾ ਲਈ ਰਾਹਤ ਦੀ ਖ਼ਬਰ, 6 ਮਹੀਨੇ ਬਾਅਦ ਸਸਤਾ ਹੋਇਆ ਪੈਟਰੋਲ, ਜਾਣੋ ਆਪਣੇ ਸ਼ਹਿਰ ''ਚ ਤੇਲ ਦੇ ਭਾਅ

09/10/2020 5:36:45 PM

ਨਵੀਂ ਦਿੱਲੀ : ਸਰਕਾਰੀ ਤੇਲ ਮਾਰਕੀਟਿੰਕ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ। ਦੱਸ ਦੇਈਏ ਕਿ ਪੈਟਰੋਲ ਦੀਆਂ ਕੀਮਤਾਂ ਵਿਚ ਕਰੀਬ 6 ਮਹੀਨੇ ਬਾਅਦ ਕਟੌਤੀ ਕੀਤੀ ਗਈ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦਾ ਮੁੱਲ 9 ਪੈਸੇ ਘੱਟ ਹੋ ਕੇ ਅੱਜ 81,99 ਰੁਪਏ ਪ੍ਰਤੀ ਲੀਟਰ ਰਹਿ ਗਿਆ, ਜਦੋਂ ਕਿ ਦਿੱਲੀ ਵਿਚ ਡੀਜ਼ਲ 11 ਪੈਸੇ ਸਸਤਾ ਹੋ ਕੇ 73.05 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 81.99 73.05
ਮੁੰਬਈ 88.64 79.57
ਚੇਨੱਈ 84.96 78.38
ਕੋਲਕਾਤਾ 83.49 76.55
ਨੋਇਡਾ 82.29 73.36
ਬੈਂਗਲੁਰੂ 84.66 77.34
ਪਟਨਾ 84.66 78.29
ਚੰਡੀਗੜ੍ਹ 78.81 72.71
ਲਖਨਊ 82.29 73.26
ਰਾਂਚੀ 81.45 77.25

ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News