ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਚ ਹੋਈ ਭਾਰੀ ਕਟੌਤੀ, ਇੱਥੇ ਜਾਣੋ ਆਪਣੇ ਸ਼ਹਿਰ ''ਚ ਤੇਲ ਦੇ ਭਾਅ

09/18/2020 9:54:02 AM

ਨਵੀਂ ਦਿੱਲੀ (ਵਾਰਤਾ) : ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤਾਂ ਵਿਚ ਨਰਮੀ ਨੂੰ ਵੇਖਦੇ ਹੋਏ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੇ ਮੁੱਲ ਵਿਚ ਕਟੌਤੀ ਕੀਤੀ ਹੈ। ਤੇਲ ਮਾਰਕੀਟਿੰਗ ਖੇਤਰ ਦੀ ਆਗੂ ਕੰਪਨੀ ਇੰਡੀਅਨ ਆਇਲ  ਦੇ ਅਨੁਸਾਰ ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿਚ ਪੈਟਰੋਲ ਦੇ ਮੁੱਲ ਵਿਚ 23 ਪੈਸੇ ਤੋਂ 26 ਪੈਸੇ ਤੱਕ ਅਤੇ ਡੀਜ਼ਲ ਦੇ ਮੁੱਲ ਵਿਚ 35 ਪੈਸੇ ਤੋਂ 37 ਪੈਸੇ ਪ੍ਰਤੀ ਲਿਟਰ ਤੱਕ ਘੱਟ ਕੀਤੇ ਗਏ ਹਨ। ਵੀਰਵਾਰ ਨੂੰ ਪੈਟਰੋਲ 14-16 ਪੈਸੇ ਤੱਕ ਅਤੇ ਡੀਜ਼ਲ 19-20 ਪੈਸੇ ਸਸਤਾ ਹੋਇਆ ਸੀ। ਦਿੱਲੀ ਵਿਚ ਅੱਜ ਪੈਟਰੋਲ ਦਾ ਮੁੱਲ 26 ਪੈਸੇ ਘੱਟ ਕੇ 81.14 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦਾ ਮੁੱਲ 35 ਪੈਸੇ ਘੱਟ ਕੇ 72.02 ਰੁਪਏ ਪ੍ਰਤੀ ਲਿਟਰ ਰਹਿ ਗਿਆ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 81.14 72.02
ਮੁੰਬਈ 87.82 78.48
ਚੇਨੱਈ 84.21 77.40
ਕੋਲਕਾਤਾ 82.67 75.52
ਨੋਇਡਾ 81.84 72.68
ਬੈਂਗਲੁਰੂ 83.78 76.25
ਪਟਨਾ 83.79 77.74
ਚੰਡੀਗੜ੍ਹ 78.06 71.68
ਲਖਨਊ 81.54 72.23
ਰਾਂਚੀ 80.79 76.17

 

ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।


cherry

Content Editor

Related News